ਨਵੀਂ ਦਿੱਲੀ (ਭਾਸ਼ਾ) : ਪੰਜਾਬ ਅਤੇ ਦਿੱਲੀ ’ਚ ਆਮ ਆਦਮੀ ਪਾਰਟੀ (ਆਪ) ਦੀਆਂ ਸਰਕਾਰਾਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਨਕਦ ਉਤਸ਼ਾਹ ਰਾਸ਼ੀ ਦੇਣ ਦੀ ਯੋਜਨਾ ਬਣਾ ਰਹੀਆਂ ਹਨ ਅਤੇ ਕੇਂਦਰ ਸਰਕਾਰ ਨੂੰ ਇਸ ’ਚ ਖ਼ਰਚਾ ਸਾਂਝਾ ਕਰਨ ਦੀ ਅਪੀਲ ਕੀਤੀ ਗਈ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਰਾਸ਼ਟਰੀ ਰਾਜਧਾਨੀ ’ਚ ਅਕਤੂਬਰ ਅਤੇ ਨਵੰਬਰ ਦੇ ਮਹੀਨਿਆਂ ਵਿਚ ਹਵਾ ਪ੍ਰਦੂਸ਼ਣ ਦੇ ਪੱਧਰ ’ਚ ਖ਼ਤਰਨਾਕ ਵਾਧਾ ਹੋਣ ਪਿੱਛੇ ਪੰਜਾਬ ਅਤੇ ਹਰਿਆਣਾ ’ਚ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਸਾੜਨਾ ਇੱਕ ਮੁੱਖ ਕਾਰਨ ਦੱਸਿਆ ਜਾਂਦਾ ਹੈ।
ਇਹ ਵੀ ਪੜ੍ਹੋ: ਮੁਹੱਲਾ ਕਲੀਨਿਕਾਂ 'ਚ ਸਟਾਫ਼ ਭਰਤੀ ਲਈ ਨਿਯਮ ਤਿਆਰ, ਇਸ ਆਧਾਰ 'ਤੇ ਮਿਲੇਗੀ ਤਨਖ਼ਾਹ
ਕਣਕ ਅਤੇ ਆਲੂ ਦੀ ਕਾਸ਼ਤ ਤੋਂ ਪਹਿਲਾਂ ਝੋਨੇ ਦੀ ਫ਼ਸਲ ਦੀ ਰਹਿੰਦ-ਖੂੰਹਦ ਦੇ ਜਲਦੀ ਨਿਪਟਾਰੇ ਲਈ ਕਿਸਾਨ ਆਪਣੇ ਖੇਤਾਂ ’ਚ ਪਰਾਲੀ ਨੂੰ ਅੱਗ ਲਗਾ ਦਿੰਦੇ ਹਨ। ਪੰਜਾਬ ਵਿਚ ਸਾਲਾਨਾ ਲਗਭਗ 2 ਕਰੋੜ ਟਨ ਝੋਨੇ ਦੀ ਪਰਾਲੀ ਪੈਦਾ ਹੁੰਦੀ ਹੈ। ਪੰਜਾਬ ਸਰਕਾਰ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ, “ਅਸੀਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਪਰਹੇਜ਼ ਕਰਨ ਵਾਲੇ ਕਿਸਾਨਾਂ ਨੂੰ ਨਕਦ ਉਤਸ਼ਾਹ ਰਾਸ਼ੀ ਦੇਣ ਦੀ ਤਜਵੀਜ਼ ਤਿਆਰ ਕੀਤੀ ਹੈ। ਯੋਜਨਾ ਇਹ ਹੈ ਕਿ ਕੇਂਦਰ ਲਾਗਤ ਦਾ 50 ਫ਼ੀਸਦੀ ਸਹਿਣ ਕਰੇਗਾ ਅਤੇ ਪੰਜਾਬ ਅਤੇ ਦਿੱਲੀ ਇਸ ’ਚ 25-25 ਫ਼ੀਸਦੀ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਦਿੱਲੀ 25 ਫ਼ੀਸਦੀ ਲਾਗਤ ਸਹਿਣ ਕਰੇਗੀ, ਕਿਉਂਕਿ ਪਰਾਲੀ ਨੂੰ ਅੱਗ ਤੋਂ ਨਿਕਲਣ ਵਾਲਾ ਧੂੰਆਂ ਰਾਸ਼ਟਰੀ ਰਾਜਧਾਨੀ ’ਚ ਹਵਾ ਦੀ ਗੁਣਵੱਤਾ ਨੂੰ ਪ੍ਰਭਾਵਿਤ ਕਰਦਾ ਹੈ।
ਇਹ ਵੀ ਪੜ੍ਹੋ: ਸਸਤੀ ਸ਼ਰਾਬ ਮੁਹੱਈਆ ਕਰਵਾਉਣ ਲਈ ਐਕਸਾਈਜ਼ ਅਧਿਕਾਰੀਆਂ ਨੇ ਖਿੱਚੀ ਤਿਆਰੀ, ਠੇਕਿਆਂ ’ਤੇ ਤਿੱਖੀ ਨਜ਼ਰ
ਨੋਟ : ਕਿਸਾਨਾਂ ਲਈ ਅਜਿਹੀ ਯੋਜਨਾ ਨੂੰ ਤੁਸੀਂ ਕਿਵੇਂ ਵੇਖਦੋ ਹੋ ? ਕੁਮੈਂਟ ਕਰਕੇ ਦਿਓ ਆਪਣੀ ਰਾਏ
ਸ਼ਿਮਲਾ ’ਚ ਸੇਬਾਂ ਨਾਲ ਲੱਦੇ ਟਰੱਕ ਦੀ ਬਰੇਕ ਫੇਲ, ਲਪੇਟ ’ਚ ਆਏ 25 ਵਾਹਨ
NEXT STORY