ਨੈਸ਼ਨਲ ਡੈਸਕ : ਮਹਾਰਾਸ਼ਟਰ ਦੇ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਨਵੀਂ ਮੁੰਬਈ ਸਥਿਤ ਮਸ਼ਹੂਰ ਰੈਸਟੋਰੈਂਟ 'ਪੰਜਾਬ ਗ੍ਰਿਲ' ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ ਇਸ ਦਾ ਫੂਡ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਸੂਬੇ ਵਿੱਚ ਚੱਲ ਰਹੀ 'ਸੇਫ਼ ਫੂਡ, ਸੇਫ਼ ਮਹਾਰਾਸ਼ਟਰ' ਮੁਹਿੰਮ ਦੇ ਤਹਿਤ ਕੀਤੀ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ FDA ਦੇ ਠਾਣੇ ਡਿਵੀਜ਼ਨ ਦੀ ਟੀਮ ਵੱਲੋਂ ਜਦੋਂ ਰੈਸਟੋਰੈਂਟ ਦਾ ਨਿਰੀਖਣ ਕੀਤਾ ਗਿਆ, ਤਾਂ ਉੱਥੇ ਸਫਾਈ ਦੇ ਮਾੜੇ ਹਾਲਾਤ ਦੇਖ ਕੇ ਅਧਿਕਾਰੀ ਹੈਰਾਨ ਰਹਿ ਗਏ। ਜਾਂਚ ਦੌਰਾਨ ਰੈਸਟੋਰੈਂਟ ਦੀ ਰਸੋਈ ਵਿੱਚ ਕਾਕਰੋਚ, ਚਾਰੇ ਪਾਸੇ ਫੈਲੀ ਗੰਦਗੀ ਅਤੇ ਵਰਗੀਆਂ ਗੰਭੀਰ ਸਮੱਸਿਆਵਾਂ ਪਾਈਆਂ ਗਈਆਂ। ਇਸ ਤੋਂ ਇਲਾਵਾ ਰੈਸਟੋਰੈਂਟ ਪ੍ਰਬੰਧਕ ਭੋਜਨ ਦੀ ਸੁਰੱਖਿਆ ਨਾਲ ਸਬੰਧਤ ਜ਼ਰੂਰੀ ਰਿਕਾਰਡ ਪੇਸ਼ ਕਰਨ ਵਿੱਚ ਵੀ ਅਸਫਲ ਰਹੇ।
ਵਿਭਾਗ ਨੇ ਇਸ ਤੋਂ ਪਹਿਲਾਂ ਵੀ 'ਪੰਜਾਬ ਗ੍ਰਿਲ' ਨੂੰ ਆਪਣੀਆਂ ਕਮੀਆਂ ਸੁਧਾਰਨ ਦਾ ਮੌਕਾ ਦਿੱਤਾ ਸੀ ਤੇ ਇਸ ਸਬੰਧੀ ਨੋਟਿਸ ਜਾਰੀ ਕੀਤਾ ਸੀ ਪਰ ਰੈਸਟੋਰੈਂਟ ਪ੍ਰਬੰਧਕਾਂ ਨੇ ਨਿਰਧਾਰਤ ਸਮੇਂ ਦੇ ਅੰਦਰ ਇਨ੍ਹਾਂ ਖਾਮੀਆਂ ਨੂੰ ਦੂਰ ਨਹੀਂ ਕੀਤਾ, ਜਿਸ ਤੋਂ ਬਾਅਦ ਵਿਭਾਗ ਨੇ ਲਾਇਸੈਂਸ ਮੁਅੱਤਲ ਕਰਨ ਦਾ ਸਖ਼ਤ ਕਦਮ ਚੁੱਕਿਆ ਹੈ। FDA ਕਮਿਸ਼ਨਰ ਤੁਕਾਰਾਮ ਮੁੰਡੇ ਦੀ ਅਗਵਾਈ ਵਿੱਚ ਚਲਾਈ ਜਾ ਰਹੀ ਇਸ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਮਿਆਰੀ ਅਤੇ ਸਾਫ਼-ਸੁਥਰਾ ਭੋਜਨ ਮੁਹੱਈਆ ਕਰਵਾਉਣਾ ਹੈ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਵੱਡੇ ਜਾਂ ਛੋਟੇ ਖਾਧ ਅਦਾਰੇ ਵੱਲੋਂ ਗਾਹਕਾਂ ਦੀ ਸਿਹਤ ਨਾਲ ਕੀਤਾ ਗਿਆ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰੀ ਮੀਂਹ ਕਾਰਨ ਹਿਮਾਚਲ 'ਚ ਬੰਦ ਕੀਤੀਆਂ ਗਈਆਂ 185 ਸੜਕਾਂ
NEXT STORY