ਨਵੀਂ ਦਿੱਲੀ- ਕਿਸਾਨਾਂ ਵਲੋਂ ਅੱਜ ਯਾਨੀ ਸੋਮਵਾਰ ਨੂੰ ਦਿੱਲੀ 'ਚ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਕਿਸਾਨਾਂ ਨੇ 15 ਅਗਸਤ ਨੂੰ ਟਰੈਕਟਰ ਮਾਰਚ ਦਾ ਐਲਾਨ ਕੀਤਾ। ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਦੇ ਨੇਤਾਵਾਂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਇਹ ਟਰੈਕਟਰ ਮਾਰਚ ਦੇਸ਼ ਭਰ 'ਚ ਕੱਢਿਆ ਜਾਵੇਗਾ। ਇਸ ਦੇ ਨਾਲ ਹੀ ਨਵੇਂ ਅਪਰਾਧਕ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਕਿਸਾਨ ਆਗੂਆਂ ਨੇ ਕਿਹਾ ਕਿ 1 ਅਗਸਤ ਤੋਂ 22 ਸਤੰਬਰ ਤੱਕ ਵੱਖ-ਵੱਖ ਦਿਨਾਂ 'ਚ ਪ੍ਰਦਰਸ਼ਨ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਇਸ ਲਈ ਕਿਸਾਨਾਂ ਨੂੰ ਸ਼ੰਭੂ, ਸਿੰਘੂ ਬਾਰਡਰ ਸਮੇਤ ਦਿੱਲੀ ਦੀਆਂ ਸਰਹੱਦਾਂ 'ਚੇ ਪਹੁੰਚਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਕਿਹਾ,''ਅਸੀਂ 31 ਅਗਸਤ ਨੂੰ ਵੀ ਵਿਰੋਧ ਪ੍ਰਦਰਸ਼ਨ ਕਰਾਂਗੇ, ਕਿਉਂਕਿ ਸਾਡੇ ਸ਼ੁਰੂਆਤੀ ਵਿਰੋਧ ਪ੍ਰਦਰਸ਼ਨ ਨੂੰ 200 ਦਿਨ ਪੂਰੇ ਹੋ ਰਹੇ ਹਨ। ਅਸੀਂ ਸਤੰਬਰ 'ਚ ਜੀਂਦ 'ਚ ਰੈਲੀ ਕਰਾਂਗੇ ਅਤੇ ਸਤੰਬਰ 'ਚ ਹੀ ਹਰਿਆਣਾ ਦੇ ਪੀਪਲੀ 'ਚ ਰੈਲੀ ਕਰਾਂਗੇ।'' ਇਸ ਦੇ ਨਾਲ ਉਨ੍ਹਾਂ ਕਿਹਾ,''ਅਸੀਂ ਐੱਮ.ਐੱਸ.ਪੀ. ਗਾਰੰਟੀ ਨੂੰ ਕਾਨੂੰਨੀ ਬਣਾਉਣ ਦੀ ਮੰਗ ਕੀਤੀ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਨਾਲ ਅਰਥਵਿਵਸਥਾ 'ਤੇ ਅਸਰ ਪਵੇਗਾ ਪਰ ਅਸੀਂ ਆਰਥਿਕ ਜਾਣਕਾਰਾਂ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਕਹਿਾ ਕਿ ਇਹ ਸੱਚ ਨਹੀਂ ਹੈ।'' ਦੱਸ ਦੇਈਏ ਕਿ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਆਪਣੇ ਹੁਕਮ ਵਿਚ ਕਿਹਾ ਸੀ ਕਿ ਜਦੋਂ ਸ਼ੰਭੂ ਵਿਚ ਸਥਿਤੀ ਸ਼ਾਂਤੀਪੂਰਨ ਹੈ ਤਾਂ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਦਾ ਕੋਈ ਮਤਲਬ ਨਹੀਂ ਹੈ। ਜੱਜਾਂ ਨੇ ਕਿਹਾ ਕਿ ਵਿਰੋਧੀ ਕਰਨਾ ਲੋਕਤੰਤਰੀ ਅਧਿਕਾਰੀ ਹੈ ਅਤੇ ਕਿਸਾਨਾਂ ਨੂੰ ਹਰਿਆਣਾ ਵਿਚ ਦਾਖ਼ਲ ਹੋਣ ਤੋਂ ਰੋਕਿਆ ਨਹੀਂ ਜਾ ਸਕਦਾ। ਸ਼ੰਭੂ ਬਾਰਡਰ ਦੇ ਕਾਰੋਬਾਰੀਆਂ ਨੇ ਕਿਸਾਨਾਂ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਬਾਰਡਰ ਖੋਲ੍ਹੇ ਜਾਣ ਨੂੰ ਲੈ ਕੇ ਹਾਈ ਕੋਰਟ ਦਾ ਰੁਖ਼ ਕੀਤਾ ਸੀ। ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਕਰੀਬ 400 ਕਿਸਾਨ ਅਜੇ ਵੀ ਸ਼ੰਭੂ ਬਾਰਡਰ 'ਤੇ ਡੇਰੇ ਲਾਈ ਬੈਠੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਫਿਲਟਰ ਪਲਾਂਟ ਤੋਂ ਲੀਕ ਹੋ ਗਈ ਗੈਸ, ਖਾਲੀ ਕਰਵਾਏ ਗਏ ਨੇੜਲੇ ਸਾਰੇ ਸਕੂਲ
NEXT STORY