ਨੈਸ਼ਨਲ ਡੈਸਕ : ਡਿੰਡੋਸ਼ੀ ਪੁਲਸ ਸਟੇਸ਼ ਖੇਤਰ 'ਚ ਇਕ ਪਿਤਾ ਖ਼ਿਲਾਫ਼ ਆਪਣੀ 9 ਸਾਲਾ ਬੇਟੀ ਨਾਲ ਬਲਾਤਕਾਰ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਦੀ ਪਤਨੀ ਨੇ ਦੱਸਿਆ ਕਿ ਉਸ ਦਾ ਪਤੀ ਉਨ੍ਹਾਂ ਦੀ ਲੜਕੀ ਨਾਲ ਕਈ ਮਹੀਨਿਆਂ ਤੋਂ ਬਲਾਤਕਾਰ ਕਰ ਰਿਹਾ ਸੀ। ਐੱਫਆਈਆਰ ਮੁਤਾਬਕ ਮੁਲਜ਼ਮ ਨੇ ਬੇਟੀ ਨੂੰ ਧਮਕੀ ਦਿੱਤੀ ਸੀ ਕਿ ਜੇਕਰ ਉਸ ਨੇ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਨੂੰ ਮਾਰ ਦੇਵੇਗਾ। ਇਸ ਡਰ ਕਾਰਨ ਬੇਟੀ ਨੇ ਕਿਸੇ ਨੂੰ ਕੁਝ ਨਹੀਂ ਦੱਸਿਆ।
ਇਹ ਵੀ ਪੜ੍ਹੋ - ਰੂਹ ਕੰਬਾਊ ਵਾਰਦਾਤ : ਬੰਦ ਘਰ 'ਚੋਂ ਖੂਨ ਨਾਲ ਲੱਖਪੱਥ ਮਿਲੀਆਂ ਪਤੀ-ਪਤਨੀ ਦੀਆਂ ਲਾਸ਼ਾਂ, ਉੱਡੇ ਪਰਿਵਾਰ ਦੇ ਹੋਸ਼
ਜਦੋਂ ਪੀੜਤਾ ਦੀ ਮਾਂ ਨੂੰ ਇਸ ਅੱਤਿਆਚਾਰ ਦਾ ਪਤਾ ਲੱਗਾ ਤਾਂ ਉਸ ਨੂੰ ਪਹਿਲਾਂ ਤਾਂ ਯਕੀਨ ਹੀ ਨਹੀਂ ਆਇਆ। ਉਸਨੇ ਇਲਾਕੇ ਦੇ ਡਾਕਟਰਾਂ ਨਾਲ ਸਲਾਹ ਕੀਤੀ, ਜਿਨ੍ਹਾਂ ਨੇ ਪੁਸ਼ਟੀ ਕੀਤੀ ਕਿ ਉਸਦੀ ਧੀ ਦਾ ਜਿਨਸੀ ਸ਼ੋਸ਼ਣ ਕੀਤਾ ਗਿਆ ਸੀ। ਇੱਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਕਈ ਮਹੀਨਿਆਂ ਤੋਂ ਚੱਲ ਰਹੀ ਸੀ ਪਰ ਜੂਨ ਵਿੱਚ ਜਦੋਂ ਘਰ ਕੋਈ ਨਹੀਂ ਸੀ, ਤਾਂ ਦੋਸ਼ੀ ਨੇ ਉਸਦੀ ਧੀ ਨਾਲ ਬਲਾਤਕਾਰ ਕੀਤਾ ਅਤੇ ਉਸਨੂੰ ਧਮਕੀ ਦਿੱਤੀ ਕਿ ਉਹ ਇਸ ਬਾਰੇ ਕਿਸੇ ਨੂੰ ਨਾ ਦੱਸੇ। ਜਦੋਂ ਬੱਚੀ ਦੇ ਸਰੀਰ 'ਚ ਦਰਦ ਹੋਇਆ ਅਤੇ ਮਾਂ ਨੇ ਗੰਭੀਰਤਾ ਨਾਲ ਉਸ ਦਾ ਹਾਲ-ਚਾਲ ਪੁੱਛਿਆ ਤਾਂ ਬੇਟੀ ਨੇ ਆਪਣੇ ਪਿਤਾ ਦੇ ਬਲਾਤਕਾਰ ਦੀ ਪੂਰੀ ਕਹਾਣੀ ਦੱਸ ਦਿੱਤੀ।
ਇਹ ਵੀ ਪੜ੍ਹੋ - ਇਸ ਮੰਦਰ 'ਚ ਸ਼ਰਧਾਲੂਆਂ ਲਈ ਲਾਜ਼ਮੀ ਹੋਇਆ ਆਧਾਰ ਕਾਰਡ, ਵਰਨਾ ਨਹੀਂ ਮਿਲੇਗਾ ਪ੍ਰਸਾਦ!
ਇਸ ਤੋਂ ਬਾਅਦ ਸੋਮਵਾਰ ਰਾਤ ਨੂੰ ਮਾਂ ਅਤੇ ਕੁਝ ਹੋਰ ਲੋਕ ਲੜਕੀ ਨੂੰ ਲੈ ਕੇ ਡਿੰਡੋਸ਼ੀ ਥਾਣੇ ਪਹੁੰਚੇ ਅਤੇ ਦੋਸ਼ੀ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ। ਪੁਲਸ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮੁਲਜ਼ਮਾਂ ਖ਼ਿਲਾਫ਼ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 65 (2), 68 (ਏ) ਅਤੇ ਪੋਕਸੋ ਐਕਟ ਦੀਆਂ ਧਾਰਾਵਾਂ 4, 10, 12 ਤਹਿਤ ਕੇਸ ਦਰਜ ਕੀਤਾ ਹੈ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਸਥਾਨਕ ਬੋਰੀਵਲੀ ਪੁਲਸ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ 30 ਅਗਸਤ ਤੱਕ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਹੈ। ਡਿੰਡੋਸ਼ੀ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ - ਵੱਡੀ ਵਾਰਦਾਤ: ਪਹਿਲਾ ਵਿਅਕਤੀ ਨੂੰ ਕੀਤਾ ਅਗਵਾ, ਫਿਰ ਚਲਦੀ ਕਾਰ 'ਚ ਕਰ 'ਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਤਨੀ ਦੇ ਚਰਿੱਤਰ 'ਤੇ ਸੀ ਸ਼ੱਕ, ਫਿਰ ਪਤੀ ਨੇ ਦਿੱਤਾ ਰੂਹ ਕੰਬਾਊ ਵਾਰਦਾਤ ਨੂੰ ਅੰਜਾਮ
NEXT STORY