ਨਵੀਂ ਦਿੱਲੀ– ਦਿੱਲੀ ਦੇ ਰੋਹਿਣੀ ਸਥਿਤ ਇਕ ਹਸਪਤਾਲ ਦੇ ਆਈ. ਸੀ. ਯੂ. ਵਾਰਡ ’ਚ ਸ਼ਨੀਵਾਰ ਯਾਨੀ ਕਿ ਅੱਜ ਸਵੇਰੇ ਅੱਗ ਲੱਗ ਗਈ, ਜਿਸ ਕਾਰਨ ਇਕ ਮਰੀਜ਼ ਦੀ ਮੌਤ ਹੋਣ ਦਾ ਖ਼ਦਸ਼ਾ ਹੈ। ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਅਧਿਕਾਰੀਆਂ ਮੁਤਾਬਕ ਰੋਹਿਣ ਸਥਿਤੀ ਬ੍ਰਹਮਾ ਸ਼ਕਤੀ ਹਸਪਤਾਲ ਦੀ ਤੀਜੀ ਮੰਜ਼ਿਲ ’ਤੇ ਅੱਗ ਲੱਗਣ ਦੀ ਸੂਚਨਾ ਸਵੇਰੇ 5 ਵਜੇ ਮਿਲੀ। ਇਸ ਤੋਂ ਬਾਅਦ ਮੌਕੇ ’ਤੇ ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ ਭੇਜੀਆਂ ਗਈਆਂ। ਦਿੱਲੀ ਫਾਇਰ ਬ੍ਰਿਗੇਡ ਸੇਵਾ ਦੇ ਡਾਇਰੈਕਟਰ ਅਤੁਲ ਗਰਗ ਨੇ ਕਿਹਾ ਕਿ ਇਕ ਮਰੀਜ਼ ਨੂੰ ਛੱਡ ਕੇ ਸਾਰਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਉਕਤ ਮਰੀਜ਼ ਵੈਂਟੀਲੇਟਰ ’ਤੇ ਸੀ ਅਤੇ ਉਸ ਦੀ ਮੌਤ ਹੋਣ ਦਾ ਖ਼ਦਸ਼ਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅੱਗ ’ਤੇ ਪੂਰੀ ਤਰ੍ਹਾਂ ਨਾਲ ਕਾਬੂ ਪਾ ਲਿਆ ਗਿਆ ਹੈ।
ਜੰਮੂ ਕਸ਼ਮੀਰ ਦੇ ਕੁਲਗਾਮ 'ਚ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ ਹਿਜ਼ਬੁਲ ਦਾ ਅੱਤਵਾਦੀ ਢੇਰ
NEXT STORY