ਬੜਗਾਮ—ਜੰਮੂ ਅਤੇ ਕਸ਼ਮੀਰ ਦੇ ਬੜਗਾਮ ਜ਼ਿਲੇ 'ਚ ਅੱਜ ਭਾਵ ਐਤਵਾਰ ਸਵੇਰਸਾਰ ਹੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ। ਇਸ ਮੁੱਠਭੇੜ 'ਚ 1 ਅੱਤਵਾਦੀ ਮਾਰਿਆ ਗਿਆ ਹੈ ਫਿਲਹਾਲ ਸਰਚ ਆਪਰੇਸ਼ਨ ਜਾਰੀ ਹੈ।
ਰਿਪੋਰਟ ਮੁਤਾਬਕ ਬੜਗਾਮ ਜ਼ਿਲੇ ਦੇ ਚਦੂਰਾ ਇਲਾਕੇ 'ਚ 3 ਅੱਤਵਾਦੀਆਂ ਦੀ ਮੌਜੂਦਗੀ ਬਾਰੇ ਜਾਣਕਾਰੀ ਮਿਲਣ 'ਤੇ ਸੁਰੱਖਿਆਬਲਾਂ ਨੇ ਸਰਚ ਆਪਰੇਸ਼ਨ ਸ਼ੁਰੂ ਕੀਤਾ। ਇਸ ਸਰਚ ਆਪਰੇਸ਼ਨ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਆਂ ਚਲਾਈਆਂ ਤਾਂ ਜਵਾਬੀ ਕਾਰਵਾਈ 'ਚ ਸੁਰੱਖਿਆ ਬਲਾਂ ਨੇ ਵੀ ਗੋਲੀਆਂ ਚਲਾਈਆ ਤਾਂ 1 ਅੱਤਵਾਦੀ ਮਾਰਿਆ ਗਿਆ। ਇਸ ਤੋਂ ਬਾਅਦ ਦੋਵਾਂ ਪਾਸਿਓ ਗੋਲੀਬਾਰੀ ਜਾਰੀ ਰਹੀ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਚਾਰੇ ਪਾਸਿਓ ਘੇਰ ਲਿਆ ਹੈ।
AN-32 ਜਹਾਜ਼ ਹਾਦਸਾ: ਸੰਘਣੇ ਜੰਗਲਾਂ 'ਚ ਫਸੀ ਬਚਾਅ ਟੀਮ 9 ਦਿਨਾਂ ਬਾਅਦ ਪਰਤੀ ਵਾਪਸ
NEXT STORY