ਨਵੀਂ ਦਿੱਲੀ- ਕਾਂਗਰਸ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ 'ਤੇ ਘੱਟੋ-ਘੱਟ ਸਮਰਥਨ ਮੁੱਲ (MSP) ਦੇ ਮੁੱਦੇ 'ਤੇ ਕਿਸਾਨਾਂ ਨਾਲ ਝੂਠ ਬੋਲਣ ਦਾ ਦੋਸ਼ ਲਾਇਆ ਅਤੇ ਕਿਹਾ ਕਿ ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਪਾਰਟੀ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਇਹ ਵੀ ਦਾਅਵਾ ਕੀਤਾ ਕਿ ਸਿਰਫ਼ ਕਾਂਗਰਸ ਦੀ 'ਕਿਸਾਨ ਨਿਆਂ ਗਾਰੰਟੀ' ਤੋਂ ਹੀ ਕਿਸਾਨਾਂ ਦੀ ਫ਼ਸਲ ਲਈ ਸਵਾਮੀਨਾਥਨ ਕਮਿਸ਼ਨ ਦੀ ਸਿਫਾਰਿਸ਼ਾਂ ਮੁਤਾਬਕ MSP ਯਕੀਨੀ ਹੋ ਸਕਦੀ ਹੈ।
ਇਹ ਵੀ ਪੜ੍ਹੋ- ਕਿਸਾਨ ਅੰਦੋਲਨ 2.0: ਕਿਸਾਨਾਂ ਵਲੋਂ ਭਲਕੇ ਰੇਲਾਂ ਰੋਕਣ ਦਾ ਐਲਾਨ
ਜੈਰਾਮ ਰਮੇਸ਼ ਨੇ 'ਐਕਸ' 'ਤੇ ਪੋਸਟ ਕੀਤਾ ਕਿ ਵਾਰ-ਵਾਰ ਵਾਅਦਾ ਕਰਨ ਦੇ ਬਾਵਜੂਦ ਮੋਦੀ ਸਰਕਾਰ MSP ਨੂੰ ਕਾਨੂੰਨੀ ਗਰੰਟੀ ਦੇਣ ਤੋਂ ਕਿਉਂ ਦੌੜ ਰਹੀ ਹੈ? ਸਾਲ 2011 ਵਿਚ ਮੁੱਖ ਮੰਤਰੀ ਅਤੇ ਇਕ ਕਾਰਜ ਸਮੂਹ ਦੇ ਪ੍ਰਧਾਨ ਦੇ ਰੂਪ ਵਿਚ ਨਰਿੰਦਰ ਮੋਦੀ ਨੇ ਉਸ ਵੇਲੇ ਦੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਇਕ ਰਿਪੋਰਟ ਸੌਂਪੀ ਸੀ, ਜਿਸ ਵਿਚ ਕਿਹਾ ਗਿਆ ਕਿ ਸਾਨੂੰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਕਾਨੂੰਨੀ ਵਿਵਸਥਾਵਾਂ ਜ਼ਰੀਏ ਇਹ ਯਕੀਨੀ ਕਰਨਾ ਚਾਹੀਦਾ ਹੈ ਕਿ ਕਿਸਾਨ ਅਤੇ ਕਾਰੋਬਾਰੀਆਂ ਵਿਚਾਲੇ ਕੋਈ ਵੀ ਖਰੀਦ-ਵਿਕਰੀ MSP ਦੇ ਹੇਠਾਂ ਨਾ ਹੋਵੇ।
ਇਹ ਵੀ ਪੜ੍ਹੋ- ਸ਼ੰਭੂ ਬਾਰਡਰ 'ਤੇ ਕਿਸਾਨਾਂ ਦਾ ਇਕੱਠ, ਪੁਲਸ ਨੇ ਸੁੱਟੇ ਹੰਝੂ ਗੈਸ ਦੇ ਗੋਲੇ, ਕਿਸਾਨ ਬੋਲੇ- ਟੱਪ ਕੇ ਜਾਵਾਂਗੇ ਬਾਰਡਰ
