ਨਵੀਂ ਦਿੱਲੀ- ਦਿੱਲੀ ਦੇ ਦਵਾਰਕਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਮੰਗਲਵਾਰ ਸਵੇਰੇ ਦਵਾਰਕਾ ਦੇ ਸੈਕਟਰ 13 ਵਿਚ ਇਕ ਹਾਊਸਿੰਗ ਅਪਾਰਟਮੈਂਟ ਦੀ ਸੱਤਵੀਂ ਮੰਜ਼ਿਲ ਦੇ ਫਲੈਟ ਵਿਚ ਭਿਆਨਕ ਅੱਗ ਲੱਗ ਗਈ। ਥੋੜ੍ਹੀ ਦੇਰ ਵਿਚ ਹੀ ਪੂਰੀ ਇਮਾਰਤ ਅੱਗ ਦੀ ਲਪੇਟ 'ਚ ਆ ਗਈ। ਆਪਣੇ ਆਪ ਨੂੰ ਬਚਾਉਣ ਲਈ ਇਕ ਪਰਿਵਾਰ ਦੇ ਮੈਂਬਰਾਂ ਨੇ ਸੱਤਵੀਂ ਮੰਜ਼ਿਲ ਤੋਂ ਹੇਠਾਂ ਛਾਲ ਮਾਰ ਦਿੱਤੀ। ਹਾਦਸੇ ਵਿਚ ਇਕ ਪੁੱਤਰ, ਇਕ ਧੀ ਅਤੇ ਪਿਤਾ ਦੀ ਮੌਤ ਹੋ ਗਈ।
ਅੱਗ ਇੰਨੀ ਭਿਆਨਕ ਸੀ ਕਿ ਪੂਰੀ ਇਮਾਰਤ ਅੱਗ ਦੀ ਲਪੇਟ ਵਿੱਚ ਆ ਗਈ, ਜਿਸ ਤੋਂ ਬਾਅਦ ਆਲੇ-ਦੁਆਲੇ ਦੇ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ। ਆਪਣੇ ਆਪ ਨੂੰ ਅੱਗ ਦੀਆਂ ਲਪਟਾਂ ਵਿੱਚ ਘਿਰਿਆ ਦੇਖ ਕੇ, ਸੱਤਵੀਂ ਮੰਜ਼ਿਲ 'ਤੇ ਰਹਿਣ ਵਾਲਾ ਇੱਕ ਪਰਿਵਾਰ ਘਬਰਾ ਗਿਆ ਅਤੇ ਪਿਤਾ ਨੇ ਦੋ ਬੱਚਿਆਂ ਸਮੇਤ ਛਾਲ ਮਾਰ ਦਿੱਤੀ।
ਇਕ ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਸਵੇਰੇ ਕਰੀਬ 10 ਵਜੇ ਦਿੱਲੀ ਫਾਇਰ ਸਰਵਿਸ ਨੂੰ ਫੋਨ ਕਰ ਕੇ ਐਮ. ਆਰ. ਵੀ ਸਕੂਲ ਦੇ ਨੇੜੇ ਰਿਹਾਇਸ਼ੀ ਕੰਪਲੈਕਸ ਵਿਚ ਅੱਗ ਲੱਗਣ ਬਾਰੇ ਸੂਚਿਤ ਕੀਤਾ ਗਿਆ। ਮੌਕੇ 'ਤੇ ਫਾਇਰ ਵਿਭਾਗ ਨੇ ਅੱਠ ਗੱਡੀਆਂ ਭੇਜੀਆਂ। ਇਕ ਅਧਿਕਾਰੀ ਨੇ ਕਿਹਾ ਕਿ ਅੱਗ ਬੁਝਾਉਣ ਦਾ ਕੰਮ ਇਸ ਸਮੇਂ ਚੱਲ ਰਿਹਾ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਅੱਗ ਬੁਝਾਊ ਵਿਭਾਗ ਨੇ ਸੜ ਰਹੇ ਅਪਾਰਟਮੈਂਟ ਦੇ ਨੇੜੇ ਇਕ ਸਕਾਈ ਲਿਫਟ ਵੀ ਲਗਾਈ ਹੈ ਤਾਂ ਜੋ ਜੇਕਰ ਲੋਕ ਫਸੇ ਹੋਣ ਤਾਂ ਉਨ੍ਹਾਂ ਨੂੰ ਬਾਹਰ ਕੱਢਿਆ ਜਾ ਸਕੇ।
'ਮੇਰੇ ਪੁੱਤ ਨੂੰ ਕੁਝ ਹੋਇਆ ਤਾਂ ਮੈਂ ਖ਼ੁਦਕੁਸ਼ੀ ਕਰ ਲਵਾਂਗੀ...' ਸੋਨਮ ਦੇ ਪ੍ਰੇਮੀ ਰਾਜ ਦੀ ਮਾਂ ਨੇ ਦਿੱਤੀ ਧਮਕੀ
NEXT STORY