ਨਵੀਂ ਦਿੱਲੀ- ਦਿੱਲੀ ਦੇ ਕੀਰਤੀਨਗਰ ਸਥਿਤ ਇਕ ਰਿਹਾਇਸ਼ੀ ਇਮਾਰਤ ਵਿਚ ਬੁੱਧਵਾਰ ਨੂੰ ਅੱਗ ਲੱਗਣ ਮਗਰੋਂ 10 ਲੋਕਾਂ ਨੂੰ ਉੱਥੋਂ ਸੁਰੱਖਿਅਤ ਬਾਹਰ ਕੱਢਿਆ ਗਿਆ। ਦਿੱਲੀ ਫਾਇਰ ਬ੍ਰਿਗੇਡ ਸੇਵਾ (DFS) ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। DFS ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਵੇਰੇ 8 ਵਜ ਕੇ 40 ਮਿੰਟ 'ਤੇ ਇਕ ਘਰ ਵਿਚ ਅੱਗ ਲੱਗਣ ਦੇ ਸਬੰਧ ਵਿਚ ਸੂਚਨਾ ਮਿਲੀ।
ਦੋ ਫਾਇਰ ਬ੍ਰਿਗੇਡ ਵਾਹਨਾਂ ਨੂੰ ਮੌਕੇ 'ਤੇ ਭੇਜਿਆ ਗਿਆ। ਅਧਿਕਾਰੀ ਨੇ ਦੱਸਿਆ ਕਿ ਅੱਗ ਨੇ ਕੁਝ ਬਿਜਲੀ ਮੀਟਰ, ਬਿਜਲੀ ਪੈਨਲ ਬੋਰਡ ਅਤੇ ਦੋ ਸਕੂਟਰਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ। ਅਧਿਕਾਰੀ ਨੇ ਕਿਹਾ ਕਿ ਸਾਡੇ ਅਧਿਕਾਰੀਆਂ ਨੇ ਵੱਖ-ਵੱਖ ਮੰਜ਼ਿਲਾਂ ਤੋਂ 10 ਲੋਕਾਂ ਨੂੰ ਸੁਰੱਖਿਅਤ ਬਚਾਇਆ। ਤਿੰਨ ਮੰਜ਼ਿਲਾਂ ਵਿਚ ਭੂਮੀਗਤ ਪਾਰਕਿੰਗ ਵੀ ਹੈ।
12 ਸਾਲ ਦੇ ਮੁੰਡੇ ਨੇ 6 ਸਾਲਾ ਮਾਸੂਮ ਨਾਲ ਕੀਤਾ ਜਬਰ ਜ਼ਿਨਾਹ, ਮੁਕੱਦਮਾ ਹੋਇਆ ਦਰਜ
NEXT STORY