ਰਮੇਸ਼ ਨੇ ਕਿਹਾ 2014 'ਚ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਆਪਣੇ ਕਈ ਭਾਸ਼ਣਾਂ ਅਤੇ ਚੋਣ ਰੈਲੀਆਂ 'ਚ ਪ੍ਰਧਾਨ ਮੰਤਰੀ ਨੇ ਵਾਅਦਾ ਕੀਤਾ ਸੀ ਕਿ ਸਾਰੀਆਂ ਫਸਲਾਂ ਘੱਟੋ-ਘੱਟ ਸਮਰਥਨ ਮੁੱਲ (MSP) 'ਤੇ ਖਰੀਦੀਆਂ ਜਾਣਗੀਆਂ, ਜਿਸ ਵਿਚ ਹਰ ਤਰ੍ਹਾਂ ਲਾਗਤ ਅਤੇ 50 ਫੀਸਦੀ ਕੀਮਤ (MSP ਦਾ ਸਵਾਮੀਨਾਥਨ ਫਾਰਮੂਲਾ) ਸ਼ਾਮਲ ਹੋਵੇਗਾ ਪਰ ਅੱਜ ਤੱਕ ਨਾ ਤਾਂ MSP ਦੀ ਕਾਨੂੰਨੀ ਗਾਰੰਟੀ ਹੈ ਅਤੇ ਨਾ ਹੀ ਇਹ 'ਸੀ2+50 ਫ਼ੀਸਦੀ' ਦੇ ਸਵਾਮੀਨਾਥਨ ਫਾਰਮੂਲੇ 'ਤੇ ਅਧਾਰਿਤ ਹੈ।
ਇਹ ਵੀ ਪੜ੍ਹੋ- ਕਿਸਾਨ ਅੰਦੋਲਨ ਨੂੰ ਲੈ ਕੇ ਹਾਈ ਕੋਰਟ ਪੁੱਜਾ ਮਾਮਲਾ, ਕੋਰਟ ਨੇ ਕੀਤੀ ਇਹ ਟਿੱਪਣੀ
ਰਮੇਸ਼ ਨੇ ਕਿਹਾ ਕਿ ਸਵਾਮੀਨਾਥਨ ਕਮਿਸ਼ਨ ਮੁਤਾਬਕ ਕਣਕ ਦਾ ਘੱਟੋ ਘੱਟ ਸਮਰਥਨ ਮੁੱਲ 2,478 ਰੁਪਏ ਪ੍ਰਤੀ ਕੁਇੰਟਲ ਹੋਣਾ ਚਾਹੀਦਾ ਹੈ ਜੋ ਸਿਰਫ 2,275 ਰੁਪਏ ਪ੍ਰਤੀ ਕੁਇੰਟਲ ਹੈ। ਇਸੇ ਤਰ੍ਹਾਂ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2,866 ਰੁਪਏ ਪ੍ਰਤੀ ਕੁਇੰਟਲ ਦੀ ਬਜਾਏ ਸਿਰਫ਼ 2,183 ਰੁਪਏ ਪ੍ਰਤੀ ਕੁਇੰਟਲ ਹੈ। ਉਨ੍ਹਾਂ ਸਵਾਲ ਕੀਤਾ ਕਿ ਮੋਦੀ ਜੀ, ਤੁਸੀਂ 2011 ਦੀ ਆਪਣੀ ਰਿਪੋਰਟ ਦੇ ਨਤੀਜਿਆਂ ਨੂੰ ਲਾਗੂ ਕਿਉਂ ਨਹੀਂ ਕੀਤਾ? MSP ਦਾ ਵਾਰ-ਵਾਰ ਵਾਅਦਾ ਕਰਕੇ ਕਿਸਾਨਾਂ ਨਾਲ ਝੂਠ ਕਿਉਂ ਬੋਲਿਆ?
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਲਾਨ, ਪੰਜਾਬ ਦੇ ਟੋਲ ਪਲਾਜ਼ੇ ਕਰ ਦਿੱਤੇ ਫਰੀ
NEXT STORY