ਸ਼੍ਰੀਨਗਰ— ਨੈਸ਼ਨਲ ਕਾਨਫਰੰਸ (ਐੱਨ. ਸੀ.) ਪ੍ਰਧਾਨ ਅਤੇ ਸ਼੍ਰੀਨਗਰ ਤੋਂ ਲੋਕ ਸਭਾ ਮੈਂਬਰ ਫਾਰੂਕ ਅਬਦੁੱਲਾ ਕੋਰੋਨਾ ਵਾਇਰਸ ਤੋਂ ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਦੇ ਪੁੱਤਰ ਉਮਰ ਅਬਦੁੱਲਾ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ ਅਤੇ ਹਾਲ ਹੀ ਵਿਚ ਆਪਣੇ ਪਿਤਾ ਦੇ ਸੰਪਰਕ ’ਚ ਆਏ ਲੋਕਾਂ ਨੂੰ ਜਾਂਚ ਕਰਾਉਣ ਦੀ ਅਪੀਲ ਕੀਤੀ।
ਪਾਰਟੀ ਦੇ ਉੱਪ ਪ੍ਰਧਾਨ ਉਮਰ ਅਬਦੁੱਲਾ ਨੇ ਟਵੀਟ ਕੀਤਾ ਕਿ ਮੇਰੇ ਪਿਤਾ ਕੋਰੋਨਾ ਵਾਇਰਸ ਤੋਂ ਪੀੜਤ ਪਾਏ ਗਏ ਹਨ ਅਤੇ ਉਨ੍ਹਾਂ ਵਿਚ ਬੀਮਾਰੀ ਦੇ ਕੁਝ ਲੱਛਣ ਹਨ। ਉਨ੍ਹਾਂ ਨੇ ਕਿਹਾ ਕਿ ਸਾਡੀ ਜਾਂਚ ਹੋਣ ਤੱਕ ਮੈਂ ਅਤੇ ਪਰਿਵਾਰ ਦੇ ਹੋਰ ਮੈਂਬਰ ਖ਼ੁਦ ਨੂੰ ਏਕਾਂਤਵਾਸ ਕਰ ਲਿਆ ਹੈ। ਮੈਂ ਪਿਛਲੇ ਕੁਝ ਦਿਨਾਂ ਤੋਂ ਸਾਡੇ ਸੰਪਰਕ ’ਚ ਆਏ ਹਰ ਵਿਅਕਤੀ ਤੋਂ ਸਾਰੀਆਂ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਅਪੀਲ ਕਰਦਾ ਹਾਂ।
ਦੱਸ ਦੇਈਏ ਕਿ ਫਾਰੂਕ ਅਬਦੁੱਲਾ ਨੇ ਇਸੇ ਮਹੀਨੇ 2 ਮਾਰਚ ਨੂੰ ਕੋਰੋਨਾ ਵਾਇਰਸ ਵੈਕਸੀਨ ਦੀ ਪਹਿਲੀ ਖ਼ੁਰਾਕ ਲਈ ਸੀ। ਉਮਰ ਅਬਦੁੱਲਾ ਨੇ ਟਵੀਟ ਕਰ ਕੇ ਦੱਸਿਆ ਸੀ ਕਿ ਮੇਰੇ 85 ਸਾਲਾ ਪਿਤਾ ਅਤੇ ਮੇਰੀ ਮਾਂ ਨੇ ਕੋਵਿਡ ਵੈਕਸੀਨ ਦੀ ਖ਼ੁਰਾਕ ਲਈ ਹੈ।
'ਹਾਰਟ ਆਫ ਏਸ਼ੀਆ' ਸਮਾਗਮ 'ਚ ਅੱਜ ਹਿੱਸਾ ਲੈਣਗੇ ਭਾਰਤ ਅਤੇ ਪਾਕਿ ਦੇ ਵਿਦੇਸ਼ ਮੰਤਰੀ
NEXT STORY