ਨਵੀਂ ਦਿੱਲੀ- ਸੰਯੁਕਤ ਕਿਸਾਨ ਮੋਰਚਾ ਦੇ ਦੇਸ਼-ਵਿਆਪੀ ਸੱਦੇ ਤਹਿਤ ਅੱਜ 16 ਫਰਵਰੀ ਨੂੰ ਬੰਸਤ ਪੰਚਮੀ ਦੇ ਦਿਨ ਕਿਸਾਨਾਂ ਦੇ ਫ਼ਰਿਸ਼ਤਾ ਸਰ ਛੋਟੂ ਰਾਮ ਨੂੰ ਯਾਦ ਕੀਤਾ ਜਾਵੇਗਾ। ਅੱਜ ਪੂਰੇ ਦੇਸ਼ ਦਾ ਕਿਸਾਨ ਇਕਜੁੱਟ ਹੈ। ਸਰ ਛੋਟੂ ਰਾਮ ਦੀ ਜਯੰਤੀ ਕਿਸਾਨਾਂ ਵਲੋਂ ਮਨਾਈ ਜਾਵੇਗੀ। ਸਰ ਛੋਟੂ ਰਾਮ ਨੇ ਆਪਣੀ ਮਿਹਨਤ ਤੇ ਲਗਨ ਦੇ ਬਲਬੂਤੇ ਕਿਸਾਨ ਭਾਈਚਾਰੇ ਨੂੰ ਯੋਗ ਅਗਵਾਈ ਦਿੰਦਿਆਂ ਅੰਗਰੇਜ਼ ਹਕੂਮਤ ਤੋਂ ਕਿਸਾਨ ਹਿੱਤਾਂ ਲਈ ਅਹਿਮ 22 ਕਾਨੂੰਨ ਪਾਸ ਕਰਵਾਏ ਅਤੇ ਉਨ੍ਹਾਂ ਨੂੰ ਸ਼ਾਹੂਕਾਰਾਂ ਦੇ ਚੁੰਗਲ ਤੋਂ ਛੁਡਵਾਇਆ। ਕਿਸਾਨਾਂ, ਮਜ਼ਦੂਰ ਦੇ ਹਿੱਤਾਂ ਨੂੰ ਲੈ ਕੇ ਹਮੇਸ਼ਾ ਸੰਘਰਸ਼ ਕੀਤਾ। ਉਨ੍ਹਾਂ ਦੀ ਕਿਸਾਨ ਲਹਿਰ ਨੂੰ ਦੇਣ ਨੂੰ ਯਾਦ ਕਰਦਿਆਂ ਦੇਸ਼ ਭਰ ਵਿਚ ਕਿਸਾਨ-ਜਥੇਬੰਦੀਆਂ ਵਲੋਂ ਜ਼ਿਲਾ, ਤਹਿਸੀਲ ਪੱਧਰੀ ਪ੍ਰੋਗਰਾਮ ਕੀਤੇ ਜਾਣਗੇ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਵਲੋਂ 3 ਖੇਤੀ-ਕਾਨੂੰਨਾਂ ਨੂੰ ਰੱਦ ਕਰਵਾਉਣ ਦਾ ਸੰਕਲਪ ਲਿਆ ਜਾਵੇਗਾ। ਅੱਜ ਪੂਰੇ ਦੇਸ਼ ਦਾ ਕਿਸਾਨ ਇਕਜੁੱਟ ਹੈ। ਕਿਸਾਨਾਂ ਨਾਲ ਪੂਰਾ ਦੇਸ਼ ਨਾਲ ਹੈ। ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਤੋਂ ਬਾਅਦ ਹੀ ਕਿਸਾਨ ਘਰ ਵਾਪਸੀ ਕਰੇਗਾ।
ਇਹ ਵੀ ਪੜ੍ਹੋ: ਜਾਣੋ ਕੌਣ ਨੇ 'ਸਰ ਛੋਟੂ ਰਾਮ', ਜਿਨ੍ਹਾਂ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਕਿਸਾਨ ਅੱਜ ਦਿਖਾਉਣਗੇ ਇੱਕਜੁਟਤਾ
