ਦੇਵਰੀਆ (ਯੂਪੀ) : ਦੇਵਰੀਆ ਜ਼ਿਲ੍ਹੇ ਦੇ ਭਟਨੀ ਥਾਣਾ ਖੇਤਰ ਦੇ ਅਧੀਨ ਆਉਂਦੇ ਨੋਨਾਪਾਰ ਪਿੰਡ ਵਿੱਚ ਇੱਕ ਝੌਂਪੜੀ ਨੂੰ ਅੱਗ ਲੱਗ ਜਾਣ ਦੀ ਦੁੱਖਦ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਦੌਰਾਨ ਇੱਕ ਆਦਮੀ, ਉਸਦੀ ਤਿੰਨ ਸਾਲਾ ਧੀ ਅਤੇ ਮੁੰਡੇ ਸਮੇਤ ਤਿੰਨ ਲੋਕਾਂ ਦੀ ਸੜ ਜਾਣ ਕਾਰਨ ਮੌਤ ਹੋ ਗਈ। ਜਦਕਿ ਇੱਕ ਔਰਤ ਗੰਭੀਰ ਜ਼ਖਮੀ ਹੋ ਗਈ। ਪੁਲਸ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਘਟਨਾ ਦਾ ਪਤਾ ਲੱਗਦੇ ਸਾਰ ਹੀ ਪਿੰਡ ਵਾਸੀਆਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਅਤੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ।
ਇਹ ਵੀ ਪੜ੍ਹੋ : ਨਰਾਤਿਆਂ ਦੌਰਾਨ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਮਾਂ ਜਵਾਲਾ ਜੀ ਦੇ ਦਰਸ਼ਨ ! ਚੜ੍ਹਿਆ 1.14 ਕਰੋੜ ਦਾ ਚੜ੍ਹਾਵਾ
ਪੁਲਸ ਅਨੁਸਾਰ, ਨੋਨਾਪਾਰ ਪਿੰਡ ਦਾ ਰਹਿਣ ਵਾਲਾ ਜਤਿੰਦਰ ਪ੍ਰਸਾਦ (32), ਆਪਣੀ ਪਤਨੀ ਲੀਲਾ (28), ਤਿੰਨ ਸਾਲ ਦੀ ਧੀ ਸ਼ਾਨੀ ਅਤੇ ਭਰਾ ਬਾਲਕਿਸ਼ਨ (13) ਨਾਲ ਇੱਕ ਝੌਂਪੜੀ ਵਿੱਚ ਸੌਂ ਰਿਹਾ ਸੀ। ਮੰਗਲਵਾਰ ਰਾਤ ਨੂੰ ਲਗਭਗ 1:30 ਵਜੇ ਝੌਂਪੜੀ ਨੂੰ ਅਚਾਨਕ ਅੱਗ ਲੱਗ ਗਈ। ਇਸ ਘਟਨਾ ਦੇ ਬਾਰੇ ਜਦੋਂ ਤੱਕ ਪਰਿਵਾਰ ਨੂੰ ਪਤਾ ਲੱਗਾ ਅਤੇ ਉਹ ਕੁਝ ਸਮਝ ਸਕਦਾ, ਉਦੋਂ ਤੱਕ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਸੀ। ਇਸ ਘਟਨਾ ਦੌਰਾਨ ਪ੍ਰਸਾਦ, ਉਸਦੀ ਧੀ ਸ਼ਨੀ ਅਤੇ ਭਰਾ ਬਾਲਕਿਸ਼ਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਉਸਦੀ ਪਤਨੀ ਲੀਲਾ ਗੰਭੀਰ ਰੂਪ ਵਿੱਚ ਸੜ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਸਫ਼ਰ ਕਰਨ ਤੋਂ ਪਹਿਲਾਂ ਪੜ੍ਹੋ ਪੂਰੀ ਖ਼ਬਰ
ਭਟਨੀ ਪੁਲਸ ਸਟੇਸ਼ਨ ਦੇ ਇੰਚਾਰਜ ਪੰਕਜ ਗੁਪਤਾ ਨੇ ਦੱਸਿਆ ਕਿ ਪੁਲਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ, ਜਿਨ੍ਹਾਂ ਨੇ ਕਾਫੀ ਮੁਸ਼ਕਤ ਕਰਦੇ ਹੋਏ ਅੱਗ 'ਤੇ ਕਾਬੂ ਪਾਇਆ। ਜ਼ਖਮੀ ਲੀਲਾ ਨੂੰ ਦੇਵਰੀਆ ਦੇ ਮਹਾਰਿਸ਼ੀ ਦੇਵਰਾਹਾ ਬਾਬਾ ਮੈਡੀਕਲ ਕਾਲਜ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈਂਦੇ ਹੋਏ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਝੌਪੜੀ ਨੂੰ ਅੱਗ ਕਿਵੇਂ ਲੱਗੀ, ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਦੀਵਾਲੀ 'ਤੇ ਸਰਕਾਰੀ ਮੁਲਾਜ਼ਮਾਂ ਦੀ ਬੱਲੇ-ਬੱਲੇ ! 63 ਫ਼ੀਸਦੀ ਹੋਵੇਗਾ DA, ਤਨਖ਼ਾਹ 'ਚ ਵੀ ਹੋਵੇਗਾ ਬੰਪਰ ਵਾਧਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਤਿਉਹਾਰਾਂ 'ਚ ਆਨਲਾਈਨ ਸ਼ਾਪਿੰਗ ਕਰਨ ਵਾਲੇ ਹੋ ਜਾਓ ਸਾਵਧਾਨ ! ਡਿਲੀਵਰ ਹੋ ਰਹੇ ਖ਼ਾਲੀ ਪੈਕੇਟ
NEXT STORY