ਇੰਟਰਨੈਸ਼ਨਲ ਡੈਸਕ- ਝਾਰਖੰਡ ਦੀ ਰਾਜਧਾਨੀ ਰਾਂਚੀ 'ਚ ਵਿਧਾਨ ਸਭਾ ਦੇ ਘਿਰਾਓ ਦੌਰਾਨ ਹੋਈਆਂ ਹਿੰਸਕ ਝੜਪਾਂ ਤੋਂ ਬਾਅਦ ਪੁਲਸ ਨੇ ਲਗਭਗ 600 ਪ੍ਰਦਰਸ਼ਨਕਾਰੀਆਂ ਖ਼ਿਲਾਫ਼ FIR ਦਰਜ ਕੀਤੀ ਹੈ। ਇਨ੍ਹਾਂ ਵਿੱਚੋਂ 100 ਲੋਕਾਂ ਦੀ ਪਛਾਣ ਨਾਮਜ਼ਦ ਕੀਤੀ ਗਈ ਹੈ, ਜਦਕਿ ਲਗਭਗ 500 ਅਣਪਛਾਤੇ ਵਿਦਿਆਰਥੀਆਂ ਤੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ 10 ਘਗਸਤ ਨੂੰ JPSC ਅਤੇ JSSC ਭਰਤੀ ਪ੍ਰੀਖਿਆਵਾਂ ਵਿੱਚ ਹੋਈਆਂ ਕਥਿਤ ਬੇਨਿਯਮੀਆਂ, ਪ੍ਰਸ਼ਨ ਪੱਤਰ ਲੀਕ ਹੋਣ ਦੇ ਦੋਸ਼ਾਂ ਅਤੇ CBI ਜਾਂਚ ਦੀ ਮੰਗ ਨੂੰ ਲੈ ਕੇ ਹਜ਼ਾਰਾਂ ਦੀ ਗਿਣਤੀ ਵਿੱਚ ਵਿਦਿਆਰਥੀ ਅਤੇ ਨੌਕਰੀ ਦੇ ਚਾਹਵਾਨ ਨੌਜਵਾਨ ਵਿਧਾਨ ਸਭਾ ਨੂੰ ਘੇਰਨ ਲਈ ਮਾਰਚ ਕਰ ਰਹੇ ਸਨ। ਇਸ ਦੌਰਾਨ ਜਦੋਂ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ, ਤਾਂ ਪੁਲਸ ਨੇ ਉਨ੍ਹਾਂ ਨੂੰ ਰੋਕਣ ਲਈ ਅੱਥਰੂ ਗੈਸ, ਵਾਟਰ ਕੈਨਨ ਅਤੇ ਲਾਠੀਚਾਰਜ ਦੀ ਵਰਤੋਂ ਕੀਤੀ। ਪੁਲਸ ਦਾ ਦੋਸ਼ ਹੈ ਕਿ ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਪਥਰਾਅ ਕੀਤਾ ਗਿਆ, ਜਿਸ ਵਿੱਚ 14 ਪੁਲਸ ਕਰਮਚਾਰੀ ਅਤੇ ਕਈ ਵਿਦਿਆਰਥੀ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ- ਭੂਚਾਲ ਦੀ ਤਬਾਹੀ ਵਿਚਾਲੇ ਚਮਤਕਾਰ ! ਮਲਬੇ 'ਚ ਦੱਬੀ ਨਿੱਕੀ ਜਿਹੀ 'ਜਾਨ' ਨੂੰ ਸੁਰੱਖਿਅਤ ਕੱਢਿਆ ਗਿਆ ਬਾਹਰ
ਇਨ੍ਹਾਂ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਖ਼ਿਲਾਫ਼ ਰਾਂਚੀ ਦੇ ਵਿਧਾਨ ਸਭਾ ਥਾਣੇ 'ਚ ਭਾਰਤੀ ਨਿਆਂ ਸੰਹਿਤਾ (BNS) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ 'ਚ ਸਰਕਾਰੀ ਕੰਮ 'ਚ ਰੁਕਾਵਟ ਪਾਉਣ, ਪੁਲਸ ਨਾਲ ਬਦਸਲੂਕੀ, ਕੁੱਟਮਾਰ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਰਗੇ ਗੰਭੀਰ ਦੋਸ਼ ਸ਼ਾਮਲ ਹਨ। ਪੁਲਸ ਅਧਿਕਾਰੀਆਂ ਅਨੁਸਾਰ ਇਲਾਕੇ ਦੀਆਂ CCTV ਵੀਡੀਓਜ਼ ਅਤੇ ਡਰੋਨ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ 500 ਅਣਪਛਾਤੇ ਪ੍ਰਦਰਸ਼ਨਕਾਰੀਆਂ ਦੀ ਪਛਾਣ ਕਰ ਕੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।
ਇਹ ਵੀ ਪੜ੍ਹੋ- Good News ; ਭਾਰਤੀਆਂ ਨੂੰ Free Visa ਦੇ ਰਿਹਾ ਇਹ ਦੇਸ਼ ! ਪੂਰਾ ਖ਼ਰਚਾ ਚੁੱਕੇਗੀ ਸਰਕਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
‘ਨਾਸਾ’ ਨੇ ਭਾਰਤ ਨੂੰ ‘ਮੂਨ ਬੇਸ ਮਿਸ਼ਨ’ 'ਚ ਸ਼ਾਮਲ ਹੋਣ ਲਈ ਦਿੱਤਾ ਸੱਦਾ
NEXT STORY