ਨਵੀਂ ਦਿੱਲੀ- ਕਿਸਾਨ ਇਕ ਵਾਰ ਫਿਰ ਤੋਂ ਸੜਕਾਂ 'ਤੇ ਉਤਰਨਗੇ। 13 ਫਰਵਰੀ ਨੂੰ ਦਿੱਲੀ 'ਚ ਕਿਸਾਨਾਂ ਨੇ ਕੇਂਦਰ 'ਤੇ ਦਬਾਅ ਬਣਾਉਣ ਲਈ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਕਿਸਾਨ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਗਰੰਟੀ ਲਈ ਕਾਨੂੰਨ ਬਣਾਉਣ ਸਮੇਤ ਕਈ ਹੋਰ ਮੰਗਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰਨਗੇ। ਸੰਯੁਕਤ ਕਿਸਾਨ ਮੋਰਚਾ ਦੇ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਦਾਅਵਾ ਕੀਤਾ ਕਿ ਦੇਸ਼ ਭਰ ਤੋਂ 200 ਤੋਂ ਵਧੇਰੇ ਕਿਸਾਨ ਜਥੇਬੰਦੀਆਂ 'ਦਿੱਲੀ ਚਲੋ' ਮਾਰਚ 'ਚ ਹਿੱਸਾ ਲੈਣਗੇ।
ਇਹ ਵੀ ਪੜ੍ਹੋ- ਬੱਸਾਂ 'ਚ ਹੁਣ ਕਿੰਨਰ ਭਾਈਚਾਰੇ ਨੂੰ ਵੀ ਮਿਲੀ ਮੁਫ਼ਤ ਯਾਤਰਾ ਦੀ ਸੌਗਾਤ, ਕੇਜਰੀਵਾਲ ਨੇ ਕੀਤਾ ਐਲਾਨ
ਡੱਲੇਵਾਲ ਨੇ ਦੋਸ਼ ਲਾਇਆ ਕਿ ਜਦੋਂ ਕਿਸਾਨਾਂ ਨੇ ਹੁਣ ਰੱਦ ਕੀਤੇ ਜਾ ਚੁੱਕੇ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਸੀ ਤਾਂ ਕੇਂਦਰ ਸਰਕਾਰ ਨੇ MSP ਨੂੰ ਕਾਨੂੰਨੀ ਗਰੰਟੀ ਦੇਣ ਦਾ ਵਾਅਦਾ ਕੀਤਾ ਸੀ ਪਰ ਕਾਰਪੋਰੇਟ ਖੇਤਰ ਦੇ ਦਬਾਅ ਕਾਰਨ ਸਰਕਾਰ ਆਪਣਾ ਵਾਅਦਾ ਪੂਰਾ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਮਾਰਚ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਸਿਰਫ਼ ਪੰਜਾਬ ਹੀ ਨਹੀਂ ਹਰਿਆਣਾ ਸਮੇਤ ਹੋਰ ਸੂਬਿਆਂ ਦੇ ਕਿਸਾਨ ਵੀ ਇਸ ਮਾਰਚ ਵਿਚ ਹਿੱਸਾ ਲੈਣਗੇ।
ਇਹ ਵੀ ਪੜ੍ਹੋ- ED ਦੇ ਛਾਪਿਆਂ ਨਾਲ 'ਆਪ' ਆਗੂਆਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕੇਂਦਰ ਸਰਕਾਰ : ਆਤਿਸ਼ੀ
ਕਿਸਾਨ ਸ਼ੰਭੂ, ਖਨੌਰੀ ਅਤੇ ਡਬਵਾਲੀ ਬਾਰਡਰ ਤੋਂ ਦਿੱਲੀ ਵੱਲ ਕੂਚ ਕਰਨਗੇ। ਡੱਲੇਵਾਲ ਨੇ ਕਿਹਾ ਕਿ ਕਿਸਾਨ MSP ਲਈ ਕਾਨੂੰਨੀ ਗਰੰਟੀ ਤੋਂ ਇਲਾਵਾ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਖੇਤੀ ਕਰਜ਼ਾ ਮੁਆਫ਼ੀ, ਪੁਲਸ ਮਾਮਲਿਆਂ ਨੂੰ ਵਾਪਸ ਲੈਣ ਅਤੇ ਲਖੀਮਪੁਰ ਖੀਰੀ ਹਿੰਸਾ ਦੇ ਪੀੜਤਾਂ ਲਈ ਨਿਆਂ ਦੀ ਮੰਗ ਕਰਨਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਨਸੇ ਨੇਤਾ ਨੇ ਬਾਬਰੀ ਮਸਜਿਦ ਦੀ ਇੱਟ ਰਾਜ ਠਾਕਰੇ ਨੂੰ ਤੋਹਫ਼ੇ ਵਜੋਂ ਦਿੱਤੀ
NEXT STORY