ਜੌਨਪੁਰ— ਉਤਰ ਪ੍ਰਦੇਸ਼ ਦੇ ਜੌਨਪੁਰ ਜ਼ਿਲੇ 'ਚ ਅੱਜ ਬੱਸ ਦੀ ਟੱਕਰ ਵੱਜਣ ਕਾਰਨ ਮੋਟਰਸਾਈਕਲ ਸਵਾਰ ਪਿਓ-ਪੁੱਤ ਦੀ ਮੌਤ ਹੋ ਗਈ। ਪੁਲਸ ਸੂਤਰਾਂ ਨੇ ਦੱਸਿਆ ਕਿ ਸਿਕਰਾਰਾ ਖੇਤਰ 'ਚ ਬਾਲ ਮੁਕੁੰਦ (45) ਆਪਣੇ 22 ਸਾਲਾ ਪੁੱਤ ਉਮੇਸ਼ ਨਾਲ ਮੋਟਰਸਾਈਕਲ 'ਤੇ ਕਿਤੇ ਜਾ ਰਿਹਾ ਸੀ। ਜਿਸ ਦੌਰਾਨ ਰਾਸਤੇ 'ਚ ਇਕ ਬੱਸ ਨੇ ਉਨ੍ਹਾਂ ਦੇ ਵਾਹਨ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਹਾਦਸੇ 'ਚ ਮੋਟਰਸਾਈਕਲ ਸਵਾਰ ਪਿਓ-ਪੁੱਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਨੇ ਮਾਮਲਾ ਦਰਜ ਕਰਕੇ ਲਾਸ਼ਾਂ ਨੂੰ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਹੈ।
ਨਿਕੋਲਈ ਕੁਡਾਸੇਵ ਹੋਣਗੇ ਭਾਰਤ 'ਚ ਰੂਸ ਦੇ ਅਗਲੇ ਰਾਜਦੂਤ
NEXT STORY