ਨੋਇਡਾ- ਉੱਤਰ ਪ੍ਰਦੇਸ਼ ਦੇ ਨੋਇਡਾ ਦੇ ਫੇਸ-1 ਥਾਣਾ ਖੇਤਰ 'ਚ ਬੁੱਧਵਾਰ ਤੜਕੇ ਇਕ ਝੁੱਗੀ 'ਚ ਅੱਗ ਲੱਗ ਗਈ, ਜਿਸ ਕਾਰਨ 3 ਬੱਚੀਆਂ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਡਿਪਟੀ ਕਮਿਸ਼ਨਰ ਰਾਮਬਦਨ ਸਿੰਘ ਨੇ ਦੱਸਿਆ ਕਿ ਤੜਕੇ ਕਰੀਬ 3 ਵਜ ਕੇ 40 ਮਿੰਟ 'ਤੇ ਫੇਸ-1 ਥਾਣਾ ਖੇਤਰ ਵਿਚ ਸੈਕਟਰ-8 ਵਿਚ ਦੌਲਤ ਰਾਮ ਦੀ ਝੁੱਗੀ ਵਿਚ ਅੱਗ ਲੱਗ ਗਈ। ਉਨ੍ਹਾਂ ਨੇ ਦੱਸਿਆ ਕਿ ਇਸ ਘਟਨਾ 'ਚ ਦੌਲਤ ਰਾਮ (32), ਉਸ ਦੀਆਂ 3 ਧੀਆਂ-ਆਸਥਾ (10), ਨੈਨਾ (7) ਅਤੇ ਆਰਾਧਿਆ (5) ਬੁਰੀ ਤਰ੍ਹਾਂ ਨਾਲ ਝੁਲਸ ਗਏ। ਚਾਰਾਂ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਨੇ ਨੈਨਾ, ਆਸਥਾ ਅਤੇ ਆਰਾਧਿਆ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਜਦਕਿ ਦੌਲਤ ਰਾਮ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ਲੈ ਕੇ ਜਾਣ ਦੀ ਸਲਾਹ ਦਿੱਤੀ ਗਈ।
ਅਧਿਕਾਰੀਆਂ ਨੇ ਦੱਸਿਆ ਕਿ ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ ਅਤੇ ਆਲੇ-ਦੁਆਲੇ ਦੀਆਂ ਝੁੱਗੀਆਂ ਵਿਚ ਅੱਗ ਫੈਲਣ ਤੋਂ ਰੋਕੀ ਗਈ। ਮੁੱਖ ਫਾਇਰ ਬ੍ਰਿਗੇਡ ਅਧਿਕਾਰੀ ਪ੍ਰਦੀਪ ਕੁਮਾਰ ਚੌਬੇ ਨੇ ਦੱਸਿਆ ਕਿ ਅੱਗ 'ਤੇ ਪੂਰੀ ਤਰ੍ਹਾਂ ਨਾਲ ਕਾਬੂ ਪਾ ਲਿਆ ਗਿਆ ਹੈ। ਉਨ੍ਹਾਂ ਮੁਤਾਬਕ ਜਦੋਂ ਫਾਇਰ ਬ੍ਰਿਗੇਡ ਦੇ ਕਰਮੀਆਂ ਨੇ ਝੁੱਗੀ ਅੰਦਰ ਐਂਟਰੀ ਕੀਤੀ ਤਾਂ ਚਾਰੋਂ ਲੋਕ ਝੁਲਸੀ ਹਾਲਤ ਵਿਚ ਮਿਲੇ। ਉਨ੍ਹਾਂ ਦੱਸਿਆ ਕਿ ਦੌਲਤ ਰਾਮ ਦੀ ਪਤਨੀ ਵੀ ਘਟਨਾ ਦੇ ਸਮੇਂ ਘਰ ਵਿਚ ਸੌਂ ਰਹੀ ਸੀ ਪਰ ਉਹ ਬਚ ਗਈ।
ਕੇਜਰੀਵਾਲ ਦੀ ਰਿਹਾਈ ਲਈ ਰਾਸ਼ਟਰਪਤੀ ਨੂੰ ਭੇਜਿਆ ਗਿਆ ਮੰਗ ਪੱਤਰ
NEXT STORY