ਨਵੀਂ ਦਿੱਲੀ— ਕਿਸਾਨ ਅੰਦੋਲਨ ਦਾ ਅੱਜ ਯਾਨੀ ਕਿ ਐਤਵਾਰ ਨੂੰ 53ਵਾਂ ਦਿਨ ਹੈ। ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਕਿਸਾਨ ਦਾ ਧਰਨਾ ਪ੍ਰਦਰਸ਼ਨ ਲਗਾਤਾਰ ਚੱਲ ਰਿਹਾ ਹੈ। ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚਾਲੇ 9ਵੇਂ ਦੌਰ ਦੀ ਗੱਲਬਾਤ ਵੀ ਬੇਸਿੱਟਾ ਰਹੀ ਹੈ। ਹੁਣ 10ਵੇਂ ਦੌਰ ਦੀ ਬੈਠਕ 19 ਜਨਵਰੀ ਨੂੰ ਹੋਵੇਗੀ। ਇਸ ਦਰਮਿਆਨ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਅੱਜ ਪ੍ਰੈੱਸ ਕਾਨਫਰੰਸ ਕੀਤੀ। ਕਿਸਾਨ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਅਸੀਂ 26 ਜਨਵਰੀ ਨੂੰ ਦਿੱਲੀ ’ਚ ਬਾਹਰੀ ਰਿੰਗ ਰੋਡ ’ਤੇ ਟਰੈਕਟਰ ਮਾਰਚ ਕੱਢਾਂਗੇ।
ਸਵਰਾਜ ਇੰਡੀਆ ਦੇ ਯੋਗੇਂਦਰ ਯਾਦਵ ਨੇ ਕਿਹਾ ਕਿ ਗਣਤੰਤਰ ਦਿਵਸ ਵਾਲੇ ਦਿਨ ਦਿੱਲੀ ਦੇ ਆਊਟਰ ਰਿੰਗ ਰੋਡ ’ਤੇ ਕਿਸਾਨਾਂ ਵਲੋਂ ਤਿਰੰਗੇ ਨਾਲ ਟਰੈਕਟਰ ਮਾਰਚ ਕੱਢਿਆ ਜਾਵੇਗਾ। ਕਿਸਾਨ ਸ਼ਾਂਤੀਪੂਰਨ ਢੰਗ ਨਾਲ ਮਾਰਚ ਕੱਢਣਗੇ। ਗਣਤੰਤਰ ਦਿਵਸ ਸਮਾਰੋਹ ’ਚ ਕੋਈ ਵਿਘਨ ਨਹੀਂ ਪਵੇਗਾ।
ਉੱਥੇ ਹੀ ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਨੋਟਿਸ ਭੇਜੇ ਜਾਣ ’ਤੇ ਕਿਸਾਨ ਜਥੇਬੰਦੀਆਂ ਨੇ ਨਾਰਾਜ਼ਗੀ ਜਤਾਈ ਅਤੇ ਨਿੰਦਾ ਕੀਤੀ ਹੈ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਦਰਸ਼ਨ ਪਾਲ ਨੇ ਕਿਹਾ ਕਿ ਐੱਨ. ਆਈ. ਏ. ਨੇ ਉਨ੍ਹਾਂ ਲੋਕਾਂ ਖ਼ਿਲਾਫ਼ ਕੇਸ ਦਰਜ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਹੜੇ ਕਿਸਾਨ ਅੰਦੋਲਨ ਦਾ ਹਿੱਸਾ ਹਨ ਜਾਂ ਜਿਨ੍ਹਾਂ ਨੇ ਇਸ ’ਚ ਆਪਣਾ ਸਮਰਥਨ ਦਿੱਤਾ ਹੈ। ਸਾਰੀਆਂ ਕਿਸਾਨ ਜਥੇਬੰਦੀਆਂ ਇਸ ਦੀ ਨਿਖੇਧੀ ਕਰਦੀਆਂ ਹਨ। ਅਸੀਂ ਇਸ ਨੂੰ ਹਰ ਸੰਭਵ ਤਰੀਕੇ ਨਾਲ ਲੜਾਂਗੇ।
ਦਰਅਸਲ ਵੱਖਵਾਦੀ ਸੰਗਠਨਾਂ ਅਤੇ ਉਸ ਨਾਲ ਜੁੜੇ ਐੱਨ. ਜੀ. ਓ. ਦੀ ਫੰਡਿੰਗ ਇਸ ਸਮੇਂ ਐੱਨ. ਆਈ. ਏ. ਦੇ ਰਡਾਰ ’ਤੇ ਹੈ। ਐੱਨ. ਆਈ. ਏ. ਨੇ ਇਨ੍ਹਾਂ ਸੰਗਠਨਾਂ ਅਤੇ ਇਨ੍ਹਾਂ ਵਲੋਂ ਕੀਤੇ ਜਾਣ ਵਾਲੇ ਐੱਨ. ਜੀ. ਓ. ਦੀ ਫੰਡਿੰਗ ਦੀ ਸੂਚੀ ਤਿਆਰ ਕੀਤੀ ਹੈ। ਫੰਡਿੰਗ ਮਾਮਲੇ ਵਿਚ ਨੋਟਿਸ ਭੇਜੇ ਗਏ ਲੋਕਾਂ ਤੋਂ ਐੱਨ. ਆਈ. ਏ. ਦੀ ਪੁੱਛ-ਗਿੱਛ ਕਰੇਗੀ।
ਕਾਂਗਰਸ ਪ੍ਰਧਾਨ ਪੀਊਸ਼ ਕਾਂਤੀ ਬਿਸਵਾਸ 'ਤੇ ਹਮਲਾ, ਹਸਪਤਾਲ 'ਚ ਕਰਵਾਏ ਗਏ ਦਾਖ਼ਲ
NEXT STORY