ਬਾੜਮੇਰ (ਭਾਸ਼ਾ)- ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਦੇ ਚੌਹਟਨ ਥਾਣੇ 'ਚ ਐਤਵਾਰ ਨੂੰ ਇਕ ਸਥਾਨਕ ਵਿਅਕਤੀ ਨੇ ਯੋਗ ਗੁਰੂ ਸਵਾਮੀ ਰਾਮਦੇਵ ਖ਼ਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ 'ਚ ਐੱਫ.ਆਈ.ਆਰ. ਦਰਜ ਕਰਵਾਈ ਹੈ। ਪੁਲਸ ਨੇ ਇਸ ਦੀ ਜਾਣਕਾਰੀ ਦਿੱਤੀ। ਚੌਹਟਨ ਥਾਣਾ ਅਧਿਕਾਰੀ ਭੁਤਾਰਾਮ ਨੇ ਦੱਸਿਆ ਕਿ ਸਥਾਨਕ ਵਾਸੀ ਪਠਾਈ ਖਾਨ ਨੇ ਐਵਾਰ ਨੂੰ ਬਾਬਾ ਰਾਮਦੇਵ 'ਤੇ ਧਾਰਮਿਕ ਭਾਵਨਾਵਾਂ ਭੜਕਾਉਣ ਸੰਬੰਧੀ ਮਾਮਲਾ ਦਰਜ ਕਰਵਾਇਆ ਹੈ।
ਉਨ੍ਹਾਂ ਦੱਸਿਆ ਕਿ ਦਰਜ ਸ਼ਿਕਾਇਤ ਦੇ ਆਧਾਰ 'ਤੇ ਭਾਰਤੀ ਦੰਡਾਵਲੀ ਦੀ ਧਾਰਾ 153 (ਏ), 295 (ਏ) ਅਤੇ 298 ਦੇ ਅਧੀਨ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਵੀਰਵਾਰ ਨੂੰ ਬਾੜਮੇਰ 'ਚ ਸੰਤਾਂ ਦੀ ਇਕ ਸਭਾ 'ਚ ਯੋਗ ਗੁਰੂ ਰਾਮਦੇਵ ਨੇ ਹਿੰਦੂ ਧਰਮ ਦੀ ਤੁਲਨਾ ਇਸਲਾਮ ਅਤੇ ਈਸਾਈ ਧਰਮ ਨਾਲ ਕਰਦੇ ਹੋਏ ਮੁਸਲਮਾਨਾਂ 'ਤੇ ਅੱਤਵਾਦ ਦਾ ਸਹਾਰਾ ਲੈਣ ਅਤੇ ਹਿੰਦੂ ਕੁੜੀਆਂ ਨੂੰ ਅਗਵਾ ਕਰਨ ਦਾ ਦੋਸ਼ ਲਗਾਇਆ ਸੀ।
ਅਡਾਨੀ ਮੁੱਦੇ 'ਤੇ ਵਿਰੋਧੀ ਧਿਰ ਦਾ ਸੰਸਦ 'ਚ 'ਸੰਗ੍ਰਾਮ', ਦੋਹਾਂ ਸਦਨਾਂ ਦੀ ਕਾਰਵਾਈ 2 ਵਜੇ ਤੱਕ ਮੁਲਵਤੀ
NEXT STORY