ਰਾਜਗੜ੍ਹ (ਮੱਧ ਪ੍ਰਦੇਸ਼) (ਭਾਸ਼ਾ)-ਮੱਧ ਪ੍ਰਦੇਸ਼ ਦੇ ਰਾਜਗੜ੍ਹ ਜ਼ਿਲੇ ਵਿਚ ਅਰਵਿੰਦ (23) ਨਾਮੀ ਇਕ ਮਰੀਜ਼ ਦੀ ਮੌਤ ਕਾਰਨ ਗੁੱਸੇ ਵਿਚ ਆਏ ਉਸਦੇ ਰਿਸ਼ਤੇਦਾਰਾਂ ਨੇ ਇਕ ਸਰਕਾਰੀ ਹਸਪਤਾਲ ਦੀ ਮਹਿਲਾ ਡਾਕਟਰ ਦੀ ਕੁੱਟਮਾਰ ਕੀਤੀ। ਪੁਲਸ ਨੇ ਮਾਚਲਪੁਰ ਸਰਕਾਰੀ ਹਸਪਤਾਲ ਵਿਚ ਵਾਪਰੀ ਇਸ ਘਟਨਾ ਸਬੰਧੀ ਮਾਮਲਾ ਦਰਜ ਕਰ ਲਿਆ ਹੈ। ਚਸ਼ਮਦੀਦਾਂ ਮੁਤਾਬਕ ਗੁੱਸੇ ਵਿਚ ਆਏ ਰਿਸ਼ਤੇਦਾਰਾਂ ਨੇ ਡਾਕਟਰ ਪਾਇਲ ਪਾਟੀਦਾਰ ਦੀ ਕੁੱਟਮਾਰ ਕੀਤੀ ਅਤੇ ਉਸਦੇ ਕੱਪੜੇ ਪਾੜ ਦਿੱਤੇ।
ਹਮਲੇ ਦੀ ਸੀ. ਸੀ. ਟੀ. ਵੀ. ਫੁਟੇਜ ਵਿਚ ਡਾਕਟਰ ਨੂੰ ਭੱਜਦੇ ਹੋਏ ਦੇਖਿਆ ਜਾ ਸਕਦਾ ਹੈ ਜਦੋਂ ਕਿ ਲੋਕ ਉਸਦਾ ਪਿੱਛਾ ਕਰ ਰਹੇ ਸਨ। ਮਰੀਜ਼ ਐਤਵਾਰ ਸਵੇਰੇ ਲੱਗਭਗ 9 ਵਜੇ ਇਲਾਜ ਲਈ ਹਸਪਤਾਲ ਆਇਆ ਸੀ। ਜਦੋਂ ਉਸਦੀ ਹਾਲਤ ਵਿਗੜ ਗਈ, ਤਾਂ ਡਾਕਟਰ ਨੇ ਉਸਨੂੰ ਇਲਾਜ ਲਈ ਗੁਆਂਢੀ ਸੂਬੇ ਰਾਜਸਥਾਨ ਦੇ ਝਾਲਾਵਾੜ ਜ਼ਿਲੇ ’ਚ ਭੇਜ ਦਿੱਤਾ ਪਰ ਰਸਤੇ ਵਿਚ ਹੀ ਉਸਦੀ ਮੌਤ ਹੋ ਗਈ।
ਸਾਬਕਾ ਮੁੱਖ ਮੰਤਰੀ ਦੇ ਬੇਟੇ ਨੂੰ ਮਾਰਨ ਵਾਲੇ ਨਕਸਲੀ ਦਾ ਐਨਕਾਉਂਟਰ, 25 ਲੱਖ ਦਾ ਸੀ ਇਨਾਮ
NEXT STORY