ਪਾਲਘਰ (ਭਾਸ਼ਾ)- ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੀ ਪੁਲਸ ਨੇ ਗੋਦ ਲਈ ਹੋਈ ਧੀ ਨਾਲ ਜਬਰ ਜ਼ਿਨਾਹ ਕਰਨ ਦੇ ਦੋਸ਼ੀ ਪਿਤਾ ਨੂੰ ਹਰਿਦੁਆਰ ਤੋਂ ਗ੍ਰਿਫ਼ਤਾਰ ਕਰ ਲਿਆ। ਇਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ ਅਨਿਲ ਬਿਡਲਾਨ ਵਜੋਂ ਹੋਈ ਹੈ, ਜੋ 2021 ਤੋਂ ਫਰਾਰ ਸੀ। ਉਨ੍ਹਾਂ ਦੱਸਿਆ ਕਿ ਅਨਿਲ 'ਤੇ ਗੋਦ ਲਈ ਗਈ ਆਪਣੀ 19 ਸਾਲਾ ਧੀ ਨਾਲ ਸਤੰਬਰ 2021 'ਚ ਜ਼ਿਲ੍ਹੇ ਦੇ ਨਾਲਾਸੋਪਾਰਾ 'ਚ ਆਪਣੇ ਘਰ ਜਬਰ ਜ਼ਿਨਾਹ ਕਰਨ ਦਾ ਦੋਸ਼ ਹੈ।
ਉਨ੍ਹਾਂ ਕਿਹਾ ਕਿ ਦੋਸ਼ੀ ਨੇ ਜਬਰ ਜ਼ਿਨਾਹ ਤੋਂ ਬਾਅਦ ਪੀੜਤਾ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਸੀ। ਪੀੜਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀਆਂ ਧਾਰਾਵਾਂ 376 (ਜਬਰ ਜ਼ਿਨਾਹ) ਅਤੇ 506 (ਅਪਰਾਧਕ ਧਮਕੀ) ਦੇ ਅਧੀਨ ਮਾਮਲਾ ਦਰਜ ਕੀਤਾ ਸੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਹਾਲ 'ਚ ਮੀਰਾ ਭਾਯੰਦਰ-ਵਸਈ ਵਿਰਾਰ (ਐੱਮ.ਬੀ.ਵੀ.ਵੀ.) ਪੁਲਸ ਕਮਿਸ਼ਨਰੇਟ ਦੀ ਅਪਰਾਧ ਇਕਾਈ ਦੇ ਅਧਿਕਾਰੀਆਂ ਨੂੰ ਸੂਚਨਾ ਮਿਲੀ ਕਿ ਦੋਸ਼ੀ ਆਪਣੀ ਅਸਲ ਪਛਾਣ ਲੁਕਾ ਕੇ ਉੱਤਰਾਖੰਡ ਦੇ ਹਰਿਦੁਆਰ ਦੇ ਨਵੋਦਿਆ ਨਗਰ 'ਚ ਰਹਿ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ 'ਤੇ ਅਧਿਕਾਰੀਆਂ ਦੀ ਇਕ ਟੀਮ ਉੱਥੇ ਪਹੁੰਚੀ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Assembly Election: 10 ਸਾਲਾਂ ਬਾਅਦ ਬਦਲੇਗੀ ਜੰਮੂ-ਕਸ਼ਮੀਰ ਦੀ ਤਸਵੀਰ! ਜਾਣੋ ਹਰਿਆਣਾ 'ਚ ਹਾਲ
NEXT STORY