ਨੈਸ਼ਨਲ ਡੈਸਕ- ਹਰਿਆਣਾ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਗੋਹਾਨਾ ਸ਼ਹਿਰ ਦੀ ਦੇਵੀਨਗਰ ਕਾਲੋਨੀ ਵਿੱਚ ਇੱਕ 23 ਸਾਲਾ ਕੁੜੀ ਦਾ ਉਸ ਦੇ ਪਿਤਾ ਵੱਲੋਂ ਹੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕਾ ਨਰਸਿੰਗ ਦੀ ਪੜ੍ਹਾਈ ਕਰ ਰਹੀ ਸੀ। ਜਾਣਕਾਰੀ ਅਨੁਸਾਰ ਕੁੜੀ ਦਾ ਤੇਜ਼ਧਾਰ ਹਥਿਆਰ ਨਾਲ ਗਲ਼ਾ ਵੱਢ ਕੇ ਉਸ ਨੂੰ ਮੌਤ ਦੇ ਘਾਟ ਉਤਾਰਿਆ ਗਿਆ।
ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਪੁਲਸ ਨੇ ਮ੍ਰਿਤਕਾ ਦੇ ਪਿਤਾ, ਜਿਸ ਦਾ ਨਾਮ ਅਨਿਲ ਦੱਸਿਆ ਜਾ ਰਿਹਾ ਹੈ, ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸ਼ੁਰੂਆਤੀ ਜਾਂਚ ਵਿੱਚ ਕਤਲ ਦਾ ਕਾਰਨ ਘਰੇਲੂ ਕਲੇਸ਼ ਜਾਂ ਪ੍ਰੇਮ ਸਬੰਧਾਂ ਨੂੰ ਲੈ ਕੇ ਸ਼ੱਕ ਦੱਸਿਆ ਜਾ ਰਿਹਾ ਹੈ। ਹਾਲਾਂਕਿ, ਪੁਲਸ ਦਾ ਕਹਿਣਾ ਹੈ ਕਿ ਅਸਲ ਕਾਰਨ ਜਾਂਚ ਤੋਂ ਬਾਅਦ ਹੀ ਸਾਫ਼ ਹੋ ਸਕੇਗਾ।
ਇਹ ਵੀ ਪੜ੍ਹੋ- ਰਗੜਿਆ ਗਿਆ 'ਵਿਚੋਲਾ' ! ਇਰਾਨ ਨੇ ਹੋਰਮੁਜ਼ ਤੋਂ ਵਾਪਸ ਮੋੜ'ਤੇ ਪਾਕਿਸਤਾਨੀ ਜਹਾਜ਼
ਗੋਹਾਨਾ ਦੇ ਡੀ.ਸੀ.ਪੀ. ਜਤਿੰਦਰ ਗਹਿਲਾਵਤ ਨੇ ਮੌਕੇ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਵਾਰਡ ਦੇ ਕੌਂਸਲਰ ਨਰਿੰਦਰ ਕੁਮਾਰ ਨੇ ਵੀ ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਪੂਰਾ ਇਲਾਕਾ ਇਸ ਵਾਰਦਾਤ ਮਗਰੋਂ ਸਦਮੇ ਵਿੱਚ ਹੈ।
ਇਹ ਵੀ ਪੜ੍ਹੋ- ਇਰਾਨ ਖ਼ਿਲਾਫ਼ ਨਾਕਾਬੰਦੀ 'ਤੇ ਅਮਰੀਕਾ ਨੂੰ ਵੱਡਾ ਝਟਕਾ ! ਇਸ ਦੇਸ਼ ਨੇ ਪਿੱਛੇ ਖਿੱਚ ਲਏ ਪੈਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
PM ਮੋਦੀ ਨੇ ਜਲ੍ਹਿਆਂਵਾਲਾ ਬਾਗ ਕਤਲੇਆਮ 'ਚ ਮਾਰੇ ਗਏ ਲੋਕਾਂ ਨੂੰ ਦਿੱਤੀ ਸ਼ਰਧਾਂਜਲੀ
NEXT STORY