ਨਵੀਂ ਦਿੱਲੀ (ਏਜੰਸੀ)- 3 ਮਹਿਲਾ ਪੱਤਰਕਾਰਾਂ ਨੇ 3 ਅਕਤੂਬਰ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਪ੍ਰਦਰਸ਼ਨ ਦੌਰਾਨ ਪੁਲਸ ਅਧਿਕਾਰੀਆਂ ’ਤੇ ਬਦਸਲੂਕੀ ਕਰਨ ਦੇ ਦੋਸ਼ ਲਾਏ ਹਨ। ਇਕ ਸੀਨੀਅਰ ਅਧਿਕਾਰੀ ਨੇ ਐਤਵਾਰ ਕਿਹਾ ਕਿ ਨਿਰਪੱਖ ਜਾਂਚ ਲਈ ਸ਼ਿਕਾਇਤਾਂ ਕ੍ਰਾਈਮ ਬ੍ਰਾਂਚ ਨੂੰ ਤਬਦੀਲ ਕਰ ਦਿੱਤੀਆਂ ਗਈਆਂ ਹਨ। ਪੀੜਤ ਮਹਿਲਾ ਪੱਤਰਕਾਰਾਂ ’ਚੋਂ ਇਕ ਨੇ ਦੱਸਿਆ ਕਿ ਇਕ ਸਹਾਇਕ ਪੁਲਸ ਕਮਿਸ਼ਨਰ (ACP) ਨੇ ਉਸ ਨੂੰ ਥੱਪੜ ਮਾਰਿਆ ਸੀ। ਅਧਿਕਾਰੀ ਨੇ ਦੱਸਿਆ ਕਿ ਨਵੀਂ ਦਿੱਲੀ ਜ਼ਿਲਾ ਪੁਲਸ ਨੂੰ ਇਨ੍ਹਾਂ ਕਥਿਤ ਘਟਨਾਵਾਂ ਬਾਰੇ ਸ਼ਿਕਾਇਤਾਂ ਮਿਲੀਆਂ ਹਨ ਜੋ ਪ੍ਰਦਰਸ਼ਨ ਦੌਰਾਨ ਵਾਪਰੀਆਂ। ਉਦੋਂ ਪੁਲਸ ਅਧਿਕਾਰੀਆਂ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਉੱਥੇ ਤਾਇਨਾਤ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਕ੍ਰਾਈਮ ਬ੍ਰਾਂਚ ਦੋਸ਼ਾਂ ਦੀ ਡੂੰਘਾਈ ਨਾਲ ਜਾਂਚ ਕਰੇਗੀ ਤੇ ਸ਼ਿਕਾਇਤਕਰਤਾ ਮਹਿਲਾ ਪੱਤਰਕਾਰਾਂ ਅਤੇ ਸਬੰਧਤ ਵਿਅਕਤੀਆਂ ਦੇ ਬਿਆਨ ਦਰਜ ਕਰੇਗੀ। ਇਕ ਮਹਿਲਾ ਪੱਤਰਕਾਰ ਨੇ ਕਿਹਾ ਕਿ ਉਹ ਅਤੇ ਹੋਰ ਸਾਥੀ ਐੱਫਆਈਆਰ ਦਰਜ ਕਰਵਾਉਣ ਲਈ ਪੁਲਸ ਸਟੇਸ਼ਨ ਗਏ ਸਨ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ। ਪੁਲਸ ਵਾਲੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ’ਚ ਲੈ ਰਹੇ ਸਨ। ਕੋਈ ਵੀ ਮਹਿਲਾ ਪੁਲਸ ਅਧਿਕਾਰੀ ਮੌਕੇ 'ਤੇ ਮੌਜੂਦ ਨਹੀਂ ਸੀ। ਮੈਂ ਦਿੱਲੀ ਪੁਲਸ ਦੇ ਇਕ ਏ.ਸੀ.ਪੀ. ਨੂੰ ਮਹਿਲਾ ਪੁਲਸ ਅਧਿਕਾਰੀਆਂ ਦੀ ਗੈਰਹਾਜ਼ਰੀ ਬਾਰੇ ਪੁੱਛਿਆ ਤਾਂ ਉਨ੍ਹਾਂ ਮੇਰਾ ਸੈਕਸ ਸ਼ੋਸ਼ਣ ਕੀਤਾ ਤੇ ਮੈਨੂੰ ਪਿੱਛੇ ਧੱਕ ਦਿੱਤਾ।
ਟਿੱਪਣੀ ਲਈ ਵਾਰ-ਵਾਰ ਫੋਨ ਕਰਨ ’ਤੇ ਵੀ ਏ. ਸੀ. ਪੀ. ਨਾਲ ਸੰਪਰਕ ਨਹੀਂ ਹੋ ਸਕਿਆ। ਇਕ ਸੂਤਰ ਨੇ ਕਿਹਾ ਕਿ ਪੱਤਰਕਾਰਾਂ ਵੱਲੋਂ ਦਾਇਰ ਸ਼ਿਕਾਇਤ ’ਚ ਏ. ਸੀ. ਪੀ. ਦਾ ਨਾਂ ਵੀ ਸ਼ਾਮਲ ਹੈ। ਪ੍ਰੈਸ ਕੌਂਸਲ ਆਫ਼ ਇੰਡੀਆ ਨੇ ਪ੍ਰਦਰਸ਼ਨ ਨੂੰ ਕਵਰ ਕਰਨ ਵਾਲੇ ਪੱਤਰਕਾਰਾਂ ਨਾਲ ਪੁਲਸ ਦੇ ਵਤੀਰੇ ਤੇ ਹੈਰਾਨੀ ਅਤੇ ਨਿਰਾਸ਼ਾ ਪ੍ਰਗਟ ਕਰਦਿਆਂ ਦਿੱਲੀ ਪੁਲਸ ਨੂੰ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਆਟੋ ਡਰਾਈਵਰ ਦੇ ਜਵਾਕਾਂ ਨੂੰ Navy 'ਚ ਨੌਕਰੀ ਦਾ ਝਾਂਸਾ ਦੇ ਕੇ ਠੱਗ ਲਏ 10 ਲੱਖ ! ਟੀਚਰ ਖ਼ਿਲਾਫ਼ ਮਾਮਲਾ ਦਰਜ
NEXT STORY