ਜੈਪੁਰ (ਭਾਸ਼ਾ)- ਰਾਜਸਥਾਨ ਹਾਈਕੋਰਟ ਨੇ 11 ਸਾਲਾ ਬਲਾਤਕਾਰ ਪੀੜਤਾ ਦੀ 31 ਹਫ਼ਤਿਆਂ ਦੀ ਗਰਭ ਅਵਸਥਾ ਨੂੰ ਖ਼ਤਮ ਕਰਨ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਅਤੇ ਕਿਹਾ ਕਿ ਪੂਰੀ ਤਰ੍ਹਾਂ ਵਿਕਸਿਤ ਭਰੂਣ ਨੂੰ ਵੀ ਜੀਵਨ ਦਾ ਅਧਿਕਾਰ ਹੈ ਅਤੇ ਉਹ ਬਿਨਾਂ ਕਿਸੇ ਪਰੇਸ਼ਾਨੀ ਦੇ ਸਿਹਤਮੰਦ ਜੀਵਨ ਬਤੀਤ ਕਰ ਸਕਦਾ ਹੈ। ਅਦਾਲਤ ਨੇ ਕਿਹਾ ਕਿ ਇਸ ਸਥਿਤੀ 'ਚ ਗਰਭ ਅਵਸਥਾ ਨੂੰ ਖ਼ਤਮ ਕਰਨ ਦੀ ਕਿਸੇ ਵੀ ਕੋਸ਼ਿਸ਼ ਨਾਲ ਸਮੇਂ ਤੋਂ ਪਹਿਲਾਂ ਡਿਲੀਵਰੀ ਹੋਣ ਦੀ ਸੰਭਾਵਨਾ ਹੈ ਅਤੇ ਅਣਜਨਮੇ ਬੱਚੇ ਦੇ ਵਿਕਾਸ 'ਤੇ ਅਸਰ ਪੈ ਸਕਦਾ ਹੈ। ਪੀੜਤਾ ਨਾਲ ਉਸ ਦੇ ਪਿਤਾ ਨੇ ਕਥਿਤ ਤੌਰ 'ਤੇ ਬਲਾਤਕਾਰ ਕੀਤਾ ਸੀ ਅਤੇ ਉਸ ਨੇ ਇਹ ਪਟੀਸ਼ਨ ਆਪਣੇ ਮਾਮੇ ਰਾਹੀਂ ਦਾਇਰ ਕੀਤੀ ਸੀ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਕੁੜੀ ਅਜਿਹੇ ਬੱਚੇ ਨੂੰ ਜਨਮ ਨਹੀਂ ਦੇਣਾ ਚਾਹੁੰਦੀ ਕਿਉਂਕਿ ਇਹ ਉਸ 'ਤੇ ਹੋ ਰਹੇ ਅੱਤਿਆਚਾਰਾਂ ਦੀ ਲਗਾਤਾਰ ਯਾਦ ਦਿਵਾਉਂਦਾ ਰਹੇਗਾ ਜੋ ਉਸ ਦੀ ਮਾਨਸਿਕ ਸਿਹਤ ਲਈ ਠੀਕ ਨਹੀਂ ਹੋਵੇਗਾ। ਜਸਟਿਸ ਅਨੂਪ ਕੁਮਾਰ ਢੰਡ ਦੀ ਬੈਂਚ ਨੇ ਬੁੱਧਵਾਰ ਨੂੰ ਦਿੱਤੇ ਆਪਣੇ ਹੁਕਮ 'ਚ ਕਿਹਾ ਕਿ ਪੀੜਤਾ ਦੇ ਅਦਾਲਤ 'ਚ ਆਉਣ 'ਚ ਦੇਰੀ ਨੇ ਗਰਭ ਸਮਾਪਤੀ ਦੇ ਪਹਿਲੂ ਨੂੰ ਹੋਰ ਚਿੰਤਾਜਨਕ ਬਣਾ ਦਿੱਤਾ ਹੈ।
ਇਹ ਵੀ ਪੜ੍ਹੋ : ਦਾਦੀ ਨੇ 10 ਸਾਲਾ ਪੋਤੀ ਨੂੰ ਖੂਹ 'ਚ ਸੁੱਟਿਆ, ਪਰਿਵਾਰਕ ਕਲੇਸ਼ ਕਾਰਨ ਦਿੱਤੀ ਦਰਦਨਾਕ ਮੌਤ
ਰਿਕਾਰਡ 'ਤੇ ਅਜਿਹੀ ਕੋਈ ਸਮੱਗਰੀ ਉਪਲਬਧ ਨਹੀਂ ਹੈ ਜਿਸ ਦੇ ਆਧਾਰ 'ਤੇ ਇਹ ਅਦਾਲਤ ਮੈਡੀਕਲ ਬੋਰਡ ਦੁਆਰਾ ਪ੍ਰਗਟਾਈ ਗਈ ਰਾਏ ਤੋਂ ਵੱਖਰੀ ਕੋਈ ਰਾਏ ਜ਼ਾਹਰ ਕਰ ਸਕੇ। ਅਦਾਲਤ ਦੇ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਮੈਡੀਕਲ ਬੋਰਡ ਦਾ ਮੰਨਣਾ ਹੈ ਕਿ ਅਜਿਹੇ ਅਡਵਾਂਸ ਪੜਾਅ 'ਤੇ ਗਰਭਪਾਤ ਨਾਲ ਪੀੜਤਾ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ। ਅਦਾਲਤ ਨੇ ਕਿਹਾ ਕਿ ਇਸ ਉੱਨਤ ਪੜਾਅ 'ਤੇ ਗਰਭ ਅਵਸਥਾ ਨੂੰ ਖ਼ਤਮ ਕਰਨ ਦੀ ਕਿਸੇ ਵੀ ਕੋਸ਼ਿਸ਼ ਨਾਲ ਸਮੇਂ ਤੋਂ ਪਹਿਲਾਂ ਜਣੇਪੇ ਦੀ ਸੰਭਾਵਨਾ ਹੈ ਅਤੇ ਅਣਜਨਮੇ ਬੱਚੇ ਦੇ ਵਿਕਾਸ ਨੂੰ ਪ੍ਰਭਾਵਿਤ ਕਰ ਸਕਦੀ ਹੈ। ਅਦਾਲਤ ਨੇ ਕਿਹਾ ਕਿ ਇਕ ਪੂਰੀ ਤਰ੍ਹਾਂ ਵਿਕਸਿਤ ਭਰੂਣ ਨੂੰ ਵੀ ਭਾਰਤ ਦੇ ਸੰਵਿਧਾਨ ਦੀ ਧਾਰਾ 21 ਦੇ ਤਹਿਤ ਇਸ ਦੁਨੀਆ 'ਚ ਪ੍ਰਵੇਸ਼ ਕਰਨ ਅਤੇ ਬਿਨਾਂ ਕਿਸੇ ਪਰੇਸ਼ਾਨੀ ਦੇ ਸਿਹਤਮੰਦ ਜੀਵਨ ਜਿਊਂਣ ਦਾ ਅਧਿਕਾਰ ਹੈ। ਪੀੜਤਾ ਦੇ ਵਕੀਲ ਫਤਿਹ ਚੰਦ ਸੈਣੀ ਨੇ ਦੱਸਿਆ ਕਿ ਉਸ ਦੇ ਮਾਮੇ ਨੇ ਕੁੜੀ ਦੇ ਪਿਤਾ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 376 (ਬਲਾਤਕਾਰ) ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੀਆਂ ਧਾਰਾਵਾਂ ਤਹਿਤ ਐੱਫ.ਆਈ.ਆਰ. ਦਰਜ ਕਰਵਾਈ ਸੀ। ਵਕੀਲ ਨੇ ਦੱਸਿਆ ਕਿ ਪੀੜਤਾ ਦਾ ਪਿਤਾ ਸ਼ਰਾਬੀ ਹੈ ਜਦਕਿ ਉਸ ਦੀ ਮਾਂ ਮਾਨਸਿਕ ਤੌਰ 'ਤੇ ਪਰੇਸ਼ਾਨ ਹੈ। ਪਟੀਸ਼ਨ ਮੁਤਾਬਕ ਕੁੜੀ ਦੇ ਪਿਤਾ ਨੇ ਇਸ ਮਹੀਨੇ ਦੇ ਸ਼ੁਰੂ ਵਿਚ ਧੀ ਨੂੰ ਉਸ ਦੇ ਮਾਮੇ ਦੇ ਘਰ ਛੱਡ ਦਿੱਤਾ ਸੀ। ਇਸ ਸੰਬੰਧ 'ਚ ਜੈਪੁਰ ਦਿਹਾਤੀ ਦੇ ਸ਼ਾਹਪੁਰਾ ਥਾਣੇ ਵਿਚ ਕੇਸ ਦਰਜ ਕੀਤਾ ਗਿਆ ਹੈ। ਸੈਣੀ ਨੇ ਦੱਸਿਆ ਕਿ ਮੈਡੀਕਲ ਬੋਰਡ ਵੱਲੋਂ ਕੁੜੀ ਦੀ ਮੈਡੀਕਲ ਜਾਂਚ ਕੀਤੀ ਗਈ ਸੀ, ਜਿਸ ਦੀ ਰਿਪੋਰਟ 17 ਜਨਵਰੀ ਨੂੰ ਅਦਾਲਤ ਵਿਚ ਪੇਸ਼ ਕੀਤੀ ਗਈ ਸੀ। ਮੈਡੀਕਲ ਬੋਰਡ ਨੇ ਕਿਹਾ ਕਿ ਕੁੜੀ ਦੀ ਉਮਰ, ਭਾਰ (34.2 ਕਿਲੋਗ੍ਰਾਮ) ਅਤੇ ਉਸ ਦੇ ਲਿਵਰ ਫੰਕਸ਼ਨ ਟੈਸਟ ਦੀਆਂ ਰਿਪੋਰਟਾਂ ਨੂੰ ਧਿਆਨ ਵਿਚ ਰੱਖਦੇ ਹੋਏ, ਉਸ ਨੂੰ ਗਰਭ ਅਵਸਥਾ ਦੇ ਸਬੰਧ ਵਿਚ ਉੱਚ ਜੋਖਮ ਦੀ ਸਥਿਤੀ 'ਚ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੇਸ਼ 'ਚ 24 ਘੰਟਿਆਂ 'ਚ ਕੋਰੋਨਾ ਦੇ 203 ਮਾਮਲੇ ਦਰਜ, 2 ਲੋਕਾਂ ਦੀ ਹੋਈ ਮੌਤ
NEXT STORY