ਪੁਣੇ - ਪੁਣੇ ਪੁਲਸ ਨੇ ਇਕ 35 ਸਾਲਾ ਵਿਅਕਤੀ ਨੂੰ ਆਪਣੀ 11 ਸਾਲਾ ਧੀ ਨਾਲ ਕਥਿਤ ਤੌਰ ’ਤੇ ਜਬਰ-ਜ਼ਿਨਾਹ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਦੱਸਿਆ ਕਿ ਇਹ ਘਟਨਾ ਉਦੋਂ ਸਾਹਮਣੇ ਆਈ ਜਦੋਂ ਨਾਬਾਲਗ ਲੜਕੀ ਦੇ ਸਕੂਲ ਦੇ ਅਧਿਕਾਰੀਆਂ ਨੂੰ ਉਸ ਦੇ ਜਿਨਸੀ ਸ਼ੋਸ਼ਣ ਬਾਰੇ ਪਤਾ ਲੱਗਾ।
ਸਕੂਲ ਦੇ ਪ੍ਰਿੰਸੀਪਲ ਨੇ ਪੁਲਸ ਨਾਲ ਸੰਪਰਕ ਕੀਤਾ ਅਤੇ ਪੀੜਤਾ ਦੇ ਪਿਤਾ ਖਿਲਾਫ ਭਾਰਤੀ ਨਿਆਂ ਸੰਹਿਤਾ (ਬੀ. ਐੱਨ. ਐੱਸ.) ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਹਿਫਾਜ਼ਤ (ਪੋਕਸੋ) ਐਕਟ ਤਹਿਤ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕੀਤਾ ਗਿਆ।
ਵਾਰਜੇ ਪੁਲਸ ਥਾਣੇ ਦੇ ਇਕ ਅਧਿਕਾਰੀ ਨੇ ਕਿਹਾ ਕਿ ਮੁਲਜ਼ਮ ਆਪਣੀ ਧੀ ਨੂੰ ਅਸ਼ਲੀਲ ਵੀਡੀਓ ਦਿਖਾਉਂਦਾ ਸੀ ਅਤੇ ਕਥਿਤ ਤੌਰ ’ਤੇ ਉਸ ਨਾਲ ਜਬਰ-ਜ਼ਿਨਾਹ ਕਰਦਾ ਸੀ। ਪੁਲਸ ਦੇ ਡਿਪਟੀ ਕਮਿਸ਼ਨਰ (ਜ਼ੋਨ 3) ਸੰਭਾਜੀ ਕਦਮ ਨੇ ਦੱਸਿਆ ਕਿ ਮੁਲਜ਼ਮ ਨੂੰ ਬੁੱਧਵਾਰ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਚਾਰ ਦਿਨ ਦੀ ਪੁਲਸ ਹਿਰਾਸਤ ’ਚ ਭੇਜ ਦਿੱਤਾ ਗਿਆ।
ਬਾਰਾਮੂਲਾ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, ਘਰ 'ਚ ਲੁਕੇ 2-3 ਅੱਤਵਾਦੀ
NEXT STORY