ਅੰਬਾਲਾ- ਕਿਸਾਨ ਜਥੇਬੰਦੀਆਂ ਹੁਣ ਅੰਬਾਲਾ 'ਚ ਐੱਸ. ਪੀ. ਦਫਤਰ ਦਾ ਘਿਰਾਓ ਨਹੀਂ ਕਰਨਗੇ। ਨਵਦੀਪ ਜਲਬੇੜਾ ਦੀ ਰਿਹਾਈ ਮਗਰੋਂ ਕਿਸਾਨਾਂ ਨੇ ਇਹ ਫ਼ੈਸਲਾ ਕੀਤਾ ਹੈ। ਦੇਰ ਰਾਤ ਨਵਦੀਪ ਨੂੰ ਰਿਹਾਅ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਕਿਸਾਨ ਆਗੂ ਨੇ ਵੀਡੀਓ ਜਾਰੀ ਕਰ ਕੇ ਕਿਹਾ ਕਿ ਨਵਦੀਪ ਸਾਡੇ ਦਰਮਿਆਨ ਆ ਗਿਆ ਹੈ। ਸਾਰੇ ਸਾਥੀ ਅੰਬਾਲਾ ਮੰਡੀ ਪਹੁੰਚ ਜਾਣ, ਜਿੱਥੇ ਨਵਦੀਪ ਦਾ ਸਨਮਾਨ ਕੀਤਾ ਜਾਵੇਗਾ। ਇਸ ਤੋਂ ਬਾਅਦ ਸ਼ੰਭੂ ਬਾਰਡਰ 'ਤੇ ਪਹੁੰਚਣਾ ਹੈ। ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਿਸਾਨ ਅੰਦੋਲਨ ਨਾਲ ਜੁੜੇ ਵਾਟਰ ਕੈਨਨ ਵਾਲੇ ਨਵਦੀਪ ਸਿੰਘ ਜਲਬੇੜਾ ਨੂੰ ਬੀਤੀ ਸ਼ਾਮ ਜ਼ਮਾਨਤ ਦੇ ਦਿੱਤੀ ਹੈ।
ਇਹ ਵੀ ਪੜ੍ਹੋ- ਵਾਟਰ ਕੈਨਨ ਵਾਲੇ ਨਵਦੀਪ ਨੂੰ ਮਿਲੀ ਜ਼ਮਾਨਤ
ਨਵਦੀਪ 'ਤੇ ਦੰਗਾ ਭੜਕਾਉਣ ਅਤੇ ਕਤਲ ਦੀ ਕੋਸ਼ਿਸ਼ ਸਮੇਤ ਕਈ ਦੋਸ਼ਾਂ ਤਹਿਤ ਮਾਮਲਾ ਦਰਜ ਹੈ। ਕਿਸਾਨ ਅੰਦੋਲਨ ਦੌਰਾਨ ਪੁਲਸ ਨੇ ਨਵੀਦਪ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਸ ਦੀ ਰਿਹਾਈ ਲਈ ਕਿਸਾਨ ਲਗਾਤਾਰ ਪ੍ਰਦਰਸ਼ਨ ਕਰ ਰਹੇ ਸਨ। ਕਿਸਾਨਾਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਸੀ ਕਿ ਜੇਕਰ ਨਵਦੀਪ ਨੂੰ ਰਿਹਾਅ ਨਹੀਂ ਕੀਤਾ ਗਿਆ, ਤਾਂ 17 ਅਤੇ 18 ਜੁਲਾਈ ਨੂੰ ਅੰਬਾਲਾ ਐੱਸ. ਪੀ. ਦਫ਼ਤਰ ਦਾ ਘਿਰਾਓ ਕਰ ਕੇ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਤੋਂ ਬਾਅਦ ਦੇਰ ਰਾਤ ਨਵਦੀਪ ਨੂੰ ਛੱਡ ਦਿੱਤਾ ਗਿਆ।
ਇਹ ਵੀ ਪੜ੍ਹੋ- ਸ਼ੰਭੂ ਬਾਰਡਰ ਤੋਂ ਬੈਰੀਕੇਡਜ਼ ਹਟਾਉਣ ਦੇ ਆਦੇਸ਼ ਖ਼ਿਲਾਫ਼ ਹਰਿਆਣਾ ਦੀ ਅਪੀਲ 'ਤੇ ਸੁਣਵਾਈ ਕਰੇਗਾ SC
ਓਧਰ ਅੰਬਾਲਾ ਐੱਸ. ਪੀ. ਸੁਰਿੰਦਰ ਸਿੰਘ ਭੌਰੀਆ ਨੇ ਕਿਹਾ ਕਿ ਜੇਕਰ ਕੋਈ ਕਿਸਾਨ ਘਿਰਾਓ ਵਿਚ ਸ਼ਾਮਲ ਹੁੰਦਾ ਹੈ ਜਾਂ ਬਿਨਾਂ ਕਿਸੇ ਇਜਾਜ਼ਤ ਦੇ ਇਕੱਠ ਵਿਚ ਹਿੱਸਾ ਲੈਂਦਾ ਹੈ ਤਾਂ ਉਸ ਦੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਵਿਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ-163 ਤਹਿਤ ਕਰਫਿਊ ਲਾਗੂ ਕਰ ਦਿੱਤਾ ਗਿਆ ਹੈ। ਪੁਲਸ ਕਿਸਾਨਾਂ ਦੇ ਪ੍ਰਦਰਸ਼ਨ ਦੀ ਵੀਡੀਓਗ੍ਰਾਫ਼ੀ ਵੀ ਕਰੇਗੀ, ਤਾਂ ਕਿ ਬਾਅਦ ਵਿਚ ਪ੍ਰਦਰਸ਼ਨਕਾਰੀਆਂ ਦੀ ਪਛਾਣ ਕੀਤੀ ਜਾ ਸਕੇ।
ਕੌਣ ਹੈ ਨਵਦੀਪ ਜਲਬੇੜਾ?
ਨਵਦੀਪ ਨੇ ਪੁਲਸ ਦੀ ਚੱਲਦੀ ਵਾਟਰ ਕੈਨਨ ਨੂੰ ਕਿਸਾਨਾਂ ਤੋਂ ਦੂਰ ਕਰਕੇ ਪੁਲਸ ਵੱਲ ਮੋੜ ਦਿੱਤਾ ਸੀ। ਜਦੋਂ ਇਹ ਵੀਡੀਓ ਵਾਇਰਲ ਹੋਈ ਤਾਂ ਕਿਸਾਨ ਅੰਦੋਲਨ ਵਿਚ ਸ਼ਾਮਲ ਨੌਜਵਾਨਾਂ ਨੇ ਨਵਦੀਪ ਦੀ ਖੂਬ ਤਾਰੀਫ ਕੀਤੀ। ਇੱਥੋਂ ਨਵਦੀਪ ਨੂੰ ਵਾਟਰ ਕੈਨਨ ਬੁਆਏ ਦਾ ਨਾਂ ਦਿੱਤਾ ਗਿਆ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੈਦਲ ਯਾਤਰਾ ਕਰ ਕੇ ਮੰਦਰ ਜਾ ਰਹੇ ਸ਼ਰਧਾਲੂਆਂ ਨੂੰ ਵੈਨ ਨੇ ਕੁਚਲਿਆ, 5 ਦੀ ਮੌਤ
NEXT STORY