ਯਾਦਾਦਰੀ ਭੁਵਨਗਿਰੀ (ਤੇਲੰਗਾਨਾ), (ਵਾਰਤਾ)- ਪੱਛਮੀ ਬੰਗਾਲ ਤੋਂ ਸ਼ਿਕੰਦਰਾਬਾਦ ਜਾ ਰਹੀ ਫਲਕਨੁਮਾ ਐਕਸਪ੍ਰੈਸ ਟਰੇਨ 'ਚ ਸ਼ੁੱਕਰਵਾਰ ਨੂੰ ਅੱਗ ਲੱਗ ਗਈ। ਅੱਗ ਲੱਗ ਤੋਂ ਬਾਅਦ ਯਾਤਰੀਆਂ 'ਚ ਹਫੜਾ-ਦਫੜੀ ਮਚ ਗਈ। ਦੇਖਦੇ ਹੀ ਦੇਖਦੇ ਅੱਗ ਇੰਨੀ ਫੈਲ ਗਈ ਕਿ ਟਰੇਨ ਦੀਆਂ ਤਿੰਨ ਬੋਗੀਆਂ ਸੜ ਕੇ ਸੁਆਹ ਹੋ ਗਈਆਂ। ਹਾਲਾਂਕਿ, ਖੁਸ਼ਕਿਸਮਤੀ ਇਹ ਰਹੀ ਕਿ ਇਸ ਹਾਦਸੇ 'ਚ ਕਿਸੇ ਦੀ ਜਾਨ ਨਹੀਂ ਗਈ। ਸਾਰੇ ਯਾਤਰੀ ਸੁਰੱਖਿਅਤ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ– ਆਸਾਮ ’ਚ 2 ਨਾਬਾਲਿਗ ਕੁੜੀਆਂ ਨਾਲ ਜਬਰ-ਜ਼ਨਾਹ, ਇਕ ਦੀ ਮੌਤ
ਰੇਲਵੇ ਸੀ.ਪੀ.ਆਰ.ਓ. ਨੇ ਦੱਸਿਆ ਕਿ ਫਲਕਨੁਮਾ ਐਕਸਪ੍ਰੈਸ ਪੱਛਮੀ ਬੰਗਾਲ ਤੋਂ ਸ਼ਿਕੰਦਰਾਬਾਦ ਲਈ ਰਵਾਨਾ ਹੋਈ ਸੀ। ਸ਼ੁੱਕਰਵਾਰ ਸਵੇਰੇ 11.30 ਵਜੇ ਤੇਲੰਗਾਨਾ ਦੇ ਨਲਗੋਂਡਾ ਨੇੜੇ ਪਗਡੀਪੱਲੀ 'ਚ ਟਰੇਨ 'ਚ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਤਿੰਨ ਬੋਗੀਆਂ 'ਚ ਫੈਲ ਗਈ। ਅੱਗ ਦੇ ਚਲਦੇ ਐੱਸ 4, ਐੱਸ 5 ਅਤੇ ਐੱਸ 6 ਬੋਗੀਆਂ ਸੜ ਕੇ ਸੁਆਹ ਹੋ ਗਈਆਂ। ਅੱਗ ਲੱਗਣ ਤੋਂ ਬਾਅਦ ਯਾਤਰੀਆਂ ਨੂੰ ਤੁਰੰਤ ਟਰੇਨ ਤੋਂ ਹੇਠਾਂ ਉਤਾਰ ਲਿਆ ਗਿਆ।
ਇਹ ਵੀ ਪੜ੍ਹੋ– ਮਹਿੰਗਾਈ ਦਾ ਅਸਰ, ਖੇਤਾਂ 'ਚੋਂ ਚੋਰੀ ਹੋਣ ਲੱਗੇ ਟਮਾਟਰ, ਕਿਸਾਨ ਦਾ ਹੋਇਆ ਲੱਖਾਂ ਦਾ ਨੁਕਸਾਨ
ਫਿਲਹਾਲ ਟਰੇਨ 'ਚ ਅੱਗ ਲੱਗਣ ਦੀ ਵਜ੍ਹਾ ਦਾ ਪਤਾ ਨਹੀਂ ਲੱਗ ਸਕਿਆ। ਰੇਲਵੇ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਰੇਲਵੇ ਲੱਲੋਂ ਦੱਸਿਆ ਗਿਆ ਹੈ ਕਿ ਹਾਦਸੇ 'ਚ ਕਿਸੇ ਦੀ ਜਾਨ ਨਹੀਂ ਗਈ। ਹਾਦਸੇ ਦੀਆਂ ਵੀਡੀਓ ਵੀ ਸਾਹਮਣੇ ਆਈਆਂ ਹਨ। ਇਨ੍ਹਾਂ 'ਚ ਦੇਖਿਆ ਜਾ ਸਕਦਾ ਹੈ ਕਿ ਟਰੇਨ ਦੀਆਂ ਬੋਗੀਆਂ ਕਿਵੇਂ ਅੱਗ ਦੀਆਂ ਲਪਟਾਂ ਵਿਚ ਸੜ ਰਹੀਆਂ ਹਨ।
ਇਹ ਵੀ ਪੜ੍ਹੋ– ਹੁਣ ਛੜਿਆਂ ਨੂੰ ਵੀ ਮਿਲੇਗੀ ਪੈਨਸ਼ਨ, ਨਾਲ ਹੀ ਸਰਕਾਰ ਨੇ ਕੀਤੇ ਕਈ ਵੱਡੇ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ-ਫ਼ਰਾਂਸ ਰਣਨੀਤਿਕ ਹਿੱਸੇਦਾਰੀ ਹੋਰ ਮਜ਼ਬੂਤ ਹੋਵੇਗੀ : ਨਰਿੰਦਰ ਮੋਦੀ
NEXT STORY