ਸ਼੍ਰੀਨਗਰ (ਭਾਸ਼ਾ)— ਨੈਸ਼ਨਲ ਕਾਨਫਰੰਸ ਦੇ ਨੇਤਾ ਫਾਰੂਕ ਅਬਦੁੱਲਾ ਨੇ ਸੋਮਵਾਰ ਨੂੰ ਸ਼੍ਰੀਨਗਰ ਲੋਕ ਸਭਾ ਸੀਟ ਤੋਂ ਸੋਮਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਸੀਟ 'ਤੇ ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਵਿਚ 18 ਅਪ੍ਰੈਲ ਨੂੰ ਵੋਟਾਂ ਪੈਣਗੀਆਂ। ਇਸ ਮੌਕੇ 'ਤੇ ਉਨ੍ਹਾਂ ਨਾਲ ਪੁੱਤਰ ਤੇ ਨੈਸ਼ਨਲ ਕਾਨਫਰੰਸ ਦੇ ਨੇਤਾ ਉਮਰ ਅਬਦੁੱਲਾ ਅਤੇ ਪਾਰਟੀ ਦੇ ਹੋਰ ਸੀਨੀਅਰ ਨੇਤਾ ਮੌਜੂਦ ਸਨ।
ਅਬਦੁੱਲਾ ਇਸ ਸੀਟ ਤੋਂ ਮੌਜੂਦਾ ਸੰਸਦ ਮੈਂਬਰ ਵੀ ਹਨ। ਉਨ੍ਹਾਂ ਨੇ ਬਹੁਤ ਹੀ ਸਾਦੇ ਢੰਗ ਨਾਲ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਅਤੇ ਤੜਕ-ਭੜਕ ਤੋਂ ਦੂਰੀ ਬਣਾ ਕੇ ਰੱਖੀ। ਸ਼੍ਰੀਨਗਰ ਲੋਕ ਸਭਾ ਸੀਟ ਦਾ ਵਿਸਥਾਰ ਤਿੰਨ ਜ਼ਿਲਿਆਂ ਸ਼੍ਰੀਨਗਰ, ਬੜਗਾਮ ਅਤੇ ਗੰਦੇਰਬਲ ਵਿਚ ਹੈ ਅਤੇ ਇਸ ਸੀਟ ਲਈ 12,90,318 ਵੋਟ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ।
'ਆਪ' ਸਰਕਾਰ ਨੇ ਕੋਰਟ ਤੋਂ ਕੀਤੀ ਸੇਵਾਵਾਂ ਦੇ ਮੁੱਦੇ 'ਤੇ ਵੱਡੀ ਬੈਂਚ ਗਠਿਤ ਕਰਨ ਦੀ ਮੰਗ
NEXT STORY