ਸੋਨੀਪਤ—ਹਰਿਆਣਾ ਦੇ ਸੋਨੀਪਤ ਜ਼ਿਲੇ ਦੇ ਕੁੰਡਲੀ ਉਦਯੋਗਿਤ ਖੇਤਰ ’ਚ ਸਥਿਤ ਬਟਨ ਫੈਕਟਰੀ ’ਚ ਭਿਆਨਕ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਹਾਦਸੇ ਦੌਰਾਨ 8 ਮਜ਼ਦੂਰ ਜ਼ਿੰਦਾ ਝੁਲਸ ਗਏ, ਜਿਨ੍ਹਾਂ 'ਚੋ 2 ਮਜ਼ਦੂਰਾਂ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ। ਗੰਭੀਰ ਰੂਪ 'ਚ ਜ਼ਖਮੀ ਮਜ਼ਦੂਰਾਂ ਨੂੰ ਦਿੱਲੀ ਦੇ ਹਸਪਤਾਲ ’ਚ ਰੈਫਰ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਇਹ ਹਾਦਸਾ ਅੱਜ ਭਾਵ ਐਤਵਾਰ ਸਵੇਰਸਾਰ 6 ਵਜੇ ਵਾਪਰਿਆ। ਜਾਣਕਾਰੀ ਮਿਲੀ ਹੈ ਕਿ ਜਦੋਂ ਇਹ ਹਾਦਸਾ ਵਾਪਰਿਆ ਤਾਂ ਉਸ ਸਮੇਂ ਫੈਕਟਰੀ ’ਚ 12-13 ਮਜ਼ਦੂਰ ਮੌਜੂਦ ਸੀ। ਮੌਕੇ ’ਤੇ ਫਾਇਰ ਬਿਗ੍ਰੇਡ ਦੀਆਂ ਗੱਡੀਆਂ ਅਤੇ ਪੁਲਸ ਪਹੁੰਚੀ। ਇਹ ਹਾਦਸਾ ਸ਼ਾਰਟ ਸਰਕਿਟ ਕਾਰਨ ਵਾਪਰਿਆ ਫਿਲਹਾਲ ਰਾਹਤ-ਬਚਾਅ ਕਾਰਜ ਜਾਰੀ ਹੈ।
UP ’ਚ ਕਿਸ਼ਤੀ ਪਲਟਣ ਕਾਰਨ 5 ਲੋਕ ਲਾਪਤਾ, ਰਾਹਤ ਬਚਾਅ ਕਾਰਜ ਜਾਰੀ
NEXT STORY