ਨਵੀਂ ਦਿੱਲੀ (ਭਾਸ਼ਾ)- ਵਿਸ਼ਵ ਭਰ ’ਚ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਭਾਜਪਾ ਨੇ ਰਾਜਸਥਾਨ ’ਚ ਅਸ਼ੋਕ ਗਹਿਲੋਤ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਖਿਲਾਫ ਕੱਢੀ ਗਈ ‘ਜਨ ਰੋਸ ਯਾਤਰਾ’ ਮੁਲਤਵੀ ਕਰ ਦਿੱਤੀ ਹੈ। ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਰਾਜਸਥਾਨ ਦੇ ਇੰਚਾਰਜ ਅਰੁਣ ਸਿੰਘ ਨੇ ਇਹ ਜਾਣਕਾਰੀ ਦਿੱਤੀ। ਆਉਂਦੀਆਂ ਰਾਜਸਥਾਨ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਪ੍ਰਧਾਨ ਜੇ. ਪੀ. ਨੱਢਾ ਨੇ 1 ਦਸੰਬਰ ਨੂੰ ‘ਜਨ ਰੋਸ ਯਾਤਰਾ’ ਸ਼ੁਰੂ ਕੀਤੀ ਸੀ। ਪ੍ਰੋਗਰਾਮ ਮੁਤਾਬਕ ਇਸ ਯਾਤਰਾ ਨੇ 75,000 ਕਿਲੋਮੀਟਰ ਦੀ ਦੂਰੀ ਤੈਅ ਕਰਨੀ ਸੀ। ਪਾਰਟੀ ਨੇ ਤੈਅ ਕੀਤਾ ਸੀ ਕਿ ਯਾਤਰਾ ਦੌਰਾਨ 2 ਕਰੋੜ ਲੋਕਾਂ ਨਾਲ ਸੰਪਰਕ ਕੀਤਾ ਜਾਵੇਗਾ ਅਤੇ ਭਾਜਪਾ ਦੀਆਂ ਨੀਤੀਆਂ ਨੂੰ ਉਨ੍ਹਾਂ ਤੱਕ ਪਹੁੰਚਾਇਆ ਜਾਵੇਗਾ।
ਸਿੰਘ ਨੇ ਕਿਹਾ ਕਿ ਕੋਵਿਡ-19 ਦੇ ਵੱਧਦੇ ਮਾਮਿਲਆਂ ਦੇ ਮੱਦੇਨਜ਼ਰ ਭਾਜਪਾ ਨੇ ਰਾਜਸਥਾਨ ’ਚ ‘ਜਨ ਰੋਸ ਯਾਤਰਾ’ ਮੁਲਤਵੀ ਕਰ ਿਦੱਤੀ ਹੈ। ਭਾਜਪਾ ਲਈ ਸਿਆਸਤ ਤੋਂ ਪਹਿਲਾਂ ਦੇਸ਼ ਦੀ ਜਨਤਾ ਹੈ। ਸਾਡੇ ਲਈ ਲੋਕਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਸਿਹਤ ਪਹਿਲਾਂ ਹੈ। ਕਾਂਗਰਸ ਦੀ ਭਾਰਤ ਜੋੜੋ ਯਾਤਰਾ ਨੂੰ ਸਵੇਰੇ ਅਤੇ ਸ਼ਾਮ ਦੀ ਸੈਰ ਕਰਾਰ ਿਦੰਦੇ ਹੋਏ ਭਾਜਪਾ ਜਨਰਲ ਸਕੱਤਰ ਨੇ ਦੋਸ਼ ਲਾਇਆ ਕਿ ਉਹ ਸਿਆਸੀ ਫਾਇਦੇ ਲਈ ਲੋਕਾਂ ਦੇ ਜੀਵਨ ਨਾਲ ਖਿਲਵਾੜ ਕਰ ਰਹੀ ਹੈ।
ਕੋਰੋਨਾ ਦੇ ਮੱਦੇਨਜ਼ਰ ਭਾਰਤ ਸਰਕਾਰ ਦਾ ਵੱਡਾ ਫ਼ੈਸਲਾ, ਨੱਕ ਰਾਹੀਂ ਦਿੱਤੀ ਜਾਣ ਵਾਲੀ ਵੈਕਸੀਨ ਨੂੰ ਮਨਜ਼ੂਰੀ
NEXT STORY