ਦੱਸਣਯੋਗ ਹੈ ਕਿ ਕਿਸਾਨ ਅੰਦੋਲਨ ਅੱਜ 83ਵੇਂ ਦਿਨ ਵਿਚ ਪ੍ਰਵੇਸ਼ ਕਰ ਗਿਆ ਹੈ। ਆਪਣੇ ਹੱਕਾਂ ਦੀ ਲੜਾਈ ਅਤੇ ਸਰਕਾਰ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ ਦਿੱਲੀ ਦੇ ਗਾਜ਼ੀਪੁਰ, ਸਿੰਘੂ ਅਤੇ ਟਿਕਰੀ ’ਚ ਵੱਡੀ ਗਿਣਤੀ ’ਚ ਕਿਸਾਨਾਂ ਨੇ ਪਿਛਲੇ 82 ਦਿਨਾਂ ਤੋਂ ਡੇਰੇ ਲਾਏ ਹੋਏ ਹਨ। ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਤਿੰਨੋਂ ਖੇਤੀ ਕਾਨੂੰਨ ਰੱਦ ਕਰੇ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ’ਤੇ ਗਰੰਟੀ ਕਾਨੂੰਨ ਬਣਾਵੇ।
ਇਹ ਵੀ ਪੜ੍ਹੋ: ਸਿਰ ’ਤੇ ‘ਲਾਲ ਪੱਗੜੀ’ ਬੰਨ੍ਹ ਗਾਜ਼ੀਪੁਰ ਬਾਰਡਰ ’ਤੇ ਬੂਟਿਆਂ ਨੂੰ ਪਾਣੀ ਦਿੰਦੇ ਦਿੱਸੇ ਰਾਕੇਸ਼ ਟਿਕੈਤ
ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਰਹੀ, ਇਸ ’ਚ ਸੋਧ ਲਈ ਤਿਆਰ ਹੈ ਪਰ ਕਿਸਾਨ ਜਿੱਦ ’ਤੇ ਅੜੇ ਹੋਏ ਹਨ ਕਿ ਖੇਤੀ ਕਾਨੂੰਨ ਰੱਦ ਹੀ ਹੋਣੇ ਚਾਹੀਦੇ ਹਨ। ਕਿਸਾਨਾਂ ਵਲੋਂ ਜਿੱਥੇ ਅੱਜ ਕਿਸਾਨਾਂ ਦੇ ਮਸੀਹਾ ਸਰ ਛੋਟੂ ਰਾਮ ਨੂੰ ਯਾਦ ਕੀਤਾ ਜਾਵੇਗਾ, ਉੱਥੇ ਹੀ 18 ਫਰਵਰੀ ਨੂੰ ਦੇਸ਼ ਭਰ ਵਿਚ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਸੰਯੁਕਤ ਕਿਸਾਨ ਮੋਰਚਾ ਦੇ 18 ਫਰਵਰੀ ਰੇਲ ਰੋਕੋ ਦੀ ਅਪੀਲ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ। ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਕਿਸਾਨ ਰੇਲਾਂ ਰੋਕਣਗੇ।
ਇਹ ਵੀ ਪੜ੍ਹੋ: ਨੌਦੀਪ ਕੌਰ ਨੂੰ ਦੂਜੇ ਮਾਮਲੇ 'ਚ ਵੀ ਮਿਲੀ ਜ਼ਮਾਨਤ
ਇਹ ਵੀ ਪੜ੍ਹੋ: ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼, ਹੱਕਾਂ ਦੀ ਮੰਗ ਤੇ ਹੁਣ ‘ਭਵਿੱਖ ਸੰਵਾਰਨ’ ’ਚ ਮੋਹਰੀ ਰਾਕੇਸ਼ ਟਿਕੈਤ
ਨੋਟ- ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦੱਸੋ
ਦੀਪ ਸਿੱਧੂ ਦੀਆਂ ਵਧੀਆਂ ਮੁਸ਼ਕਲਾਂ, 7 ਦਿਨਾਂ ਲਈ ਹੋਰ ਵਧਾਇਆ ਗਿਆ ਪੁਲਸ ਰਿਮਾਂਡ
NEXT STORY