ਧਨਬਾਦ (ਭਾਸ਼ਾ) : ਝਾਰਖੰਡ ਦੇ ਧਨਬਾਦ ਜ਼ਿਲ੍ਹੇ ਵਿੱਚ ਅਨੁਸ਼ਾਸਨ ਦੀਆਂ ਧੱਜੀਆਂ ਉਡਾਉਣ ਵਾਲੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਰਾਜਗੰਜ ਥਾਣਾ ਦੀ ਮਹਿਲਾ ਇੰਚਾਰਜ ਅਲੀਸ਼ਾ ਕੁਮਾਰੀ ਨੂੰ ਜਨਤਕ ਪ੍ਰੋਗਰਾਮ ਵਿੱਚ ਵਰਦੀ ਪਾ ਕੇ ਭੋਜਪੁਰੀ ਗਾਣਿਆਂ 'ਤੇ ਠੁਮਕੇ ਲਗਾਉਣਾ ਭਾਰੀ ਪੈ ਗਿਆ ਹੈ। ਮਾਮਲੇ ਦਾ ਨੋਟਿਸ ਲੈਂਦਿਆਂ ਧਨਬਾਦ ਦੇ ਐਸ.ਐਸ.ਪੀ. ਨੇ ਤੁਰੰਤ ਕਾਰਵਾਈ ਕਰਦੇ ਹੋਏ ਮਹਿਲਾ ਅਧਿਕਾਰੀ ਨੂੰ ਲਾਈਨ ਹਾਜ਼ਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ - ਪਤਨੀ ਤੋਂ ਖਹਿੜਾ ਛੁੱਟਣ 'ਤੇ ਪਤੀ ਨੇ ਲਿਆ ਸੁੱਖ ਦਾ ਸਾਹ! 9 KM ਗੋਡਿਆਂ ਭਾਰ ਪਹੁੰਚਿਆ ਮਾਂ ਦੇ ਦਰਬਾਰ
ਕੀ ਹੈ ਪੂਰਾ ਮਾਮਲਾ?
ਜਾਣਕਾਰੀ ਅਨੁਸਾਰ ਇਹ ਘਟਨਾ ਰਾਜਗੰਜ ਦੇ ਲਾਲ ਬਾਜ਼ਾਰ ਸਥਿਤ ਬਜਰੰਗਬਲੀ ਮੰਦਰ ਕੰਪਲੈਕਸ ਦੀ ਹੈ। ਨਰਾਤਿਆਂ ਦੇ ਮੌਕੇ ਉੱਥੇ ਇੱਕ ਡਾਂਡੀਆ ਪ੍ਰੋਗਰਾਮ ਕਰਵਾਇਆ ਗਿਆ ਸੀ, ਜਿਸ ਵਿੱਚ ਥਾਣਾ ਮੁਖੀ ਅਲੀਸ਼ਾ ਕੁਮਾਰੀ ਨੂੰ ਬਤੌਰ ਮੁੱਖ ਮਹਿਮਾਨ ਸੱਦਿਆ ਗਿਆ ਸੀ। ਪ੍ਰੋਗਰਾਮ ਦੌਰਾਨ ਜਿਵੇਂ ਹੀ ਭੋਜਪੁਰੀ ਗੀਤ ਵੱਜਣੇ ਸ਼ੁਰੂ ਹੋਏ, ਤਾਂ ਵਰਦੀ ਵਿੱਚ ਮੌਜੂਦ ਮਹਿਲਾ ਥਾਣਾ ਮੁਖੀ ਆਪਣੇ ਆਪ ਨੂੰ ਰੋਕ ਨਾ ਸਕੀ। ਉਹ ਸਟੇਜ ਦੇ ਕੋਲ ਪਹੁੰਚ ਗਈ ਅਤੇ ਸਾਰਿਆਂ ਦੇ ਸਾਹਮਣੇ ਉਸ ਨੇ ਡਾਂਸ ਕਰਨਾ ਸ਼ੁਰੂ ਕਰ ਦਿੱਤਾ।
ਇਹ ਵੀ ਪੜ੍ਹੋ - ਰੁਕ ਸਕਦੀ ਹੈ ਤੁਹਾਡੀ ਪੈਨਸ਼ਨ! ਅੱਜ ਹੀ ਕਰ ਲਓ ਆਹ ਕੰਮ, ਸਰਕਾਰ ਨੇ ਜਾਰੀ ਕਰ 'ਤਾ ਨਿਰਦੇਸ਼
ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
ਪ੍ਰੋਗਰਾਮ ਵਿੱਚ ਮੌਜੂਦ ਲੋਕਾਂ ਨੇ ਮਹਿਲਾ ਪੁਲਸ ਅਧਿਕਾਰੀ ਦੇ ਡਾਂਸ ਦੀ ਵੀਡੀਓ ਆਪਣੇ ਮੋਬਾਈਲਾਂ ਵਿੱਚ ਕੈਦ ਕਰ ਲਈ। ਕੁਝ ਹੀ ਦੇਰ ਵਿੱਚ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਅੱਗ ਵਾਂਗ ਫੈਲ ਗਈ। ਹਾਲਾਂਕਿ ਕੁਝ ਲੋਕਾਂ ਨੇ ਇਸ ਨੂੰ ਸਿਰਫ਼ ਉਤਸ਼ਾਹ ਦੱਸਿਆ ਪਰ ਵਿਭਾਗੀ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਵੱਡੀ ਗਿਣਤੀ ਨੇ ਇਸ ਨੂੰ ਪੁਲਸ ਅਨੁਸ਼ਾਸਨ ਅਤੇ ਵਰਦੀ ਦੀ ਗਰਿਮਾ ਦੇ ਖ਼ਿਲਾਫ਼ ਮੰਨਿਆ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਧਨਬਾਦ ਦੇ SSP ਪ੍ਰਭਾਤ ਕੁਮਾਰ ਨੇ ਸਖ਼ਤ ਰੁਖ਼ ਅਪਣਾਇਆ ਹੈ। ਉਨ੍ਹਾਂ ਨੇ ਇਸ ਵਿਵਹਾਰ ਨੂੰ ਘੋਰ ਅਨੁਸ਼ਾਸਨਹੀਣਤਾ ਕਰਾਰ ਦਿੰਦੇ ਹੋਏ ਅਲੀਸ਼ਾ ਕੁਮਾਰੀ ਨੂੰ ਤੁਰੰਤ ਪ੍ਰਭਾਵ ਨਾਲ ਰਾਜਗੰਜ ਥਾਣੇ ਤੋਂ ਹਟਾ ਕੇ ਲਾਈਨ ਹਾਜ਼ਰ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਸੂਤਰਾਂ ਮੁਤਾਬਕ ਹੁਣ ਇਸ ਮਾਮਲੇ ਵਿੱਚ ਵਿਭਾਗੀ ਜਾਂਚ ਵੀ ਸ਼ੁਰੂ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ - 3 ਮਿੰਟ 'ਚ ਮਿਲੇਗਾ ਭਰਿਆ ਸਿਲੰਡਰ, ਇਸ ਸੂਬੇ 'ਚ ਸ਼ੁਰੂ ਹਾਈ-ਟੈਕ ਸਰਵਿਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
BJP ਪ੍ਰਧਾਨ ਨਿਤਿਨ ਨਬੀਨ ਨੇ MLA ਅਹੁਦੇ ਤੋਂ ਦਿੱਤਾ ਅਸਤੀਫ਼ਾ, ਹੁਣ ਰਾਜ ਸਭਾ 'ਚ ਨਿਭਾਉਣਗੇ ਨਵੀਂ ਜ਼ਿੰਮੇਵਾਰੀ
NEXT STORY