ਨਵੀਂ ਦਿੱਲੀ : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਬਿਹਤਰ ਕੁਨੈਕਟੀਵਿਟੀ ਲਈ ਲਗਭਗ 4 ਦਹਾਕਿਆਂ ਬਾਅਦ ਨਵਾਂ ਰੂਟ ਸ਼ੁਰੂ ਕੀਤਾ ਗਿਆ ਹੈ। ਪਹਿਲਾਂ ਵਰਤਿਆ ਜਾਣ ਵਾਲਾ ਤਾਮਿਲਨਾਡੂ ਤੋਂ ਸ਼੍ਰੀਲੰਕਾ ਦੇ ਜੱਫਨਾ ਤੱਕ ਜਾਣ ਵਾਲਾ ਰੂਟ ਸ਼੍ਰੀਲੰਕਾ ਅੰਦਰ ਘਰੇਲੂ ਮਸਲਿਆਂ ਕਾਰਨ ਬੰਦ ਕਰ ਦਿੱਤਾ ਗਿਆ ਸੀ। ਕਨਕੇਸੰਤੁਰਾਈ ਰਾਹੀਂ ਜਾਣ ਵਾਲੇ ਇਸ ਨਵੇਂ ਰੂਟ ਦੇ ਬਣਨ ਨਾਲ ਵਪਾਰ ਅਤੇ ਸਫਰ ਦੇ ਵੀ ਵਧਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਇਸ ਪ੍ਰਾਜੈਕਟ ਦੀ ਦੀ ਚਰਚਾ ਜੁਲਾਈ 'ਚ ਸ਼੍ਰੀਲੰਕਾ ਦੇ ਰਾਸ਼ਟਰਪਤੀ ਰਨਿਲ ਵਿਕਰਮਸਿੰਘੇ ਦੀ ਭਾਰਤ ਯਾਤਰਾ ਦੌਰਾਨ ਹੋਈ ਸੀ। ਇਸ ਯੋਜਨਾ ਦਾ ਮੁੱਖ ਮੰਤਵ ਆਰਥਿਕ ਭਾਈਚਾਰੇ ਨੂੰ ਉਤਸਾਹਿਤ ਕਰਨ, ਜਲ, ਹਵਾਈ ਅਤੇ ਉਰਜਾ ਦੀ ਕੁਨੈਕਟੀਵਿਟੀ ਨੂੰ ਬਿਹਤਰ ਬਣਾਉਣ ਨੂੰ ਮੰਨਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਕੈਨੇਡਾ ਤੋਂ ਫਿਰ ਆਈ ਦਿਲ ਝੰਜੋੜਨ ਵਾਲੀ ਖ਼ਬਰ, ਮਹਿਲ ਕਲਾਂ ਦੀ ਦਿਲਪ੍ਰੀਤ ਕੌਰ ਦੀ ਅਚਾਨਕ ਮੌਤ
ਉਸ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਵਿਕਰਮਸਿੰਘੇ ਨੇ ਪਿਛਲੇ ਸਮੇਂ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਦੇ ਸੱਭਿਆਚਾਰਕ ਅਤੇ ਵਪਾਰਕ ਰਿਸ਼ਤਿਆਂ ਨੂੰ ਯਾਦ ਕਰਦੇ ਹੋਏ ਦੋਵਾਂ ਦੇਸ਼ਾਂ ਵਿਚਾਲੇ ਵਧੀਆ ਕੁਨੈਕਟੀਵਿਟੀ ਦੀ ਮਹੱਤਤਾ ਨੂੰ ਵੀ ਉਜਾਗਰ ਕੀਤਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਆਰਥਿਕ ਅਤੇ ਰਾਜਨੀਤਿਕ ਪੱਧਰ 'ਤੇ ਕਿਸ਼ਤੀਆਂ ਨੂੰ ਵਪਾਰ, ਟੂਰਿਜ਼ਮ ਅਤੇ ਸੰਪਰਕ ਸਥਾਪਤ ਕਰਨ ਦਾ ਨਵਾਂ ਜ਼ਰੀਆ ਦੱਸਿਆ। ਉਨ੍ਹਾਂ ਨੇ ਇਹ ਵੀ ਦੱਸਿਆ ਦਿੱਲੀ ਤੋਂ ਕੋਲੰਬੋ ਦੀ ਸਿੱਧੀ ਉਡਾਣ ਵੀ 2015 'ਚ ਸ਼ੁਰੂ ਕਰ ਦਿੱਤੀ ਗਈ ਸੀ, ਜਦਕਿ ਚੇਨਈ ਤੋਂ ਜੱਫਨਾ ਵਿਚਕਾਰ ਫਲਾਈਟ 2019 'ਚ ਸ਼ੁਰੂ ਹੋਈ ਸੀ।
ਇਸ ਬਾਰੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਨੇ ਕਿਹਾ ਕਿ ਇਸ ਖੇਤਰ 'ਚ ਦੋਵਾਂ ਦੇਸ਼ਾਂ ਦੀ ਭਾਈਵਾਲੀ ਨਾਲ ਦੋਵਾਂ ਦੇਸ਼ਾਂ ਦੇ ਵਪਾਰਕ ਅਤੇ ਸੱਭਿਆਚਾਰਕ ਰਿਸ਼ਤਿਆਂ 'ਚ ਕਾਫ਼ੀ ਸੁਧਾਰ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਸਬੰਧ ਉੱਤਰ 'ਚ ਚੱਲ ਰਹੀਆਂ ਜੰਗਾਂ ਕਾਰਨ ਜ਼ਰਾ ਡਾਵਾਡੋਲ ਹੋ ਗਏ ਸਨ, ਪਰ ਹੁਣ ਸਥਿਤੀ ਪਹਿਲਾਂ ਵਾਂਗ ਆਮ ਹੋ ਗਈ ਹੈ ਅਤੇ ਦੋਵਾਂ ਦੇਸ਼ਾਂ ਵਿਚਾਲੇ ਸਮੁੰਦਰੀ ਰਸਤੇ ਰਾਹੀਂ ਸਬੰਧ ਸੁਧਾਰੇ ਜਾ ਸਕਦੇ ਹਨ।
ਇਹ ਵੀ ਪੜ੍ਹੋ: ਨਸ਼ੇ ਨੇ ਉਜਾੜਿਆ ਇਕ ਹੋਰ ਘਰ, ਜਵਾਨੀ 'ਚ ਹੀ ਬੁਝ ਗਿਆ ਘਰ ਦਾ ਇਕਲੌਤਾ ਚਿਰਾਗ
ਦੱਸ ਦੇਈਏ ਕਿ ਪਹਿਲਾ ਰੂਟ 1980 'ਚ ਲੁਟੇਰਿਆਂ ਦੇ ਹਮਲਿਆਂ ਕਾਰਨ ਸ਼੍ਰੀਲੰਕਾ ਦੀ ਜਲ ਸੈਨਾ ਵੱਲੋਂ ਕਨਕੇਸੰਤੁਰਾਈ ਬੰਦਰਗਾਹ ਨੂੰ ਬੰਦ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ: ਹਾਈ ਪ੍ਰੋਫਾਈਲ ਹਨੀ ਟ੍ਰੈਪ ਮਾਮਲੇ ’ਚ ਵੱਡਾ ਖੁਲਾਸਾ, ਪੁਲਸ ਅਫਸਰ ਸਣੇ ਵਕੀਲ ਬੀਬੀ ਦਾ ਨਾਂ ਵੀ ਆਇਆ ਸਾਹਮਣੇ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖੁੱਲ੍ਹਣ ਜਾ ਰਿਹੈ ਮਾਤਾ ਵੈਸ਼ਨੋ ਦਾ ਪ੍ਰਾਚੀਨ ਮਾਰਗ, ਇਸੇ ਰਸਤੇ ਤੋਂ ਮਾਂ ਪਹੁੰਚੀ ਸੀ ਤ੍ਰਿਕੂਟ ਪਰਬਤ
NEXT STORY