ਨੈਸ਼ਨਲ ਡੈਸਕ : ਬਿਹਾਰ ਦੇ ਪਟਨਾ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਪਿਤਾ ਨੇ ਆਪਣੀ ਢਾਈ ਸਾਲ ਦੀ ਧੀ ਨੂੰ ਸਿਰਫ਼ 40 ਹਜ਼ਾਰ ਰੁਪਏ ਵਿੱਚ ਵੇਚ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਮਲਸਲਾਮੀ ਥਾਣਾ ਖੇਤਰ 'ਚ ਵਾਪਰੀ। ਘਟਨਾ ਬਾਰੇ ਲੜਕੀ ਦੀ ਮਾਂ ਨੇ ਕਿਹਾ ਕਿ ਉਹ ਕੁਝ ਦਿਨਾਂ ਲਈ ਘਰੋਂ ਬਾਹਰ ਗਈ ਹੋਈ ਸੀ। ਜਦੋਂ ਉਹ ਘਰ ਆਈ ਤਾਂ ਬੱਚੇ ਨੂੰ ਨਾ ਦੇਖ ਕੇ ਉਹ ਚਿੰਤਤ ਹੋ ਗਈ। ਜਦੋਂ ਪਤੀ ਨੂੰ ਪੁੱਛਿਆ ਗਿਆ, ਤਾਂ ਉਸਨੇ ਕਹਾਣੀਆਂ ਘੜਨੀਆਂ ਸ਼ੁਰੂ ਕਰ ਦਿੱਤੀਆਂ। ਜਿਸ ਤੋਂ ਬਾਅਦ ਉਸਨੂੰ ਸ਼ੱਕ ਹੋਇਆ ਅਤੇ ਉਸਨੇ ਪੁਲਸ ਕੋਲ ਰਿਪੋਰਟ ਦਰਜ ਕਰਵਾਈ।
ਜਾਣਕਾਰੀ ਮਿਲਣ ਤੋਂ ਬਾਅਦ ਪੁਲਸ ਨੇ ਵੀ ਤੁਰੰਤ ਕਾਰਵਾਈ ਕੀਤੀ ਅਤੇ ਲੜਕੀ ਨੂੰ ਲੱਭ ਲਿਆ। ਜਾਂਚ ਤੋਂ ਪਤਾ ਲੱਗਾ ਕਿ ਲੜਕੀ ਨੂੰ ਦਾਨਾਪੁਰ ਦੇ ਇੱਕ ਨਿੱਜੀ ਨਰਸਿੰਗ ਹੋਮ 'ਚ ਕੰਮ ਕਰਨ ਵਾਲੀ ਇੱਕ ਨਰਸ ਰਾਹੀਂ ਛਪਰਾ ਦੇ ਇੱਕ ਜੋੜੇ ਨੂੰ 40,000 ਰੁਪਏ ਵਿੱਚ ਵੇਚ ਦਿੱਤਾ ਗਿਆ ਸੀ। ਪੁਲਸ ਨੇ ਕੁੜੀ ਨੂੰ ਬਰਾਮਦ ਕਰ ਲਿਆ ਅਤੇ ਪਿਤਾ, ਨਰਸ ਅਤੇ ਜੋੜੇ ਨੂੰ ਛਪਰਾ ਤੋਂ ਗ੍ਰਿਫ਼ਤਾਰ ਕਰ ਲਿਆ। ਪੁਲਸ ਗ੍ਰਿਫ਼ਤਾਰ ਕੀਤੇ ਗਏ ਚਾਰਾਂ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ। ਹੁਣ ਪੁਲਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੁੰਬਈ 'ਚ ਟੁੱਟਿਆ 107 ਸਾਲ ਪੁਰਾਣਾ ਰਿਕਾਰਡ, 1 ਜੂਨ ਤੱਕ ਤੂਫ਼ਾਨ, ਮੀਂਹ ਤੇ ਤੇਜ਼ ਹਵਾਵਾਂ ਦਾ ਰੈੱਡ ਅਲਰਟ
NEXT STORY