ਫਰੀਦਾਬਾਦ — ਹਰਿਆਣਾ ਦੇ ਪਲਵਲ 'ਚ ਮੰਗਲਵਾਰ ਨੂੰ ਗੈਸ ਪਾਈਪ ਲਾਈਨ 'ਚੋਂ ਲੀਕ ਹੋਣ ਕਾਰਨ ਹੋਏ ਜ਼ਬਰਦਸਤ ਧਮਾਕੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਧਮਾਕਾ ਪੁਰਾਣੀ ਜੀਟੀ ਰੋਡ 'ਤੇ ਲਾਲਾ ਲਾਜਪਤ ਰਾਏ ਪਾਰਕ ਨੇੜੇ ਹੋਇਆ।
ਉਨ੍ਹਾਂ ਦੱਸਿਆ ਕਿ ਸਰਕਾਰੀ ‘ਜੇਸੀਬੀ’ ਮਸ਼ੀਨ ਚਾਹ ਦੀ ਸਟਾਲ ਨੇੜੇ ਪਾਣੀ ਦੀ ਪਾਈਪ ਲਾਈਨ ਦੀ ਮੁਰੰਮਤ ਕਰ ਰਹੀ ਸੀ ਤਾਂ ਧਮਾਕਾ ਹੋਣ ਕਾਰਨ ਮੌਕੇ ’ਤੇ ਦਹਿਸ਼ਤ ਫੈਲ ਗਈ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਕਾਰਨ ਤਿੰਨ ਮੰਜ਼ਿਲਾ ਇਮਾਰਤ ਸਮੇਤ ਕਈ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਅੱਗ ਨਾਲ ‘ਜੇ.ਸੀ.ਬੀ.’ ਮਸ਼ੀਨ ਸਮੇਤ ਕਈ ਵਾਹਨ ਵੀ ਨੁਕਸਾਨੇ ਗਏ। ਅੱਗ ਲੱਗਣ ਕਾਰਨ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ।
ਉਨ੍ਹਾਂ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਮੌਕੇ ’ਤੇ ਭੇਜੀਆਂ ਗਈਆਂ ਅਤੇ ਦੋ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਭਗਦੜ ਦੌਰਾਨ ਹਰੀਚੰਦ ਸਿੰਗਲਾ (50) ਵਾਸੀ ਸ਼ਿਵ ਵਿਹਾਰ ਕਲੋਨੀ ਪਲਵਲ ਦੀ ਅੱਗ ਦੀ ਲਪੇਟ ਵਿੱਚ ਆ ਕੇ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਸਿੰਗਲਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਕੋਰਟ ਨੇ ਕੰਗਨਾ ਰਣੌਤ ਨੂੰ ਭੇਜਿਆ ਨੋਟਿਸ, ਕਿਸਾਨਾਂ ਤੇ ਮਹਾਤਮਾ ਗਾਂਧੀ 'ਤੇ ਟਿੱਪਣੀ ਕਰਨੀ ਪਈ ਮਹਿੰਗੀ
NEXT STORY