ਨੈਸ਼ਨਲ ਡੈਸਕ- ਛੱਤੀਸਗੜ੍ਹ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਆਰਮਡ ਫੋਰਸ ਦੀ ਇਕ ਮਹਿਲਾ ਕਾਂਸਟੇਬਲ ਨੇ ਇਕ ਵਿਅਕਤੀ ’ਤੇ ਵਿਆਹ ਦੇ ਬਹਾਨੇ ਉਸ ਨਾਲ ਜਬਰ-ਜ਼ਨਾਹ ਕਰਨ ਦਾ ਦੋਸ਼ ਲਗਾਇਆ ਹੈ। ਮੁਲਜ਼ਮ ਦਿਲੀਪ ਉਈਕੇ ਦੌਂਡੀ ਵਿਚ ਇਕ ਪ੍ਰਸ਼ਾਸਨਿਕ ਅਧਿਕਾਰੀ ਸੀ ਜਦੋਂ ਮਹਿਲਾ ਕਾਂਸਟੇਬਲ ਅਤੇ ਦਿਲੀਪ ਉਈਕੇ ਦੇ ਸਰੀਰਕ ਸਬੰਧ ਬਣੇ।
ਇਹ ਵੀ ਪੜ੍ਹੋ- ਵੱਡੀ ਕਾਰਵਾਈ ; ਤਹਿਸੀਲਦਾਰ ਹੋਇਆ ਸਸਪੈਂਡ ! ਕਾਰਨ ਜਾਣ ਰਹਿ ਜਾਓਗੇ ਹੈਰਾਨ
ਜਿਨਸੀ ਸ਼ੋਸ਼ਣ ਦਾ ਮੁਲਜ਼ਮ ਦਿਲੀਪ ਉਈਕੇ ਇਸ ਸਮੇਂ ਬੀਜਾਪੁਰ ਵਿਚ ਡਿਪਟੀ ਕੁਲੈਕਟਰ ਵਜੋਂ ਸੇਵਾ ਨਿਭਾਅ ਰਿਹਾ ਹੈ। ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ, ਪੀੜਤਾ ਦੀ ਸ਼ਿਕਾਇਤ ’ਤੇ ਪੁਲਸ ਨੇ ਮੁਲਜ਼ਮ ਅਧਿਕਾਰੀ ਵਿਰੁੱਧ ਜਬਰ-ਜ਼ਨਾਹ ਦਾ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ਿਕਾਇਤ ਵਿਚ ਮਹਿਲਾ ਕਾਂਸਟੇਬਲ ਨੇ ਕਿਹਾ ਹੈ ਕਿ ਡਿਪਟੀ ਕੁਲੈਕਟਰ ਨੇ ਪਿਛਲੇ ਇਕ ਸਾਲ ਤੋਂ ਵਿਆਹ ਦਾ ਝਾਂਸਾ ਦੇ ਕੇ ਉਸ ਦਾ ਜਿਨਸੀ ਸ਼ੋਸ਼ਣ ਕੀਤਾ ਅਤੇ ਹੁਣ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਰਿਹਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਾਸ਼ਟਰਪਤੀ ਭਵਨ ਨਿਲਾਮ ਕਰਗੇ 250 ਵਸਤੂਆਂ, 10,000 ਰੁਪਏ ਦਾ ਬੈਂਕ ਨੋਟ ਵੀ ਸ਼ਾਮਲ
NEXT STORY