ਸ਼੍ਰੀਨਗਰ— ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਅਤੇ ਲੋਕ ਸਭਾ ਸੰਸਦ ਮੈਂਬਰ ਫਾਰੂਕ ਅਬਦੁੱਲਾ ਨੇ ਪਤਨੀ ਨਾਲ ਸ਼੍ਰੀਨਗਰ ਦੇ ਹਸਪਤਾਲ ਵਿਚ ਕੋਵਿਡ-19 ਦੇ ਟੀਕੇ ਦੀ ਪਹਿਲੀ ਖ਼ੁਰਾਕ ਲਈ। ਨੈਸ਼ਨਲ ਕਾਨਫਰੰਸ ਦੇ ਉੱਪ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਕਿ ਅੱਜ ਉਨ੍ਹਾਂ ਦੇ 85 ਸਾਲਾ ਪਿਤਾ ਅਤੇ ਮਾਤਾ ਨੇ ਕੋਵਿਡ-19 ਦੀ ਪਹਿਲੀ ਖ਼ੁਰਾਕ ਲਈ।
ਅਬਦੁੱਲਾ ਨੇ ਕਿਹਾ ਕਿ ਜੇਕਰ ਮੇਰੇ ਪਿਤਾ ਟੀਕੇ ਦੀ ਖ਼ੁਰਾਕ ਲੈ ਸਕਦੇ ਹਨ, ਤਾਂ ਤੁਸੀਂ ਵੀ ਲੈ ਸਕਦੇ ਹੋ। ਉਮਰ ਨੇ ਟਵੀਟ ਕੀਤਾ ਕਿ ਸ਼੍ਰੀਨਗਰ ਦੇ ਸ਼ੇਰ-ਏ-ਕਸ਼ਮੀਰ-ਇੰਸਟੀਚਿਊਟ ਆਫ਼ ਮੈਡੀਕਲ ਸਾਇੰਸੇਜ਼ (ਐੱਸ. ਕੇ. ਆਈ. ਐੱਮ. ਐੱਸ.) ਦੇ ਡਾਕਟਰਾਂ, ਨਰਸਾਂ ਅਤੇ ਕਾਮਿਆਂ ਨੂੰ ਧੰਨਵਾਦ। ਅੱਜ ਮੇਰੇ 85 ਸਾਲਾ ਪਿਤਾ ਅਤੇ ਮਾਂ ਨੇ ਕੋਵਿਡ-19 ਦੀ ਪਹਿਲੀ ਖ਼ੁਰਾਕ ਲਈ। ਮੇਰੇ ਪਿਤਾ ਨੇ ਕਿਡਨੀ ਟਰਾਂਸਪਲਾਂਟ ਕਰਾਇਆ ਹੈ ਅਤੇ ਉਨ੍ਹਾਂ ਨੂੰ ਸਿਹਤ ਸਬੰਧੀ ਕਈ ਸਮੱਸਿਆਵਾਂ ਹਨ। ਜੇਕਰ ਉਹ ਟੀਕੇ ਦੀ ਖ਼ੁਰਾਕ ਲੈ ਸਕਦੇ ਹਨ ਤਾਂ ਤੁਸੀਂ ਵੀ ਲੈ ਸਕਦੇ ਹੋ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਤੋਂ ਪਹਿਲਾਂ ਬਜ਼ੁਰਗ ਲੋਕਾਂ ਨੂੰ ਕੋਵਿਡ-19 ਦਾ ਟੀਕਾ ਲਗਵਾਉਣ ਦੀ ਲੋੜ ਹੈ ਅਤੇ ਇਹ ਭਾਵਨਾਤਮਕ ਨਹੀਂ ਸਗੋਂ ਵਿਗਿਆਨਕ ਅੰਕੜਿਆਂ ਦੇ ਆਧਾਰਤ ਤੱਥ ਹਨ।
ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ 8 ਮਾਰਚ ਤੋਂ ਸ਼ੁਰੂ ਹੋਵੇਗਾ
NEXT STORY