ਗਾਜ਼ੀਆਬਾਦ- ਗਰਮੀ ਦੇ ਮੌਸਮ 'ਚ ਏਸੀ ਫਟਣ ਅਤੇ ਉਸ ਕਾਰਨ ਘਰਾਂ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਵੀਰਵਾਰ ਯਾਨੀ ਕਿ ਅੱਜ ਸਵੇਰੇ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਗਾਜ਼ੀਆਬਾਦ ਦੇ ਪਾਸ਼ ਇਲਾਕੇ ਵਸੁੰਧਰਾ ਦੇ ਸੈਕਟਰ-1 ਵਿਚ ਸੋਸਾਇਟੀ ਦੇ ਘਰ ਵਿਚ ਏਸੀ ਫਟਿਆ, ਜਿਸ ਕਾਰਨ ਇਮਾਰਤ ਵਿਚ ਭਿਆਨਕ ਅੱਗ ਲੱਗ ਗਈ, ਜੋ ਕਿ ਦੋ ਮੰਜ਼ਿਲਾ ਤੱਕ ਪਹੁੰਚ ਗਈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਇਮਾਰਤ ਵਿਚ ਧੂੰਆਂ ਉਠਦਾ ਵੇਖ ਕੇ ਆਲੇ-ਦੁਆਲੇ ਦੀ ਸੋਸਾਇਟੀ ਦੇ ਲੋਕ ਵੀ ਮੌਕੇ 'ਤੇ ਪਹੁੰਚ ਗਏ। ਲੋਕਾਂ ਦੀ ਆਵਾਜ਼ ਸੁਣ ਕੇ ਘਰ ਵਿਚ ਸੁੱਤਾ ਪਿਆ ਪਰਿਵਾਰ ਜਾਗਿਆ ਅਤੇ ਦੌੜ ਕੇ ਬਾਹਰ ਆ ਗਿਆ।
ਇਹ ਵੀ ਪੜ੍ਹੋ- ਲੋਕ ਸਭਾ ਲਈ ਚੁਣੀਆਂ ਗਈਆਂ 73 ਮਹਿਲਾ ਸੰਸਦ ਮੈਂਬਰ, ਪਿਛਲੀਆਂ ਚੋਣਾਂ ਦੇ ਮੁਕਾਬਲੇ ਗਿਣਤੀ ਘਟੀ
ਸਥਾਨਕ ਲੋਕਾਂ ਨੇ ਘਟਨਾ ਦੀ ਜਾਣਕਾਰੀ ਫਾਇਰ ਬ੍ਰਿਗੇਡ ਨੂੰ ਦਿੱਤੀ। ਇਸ ਮਗਰੋਂ ਫਾਇਰ ਬ੍ਰਿਗੇਡ ਦੀਆਂ 2 ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਸਮੇਂ ਰਹਿੰਦੇ ਅੱਗ ਬੁਝਾ ਦਿੱਤੀ। ਇਸ ਘਟਨਾ ਨੂੰ ਲੈ ਕੇ ਇਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿਚ ਇਮਾਰਤ ਵਿਚ ਲੱਗੀ ਅੱਗ ਨੂੰ ਫਾਇਰ ਕਰਮੀਆਂ ਵਲੋਂ ਬੁਝਾਉਂਦੇ ਹੋਏ ਵੇਖਿਆ ਜਾ ਸਕਦਾ ਹੈ। ਇਕ ਫਾਇਰ ਕਰਮੀ ਨੇ ਕਿਹਾ ਕਿ ਏਅਰ ਕੰਡੀਸ਼ਨਰ (ਏਸੀ) ਵਿਚ ਧਮਾਕਾ ਹੋਣ ਮਗਰੋਂ ਇਮਾਰਤ 'ਚ ਅੱਗ ਲੱਗੀ।
ਇਹ ਵੀ ਪੜ੍ਹੋ- ਨਾਇਡੂ-ਮੋਦੀ-ਨਿਤੀਸ਼ ਦੇ ਰਿਸ਼ਤਿਆਂ ਦੀ ਕਹਾਣੀ; ਇਕ ਨੇ ਮੰਗਿਆ ਸੀ ਅਸਤੀਫਾ ਦੂਜੇ ਨੇ ਛੱਡਿਆ ਸੀ 17 ਸਾਲ ਪੁਰਾਣਾ ਸਾਥ
ਚੀਫ ਫਾਇਰ ਅਫਸਰ ਰਾਹੁਲ ਕੁਮਾਰ ਨੇ ਜਾਣਕਾਰੀ ਦਿੱਤੀ ਕਿ ਅੱਜ ਸਵੇਰੇ ਕਰੀਬ 5:30 ਵੈਸ਼ਾਲੀ ਫਾਇਰ ਸਟੇਸ਼ਨ ਨੂੰ ਸੂਚਨਾ ਮਿਲੀ ਕਿ ਵਸੁੰਧਰਾ ਵਿਚ ਦੋ ਮੰਜ਼ਿਲਾ ਇਮਾਰਤ ਵਿਚ ਅੱਗ ਲੱਗ ਗਈ ਹੈ। ਦੋ ਫਾਇਰ ਬ੍ਰਿਗੇਡ ਗੱਡੀਆਂ ਨੂੰ ਮੌਕੇ 'ਤੇ ਭੇਜਿਆ ਗਿਆ। ਅੱਗ ਏਸੀ ਯੂਨਿਟ ਵਿਚ ਧਮਾਕਾ ਹੋਣ ਕਾਰਨ ਲੱਗੀ। ਇਕ ਘੰਟੇ ਵਿਚ ਅੱਗ 'ਤੇ ਕਾਬੂ ਪਾ ਲਿਆ ਗਿਆ। ਗਨੀਮਤ ਇਹ ਰਹੀ ਕਿ ਕਿਸੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ। ਹੋਰ ਜਾਣਕਾਰੀ ਦੀ ਉਡੀਕ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਾਈਡੇਨ ਨੇ ਫੋਨ ਕਰ PM ਮੋਦੀ ਨੂੰ ਦਿੱਤੀ ਵਧਾਈ, ਅਮਰੀਕੀ NSA ਦੇ ਭਾਰਤ ਦੌਰੇ ਸਮੇਤ ਇਨ੍ਹਾਂ ਮੁੱਦਿਆਂ 'ਤੇ ਚਰਚਾ
NEXT STORY