ਸੁਲਤਾਨਪੁਰ- ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਜ਼ਿਲ੍ਹੇ 'ਚ ਇਕ ਵਿਅਕਤੀ ਨੇ ਆਪਣੀ ਧੀ ਦੇ ਕਥਿਤ ਪ੍ਰੇਮੀ ਅਤੇ ਉਸ ਨੂੰ ਮਿਲਣ ਆਏ ਇਕ ਨਾਬਾਲਗ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ, ਜਿਸ 'ਚ ਨਾਬਾਲਗ ਦੀ ਮੌਤ ਹੋ ਗਈ। ਸੋਮਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਪੁਲਸ ਨੇ ਦੱਸਿਆ ਕਿ ਦੋਸ਼ੀ ਪਿਤਾ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ।
ਪੁਲਸ ਅਨੁਸਾਰ ਇਹ ਘਟਨਾ ਐਤਵਾਰ ਰਾਤ ਨੂੰ ਲਗਭਗ 11 ਵਜੇ ਕਾਦੀਪੁਰ ਕੋਤਵਾਲੀ ਖੇਤਰ ਦੇ ਪਿੰਡ ਪਲਿਆ ਗੋਲਪੁਰ ਦੀ ਹੈ, ਜਿੱਥੇ ਇਕ ਕੁੜੀ ਨੂੰ ਉਸ ਦਾ ਪ੍ਰੇਮੀ ਅਤੇ ਇਕ ਹੋਰ ਨਾਬਾਲਗ ਦੋਸਤ ਮਿਲਣ ਆਏ ਸਨ, ਉਦੋਂ ਕੁੜੀ ਦੇ ਪਿਤਾ ਘਨਸ਼ਿਆਮ ਨੇ ਦੋਵਾਂ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਹਮਲੇ 'ਚ ਪਿੰਡ ਬੇਰਮਰੂਫ ਦੇ ਰਹਿਣ ਵਾਲੇ ਸੰਜੇ ਨਿਸ਼ਾਦ (16) ਦੀ ਮੌਤ ਹੋ ਗਈ ਅਤੇ ਕੁਨਾਲ (22) ਜ਼ਖਮੀ ਹੋ ਗਿਆ। ਪੁਲਸ ਨੇ ਦੱਸਿਆ ਕਿ ਪ੍ਰੇਮੀ ਕੁਨਾਲ ਦਾ ਕੁੜੀ ਨਾਲ ਲੰਬੇ ਸਮੇਂ ਤੋਂ ਪ੍ਰੇਮ ਪ੍ਰਸੰਗ ਸੀ। ਥਾਣਾ ਇੰਚਾਰਜ ਸ਼ਿਆਮ ਸੁੰਦਰ ਨੇ ਦੱਸਿਆ ਕਿ ਮ੍ਰਿਤਕ ਸੰਜੇ ਦੇ ਪਿਤਾ ਸੁਨੀਲ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀ ਘਨਸ਼ਿਆਮ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਝਾਲਾਵਾੜ ਹਾਦਸੇ ਮਗਰੋਂ ਐਕਸ਼ਨ 'ਚ ਸੂਬਾ ਸਰਕਾਰ, 7500 ਸਰਕਾਰੀ ਸਕੂਲਾਂ ਦੀ ਹੋਵੇਗੀ ਮੁਰੰਮਤ
NEXT STORY