ਨਵੀਂ ਦਿੱਲੀ— ਉੱਤਰੀ ਦਿੱਲੀ ਦੇ ਤਿਮਾਰਪੁਰ ਸਥਿਤ ਬਾਲਕ ਰਾਮ ਹਸਪਤਾਲ 'ਚ ਕੰਮ ਕਰਨ ਵਾਲੀ 53 ਸਾਲਾ ਇਕ ਜਨਾਨੀ ਨੇ ਵੀਰਵਾਰ ਯਾਨੀ ਕਿ ਅੱਜ ਹਸਪਤਾਲ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਦੱਸਿਆ ਕਿ ਜਨਾਨੀ ਦੀ ਪਛਾਣ ਦਿੱਲੀ ਦੇ ਢਾਕਾ ਪਿੰਡ ਵਾਸੀ ਕੌਸ਼ਲਿਆ ਦੇਵੀ ਦੇ ਰੂਪ ਵਿਚ ਹੋਈ ਹੈ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੁੱਢਲੇ ਇਲਾਜ ਮਗਰੋਂ ਜਨਾਨੀ ਨੂੰ ਅਰੁਣਾ ਆਸਫ ਅਲੀ ਹਸਪਤਾਲ ਵਿਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਲਿਆਂਦਾ ਗਿਆ ਐਲਾਨ ਕਰ ਦਿੱਤਾ।
ਡਾਕਟਰਾਂ ਦਾ ਕਹਿਣਾ ਹੈ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਪਰੇਸ਼ਾਨੀ ਵਿਚ ਸੀ ਅਤੇ ਉਸ ਨੇ ਇਮਾਰਤ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਲਾਸ਼ ਨੂੰ ਪੋਸਟਮਾਰਟਮ ਲਈ ਰੱਖਿਆ ਗਿਆ ਹੈ। ਜਨਾਨੀ ਦੇ ਪਰਿਵਾਰ ਵਿਚ ਦੋ ਪੁੱਤਰ ਅਤੇ ਇਕ ਧੀ ਹੈ। ਓਧਰ ਦਿੱਲੀ ਭਾਜਪਾ ਨੇ ਦੱਸਿਆ ਕਿ ਇਸੇ ਹਸਪਤਾਲ ਵਿਚ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ, ਦਿੱਲੀ ਭਾਜਪਾ ਪ੍ਰਧਾਨ ਆਦੇਸ਼ ਗੁਪਤਾ ਅਤੇ ਉੱਤਰੀ ਦਿੱਲੀ ਨਗਰ ਨਿਗਮ ਦੀ ਮੇਅਰ ਜਯ ਪ੍ਰਕਾਸ਼ ਨੂੰ ਆਈਸੋਲੇਸ਼ਨ ਵਾਰਡ ਦਾ ਉਦਘਾਟਨ ਕਰਨਾ ਸੀ ਪਰ ਪ੍ਰੋਗਰਾਮ ਨੂੰ ਫਿਲਹਾਲ ਟਾਲ ਦਿੱਤਾ ਗਿਆ।
ਕੋਵਿਡ-19 ਆਫ਼ਤ ਤੋਂ ਮੁਕਤੀ ਲਈ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਕੀਤਾ ਯੱਗ
NEXT STORY