ਸ਼੍ਰੀਨਗਰ (ਭਾਸ਼ਾ)- ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੇ ਨੇਤਾ ਇਲਤਿਜਾ ਮੁਫ਼ਤੀ ਨੇ ਆਪਣੀ ਮਾਂ ਅਤੇ ਪਾਰਟੀ ਪ੍ਰਧਾਨ ਮਹਿਬੂਬਾ ਮੁਫ਼ਤੀ ਖ਼ਿਲਾਫ਼ ਦਰਜ ਕੀਤੀ ਗਈ ਐੱਫ.ਆਈ.ਆਰ. ਨੂੰ ਬੁੱਧਾਵਾਰ ਨੂੰ 'ਧਮਕੀ' ਕਰਾਰ ਦਿੱਤਾ ਪਰ ਨਾਲ ਹੀ ਇਹ ਵੀ ਕਿਹਾ ਹੈ ਕਿ ਉਹ ਝੁਕਣ ਵਾਲੀ ਨਹੀਂ ਹੈ। ਇਲਤਿਜਾ ਨੇ ਕਿਹਾ ਕਿ ਪ੍ਰਸ਼ਾਸਨ ਦੀ ਅਜਿਹੀ ਰਣਨੀਤੀ ਪਾਰਟੀ ਨੂੰ ਸੱਚ ਬੋਲਣ ਤੋਂ ਨਹੀਂ ਰੋਕ ਸਕੇਗੀ।
ਪੁਲਸ ਨੇ 25 ਮਈ ਨੂੰ ਮਹਿਬੂਬਾ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਸੀ, ਜਦੋਂ ਉਨ੍ਹਾਂ ਨੇ ਪੀਡੀਪੀ ਵਰਕਰਾਂ ਅਤੇ ਪੋਲਿੰਗ ਏਜੰਟਾਂ ਦੀ ਹਿਰਾਸਤ ਦਾ ਵਿਰੋਧ ਕਰਦੇ ਹੋਏ ਪ੍ਰਦਰਸ਼ਨ ਕੀਤਾ ਸੀ। ਪੀਡੀਪੀ ਦੀ ਮੀਡੀਆ ਸਲਾਹਕਾਰ ਇਲਤਿਜਾ ਨੇ ਇੱਥੇ ਕਿਹਾ,''ਮੁਫ਼ਤੀ ਖ਼ਿਲਾਫ਼ ਚੋਣ ਜ਼ਾਬਤਾ ਦੀ ਉਲੰਘਣਾ ਲਈ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਇਹ ਧਮਕੀ ਹੈ ਅਤੇ ਅਸੀਂ ਇਸ ਦੇ ਅੱਗੇ ਝੁਕਾਂਗੇ ਨਹੀਂ।'' ਉਨ੍ਹਾਂ ਕਿਹਾ,''ਅਸੀਂ ਸੱਚ ਬੋਲਦੇ ਰਹਾਂਗੇ।''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ
NEXT STORY