ਨੈਸ਼ਨਲ ਡੈਸਕ: ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ ਤੋਂ ਇੱਕ ਬਹੁਤ ਹੀ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇੱਥੇ ਇੱਕ ਪਿਤਾ ਨੇ ਆਪਣੀ ਧੀ ਨੂੰ ਮੌਤ ਦੇ ਕੇ ਪਿਆਰ ਕਰਨ ਦੀ ਸਜ਼ਾ ਦਿੱਤੀ। ਪਿਤਾ ਨੇ ਕੁੜੀ ਨੂੰ ਬੇਰਹਿਮੀ ਨਾਲ ਮਾਰ ਦਿੱਤਾ ਤੇ ਫਿਰ ਉਸਦੀ ਲਾਸ਼ ਦੇ ਟੁਕੜੇ ਕਰ ਕੇ ਭੱਠੀ ਵਿੱਚ ਸਾੜ ਦਿੱਤਾ।
ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਜ਼ਿਲ੍ਹੇ ਦੇ ਮੁਸ਼ਹਿਰੀ ਥਾਣਾ ਖੇਤਰ 'ਚ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਇਹ ਘਿਨਾਉਣੀ ਘਟਨਾ ਪਿੰਡ ਦੇ ਚੌਕੀਦਾਰ ਰਾਹੀਂ ਸਾਹਮਣੇ ਆਈ ਹੈ। ਜਿਸ ਤੋਂ ਬਾਅਦ
ਪੁਲਸ ਨੂੰ ਸੂਚਿਤ ਕੀਤਾ ਗਿਆ। ਮਾਮਲੇ ਦੀ ਜਾਣਕਾਰੀ ਮਿਲਣ 'ਤੇ ਪੁਲਸ ਨੇ ਮੁਲਜ਼ਮ ਪਿਤਾ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਪੁੱਛਗਿੱਛ ਦੌਰਾਨ ਉਸਨੇ ਆਪਣਾ ਗੁਨਾਹ ਕਬੂਲ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਦੀ ਧੀ ਕਿਸੇ ਨਾਲ ਪਿਆਰ ਕਰਦੀ ਸੀ। ਉਸਨੂੰ ਇਹ ਪਸੰਦ ਨਹੀਂ ਆਇਆ ਅਤੇ ਗੁੱਸੇ ਵਿੱਚ ਉਸਨੇ ਆਪਣੀ ਧੀ ਨੂੰ ਮਾਰ ਦਿੱਤਾ। ਪਿਤਾ ਨੇ ਚਾਰ ਹੋਰ ਵਿਅਕਤੀਆਂ ਨਾਲ ਮਿਲ ਕੇ ਇਹ ਅਪਰਾਧ ਕੀਤਾ।
ਡੀਜੇ ਦੀ ਤੇਜ਼ ਆਵਾਜ਼ 'ਚ ਦਿੱਤਾ ਘਟਨਾ ਨੂੰ ਅੰਜਾਮ
ਦੱਸਿਆ ਜਾ ਰਿਹਾ ਹੈ ਕਿ ਪਿਤਾ ਨੇ ਬਹੁਤ ਹੀ ਚਲਾਕੀ ਨਾਲ ਆਪਣੀ ਧੀ ਨੂੰ ਮਾਰਨ ਦੀ ਯੋਜਨਾ ਬਣਾਈ। 24 ਅਪ੍ਰੈਲ ਦੀ ਸ਼ਾਮ ਨੂੰ ਪਿਤਾ ਨੇ ਆਪਣੇ ਘਰ ਇੱਕ ਡੀਜੇ ਪਾਰਟੀ ਦਾ ਆਯੋਜਨ ਕੀਤਾ। ਬੜੀ ਚਲਾਕੀ ਨਾਲ ਉਸਨੇ ਉੱਚੀ ਆਵਾਜ਼ 'ਚ ਡੀਜੇ ਸੰਗੀਤ ਦੇ ਵਿਚਕਾਰ ਆਪਣੀ ਧੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਫਿਰ, ਸਬੂਤ ਮਿਟਾਉਣ ਲਈ ਲਾਸ਼ ਦੇ ਟੁਕੜੇ ਕਰ ਦਿੱਤੇ ਗਏ ਅਤੇ ਭੱਠੀ ਵਿੱਚ ਸਾੜ ਦਿੱਤਾ ਗਿਆ। ਇੱਥੇ, ਪੁਲਸ ਨੇ ਮੁਲਜ਼ਮ ਪਿਤਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਵਿੱਚ ਸ਼ਾਮਲ ਹੋਰ ਅਪਰਾਧੀਆਂ ਨੂੰ ਫੜਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੁਖਦਾਈ ਘਟਨਾ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਹੈ।
ਮੋਟਰਸਾਈਕਲ ਨਾਲ ਟੱਕਰ ਮਗਰੋਂ ਪੁਲ਼ ਤੋਂ ਹੇਠਾਂ ਜਾ ਡਿੱਗੀ ਮਰਸੀਡੀਜ਼, 1 ਦੀ ਮੌਤ, 3 ਹੋਰ ਜ਼ਖ਼ਮੀ
NEXT STORY