ਨੋਇਡਾ- ਪਿਤਾ ਦੀ ਝਿੜਕ ਤੋਂ ਪਰੇਸ਼ਾਨ 16 ਸਾਲਾ ਪੁੱਤ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਨੋਇਡਾ ਦੇ ਥਾਣਾ ਸੈਕਟਰ 49 ਦੇ ਇੰਚਾਰਜ ਇੰਸਪੈਕਟਰ ਅਨੁਜ ਕੁਮਾਰ ਸੈਣੀ ਨੇ ਮੰਗਲਵਾਰ ਨੂੰ ਦੱਸਿਆ ਕਿ ਪਿੰਡ ਬਰੈਲਾ ਦੇ ਰਹਿਣ ਵਾਲੇ ਸੁਸ਼ੀਲ ਰਾਠੌਰ ਦੇ ਪੁੱਤਰ ਅਨਮੋਲ ਰਾਠੌਰ ਨੇ ਬੀਤੀ ਰਾਤ ਖੁਦਕੁਸ਼ੀ ਕਰ ਲਈ।
ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਪੁਲਸ ਨੂੰ ਪਤਾ ਲੱਗਾ ਕਿ ਉਸ ਦੇ ਪਿਤਾ ਨੇ ਉਸ ਨੂੰ ਪੜ੍ਹਾਈ ਨੂੰ ਲੈ ਕੇ ਝਿੜਕਿਆ ਸੀ। ਥਾਣਾ ਇੰਚਾਰਜ ਨੇ ਦੱਸਿਆ ਕਿ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਹਾਉਣ ਲਈ ਪਾਣੀ ਗਰਮ ਕਰ ਰਹੀ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ
NEXT STORY