ਸੁਲਤਾਨਪੁਰ : ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਜ਼ਿਲ੍ਹੇ ਦੇ ਕੁੜਵਾਰ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਮਡਹਾ ਵਿੱਚ ਸ਼ੁੱਕਰਵਾਰ ਨੂੰ ਇੱਕ ਬੇਹੱਦ ਦੁਖਦਾਈ ਅਤੇ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਪਿਤਾ ਨੇ ਕਥਿਤ ਤੌਰ 'ਤੇ ਆਪਣੇ ਹੀ 9 ਮਹੀਨੇ ਦੇ ਮਾਸੂਮ ਪੁੱਤ ਦਾ ਕੁਹਾੜੀ ਮਾਰ ਕੇ ਕਤਲ ਕਰ ਦਿੱਤਾ।
ਪੁਲਸ ਅਨੁਸਾਰ, ਪਿੰਡ ਮਡਹਾ ਦੇ ਰਹਿਣ ਵਾਲੇ ਮੁਲਜ਼ਮ ਸ਼ੰਭੂਦਿਆਲ ਕੋਰੀ ਦਾ ਆਪਣੀ ਪਤਨੀ ਰੰਜੂ ਨਾਲ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ ਸੀ। ਝਗੜਾ ਇੰਨਾ ਵਧ ਗਿਆ ਕਿ ਸ਼ੰਭੂਦਿਆਲ ਨੇ ਆਪਣੀ ਪਤਨੀ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸੇ ਦੌਰਾਨ ਗੁੱਸੇ ਵਿੱਚ ਆ ਕੇ ਉਸਨੇ ਆਪਣੇ 9 ਮਹੀਨੇ ਦੇ ਬੇਟੇ ਸ਼ਿਵਾਂਸ਼ 'ਤੇ ਕੁਹਾੜੀ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਕੁੜਵਾਰ ਥਾਣਾ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਸਬੂਤ ਇਕੱਠੇ ਕੀਤੇ। ਪੁਲਸ ਸੁਪਰਡੈਂਟ ਅਤੇ ਵਧੀਕ ਪੁਲਸ ਸੁਪਰਡੈਂਟ ਨੇ ਵੀ ਘਟਨਾ ਸਥਾਨ ਦਾ ਨਿਰੀਖਣ ਕੀਤਾ। ਥਾਣਾ ਮੁਖੀ ਤਰੁਣ ਪਟੇਲ ਨੇ ਦੱਸਿਆ ਕਿ ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮੁਲਜ਼ਮ ਪਿਤਾ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪੁਲਸ ਦੀ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਮਾਨਸਿਕ ਤੌਰ 'ਤੇ ਅਸਵਸਥ ਹੈ, ਹਾਲਾਂਕਿ ਇਸ ਦੀ ਪੁਸ਼ਟੀ ਡਾਕਟਰੀ ਜਾਂਚ ਤੋਂ ਬਾਅਦ ਹੀ ਹੋਵੇਗੀ।
ਗਗਨਯਾਨ ਮਿਸ਼ਨ ਲਈ ISRO ਦੀ ਵੱਡੀ ਤਿਆਰੀ: ਲੱਦਾਖ ਦੇ ਲੇਹ 'ਚ 'ਮਿਸ਼ਨ ਮਿੱਤਰ' ਦੀ ਸ਼ੁਰੂਆਤ
NEXT STORY