ਨਵੀਂ ਦਿੱਲੀ (ਭਾਸ਼ਾ)- ਨੈਸ਼ਨਲ ਕਾਨਫਰੰਸ (ਐੱਨ. ਸੀ.) ਦੇ ਪ੍ਰਧਾਨ ਫਾਰੂਕ ਅਬਦੁੱਲਾ ਮਨੀ ਲਾਂਡਰਿੰਗ ਮਾਮਲੇ ਵਿਚ ਪੁੱਛਗਿੱਛ ਲਈ ਵੀਰਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੇ ਸਾਹਮਣੇ ਪੇਸ਼ ਨਹੀਂ ਹੋਏ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਲਾਰੈਂਸ ਬਿਸ਼ਨੋਈ ਗੈਂਗ ਤੇ ਬੱਬਰ ਖ਼ਾਲਸਾ ਖ਼ਿਲਾਫ਼ NIA ਦਾ ਐਕਸ਼ਨ, ਪੰਜਾਬ ਸਣੇ 6 ਸੂਬਿਆਂ 'ਚ ਕੀਤੀ ਕਾਰਵਾਈ
ਅਬਦੁੱਲਾ (86) ਨੂੰ ਜੰਮੂ-ਕਸ਼ਮੀਰ ਕ੍ਰਿਕਟ ਐਸੋਸੀਏਸ਼ਨ (ਜੇ. ਕੇ. ਸੀ. ਏ.) ਵਿਚ ਕਥਿਤ ਬੇਨਿਯਮੀਆਂ ਦੀ ਜਾਂਚ ਦੇ ਸਬੰਧ ਵਿਚ ਕੇਂਦਰੀ ਏਜੰਸੀ ਨੇ ਸ਼੍ਰੀਨਗਰ ਸਥਿਤ ਆਪਣੇ ਦਫ਼ਤਰ ਵਿਚ ਬੁਲਾਇਆ ਸੀ। ਅਬਦੁੱਲਾ ਨੇ ਆਪਣੀ ਰਿਹਾਇਸ਼ ਤੋਂ ਫ਼ੋਨ ’ਤੇ ਦੱਸਿਆ ਕਿ ਮੈਂ ਅੱਜ ਨਹੀਂ ਜਾ ਰਿਹਾ। ਹਾਲਾਂਕਿ ਉਨ੍ਹਾਂ ਨੇ ਇਸ ਦਾ ਕੋਈ ਕਾਰਨ ਨਹੀਂ ਦੱਸਿਆ। ਇਹ ਤੁਰੰਤ ਪਤਾ ਨਹੀਂ ਲੱਗ ਸਕਿਆ ਕਿ ਕੀ ਏਜੰਸੀ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਸਾਹਮਣੇ ਪੇਸ਼ ਹੋਣ ਲਈ ਨਵੀਂ ਤਰੀਕ ਦਿੱਤੀ ਹੈ ਜਾਂ ਨਹੀਂ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲਾਰੈਂਸ ਬਿਸ਼ਨੋਈ ਗੈਂਗ ਤੇ ਬੱਬਰ ਖ਼ਾਲਸਾ ਖ਼ਿਲਾਫ਼ NIA ਦਾ ਐਕਸ਼ਨ, ਪੰਜਾਬ ਸਣੇ 6 ਸੂਬਿਆਂ 'ਚ ਕੀਤੀ ਕਾਰਵਾਈ
NEXT STORY