ਜੰਮੂ : ਜੰਮੂ-ਕਸ਼ਮੀਰ ਦੀ ਲਾਬੀ ਵਿਚ ਬੁੱਧਵਾਰ ਨੂੰ ਅੱਗ ਲੱਗ ਜਾਣ ਦੀ ਸੂਚਨਾ ਮਿਲੀ ਹੈ। ਅੱਗ ਲੱਗਣ ਦੀ ਇਸ ਘਟਨਾ ਕਾਰਨ ਲਾਬੀ ਵਿਚ ਪਏ ਫਰਨੀਚਰ ਨੁਕਸਾਨਿਆ ਗਿਆ ਅਤੇ ਪੁਰਾਣੀਆਂ ਤਸਵੀਰਾਂ ਸੜ ਕੇ ਸੁਆਹ ਹੋ ਗਈਆਂ। ਇਸ ਘਟਨਾ ਦੀ ਜਾਣਕਾਰੀ ਇਕ ਅਧਿਕਾਰੀ ਵਲੋਂ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਸਵੇਰੇ ਕਰੀਬ 9.34 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਨੂੰ ਕੁਝ ਸਮੇਂ ਵਿਚ ਕਾਬੂ ਕਰ ਲਿਆ ਗਿਆ। ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ ਦੇ ਇਕ ਅਧਿਕਾਰੀ ਨੇ ਕਿਹਾ ਕਿ ਅੱਗ ਲੱਗਣ ਦਾ ਕਾਰਨ ਅਜੇ ਤੱਕ ਨਹੀਂ ਪਤਾ ਲੱਗਾ।
ਇਹ ਵੀ ਪੜ੍ਹੋ : ਵਿਆਹ ਦੀ ਰਜਿਸਟ੍ਰੇਸ਼ਨ ਦੇ ਬਦਲ ਗਏ ਨਿਯਮ, ਹੁਣ ਲਾਜ਼ਮੀ ਕਰਨਾ ਪਵੇਗਾ ਇਹ ਕੰਮ
ਇਸ ਮਾਮਲੇ ਦੀ ਮੁੱਢਲੀ ਜਾਂਚ ਕਰਨ 'ਤੇ ਪੱਤਾ ਲੱਗਾ ਹੈ ਕਿ ਸਿਵਲ ਸਕੱਤਰੇਤ ਕੰਪਲੈਕਸ ਵਿਚ ਸਥਿਤ ਦੋ ਮੰਜ਼ਿਲਾਂ ਵਿਧਾਨ ਸਭਾ ਦੀ ਇਮਾਰਤ ਵਿਚ ਸ਼ਾਰਟ ਸਰਕਟ ਕਾਰਨ ਅੱਗ ਲੱਗੀ। ਉਹਨਾਂ ਕਿਹਾ ਕਿ ਸਿਵਲ ਸਕੱਤਰੇਤ ਦੇ ਸਥਾਨਕ ਫਾਇਰ ਸਟੇਸ਼ਨ ਨੇ ਮਿੰਟਾਂ ਅੱਗ 'ਤੇ ਕਾਬੂ ਪਾ ਲਿਆ। ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਕੁਝ ਪੁਰਾਣੀਆਂ ਤਸਵੀਰਾਂ ਅਤੇ ਕੁਝ ਫਰਨੀਚਰ ਸੜ ਗਏ।
ਇਹ ਵੀ ਪੜ੍ਹੋ : 7 ਜੂਨ ਨੂੰ ਹੋਣ ਵਾਲਾ ਕੁਝ ਵੱਡਾ! ਬਾਬਾ ਵਾਂਗਾ ਦੀ ਡਰਾਉਣੀ ਭਵਿੱਖਬਾਣੀ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਘਰੋਂ ਪਾਰਕ 'ਚ ਖੇਡਣ ਗਈਆਂ ਕੁੜੀਆਂ ਨੂੰ ਪਿਕਅੱਪ ਵਾਹਨ ਨੇ ਮਾਰੀ ਟੱਕਰ, ਇਕ ਦੀ ਮੌਤ
NEXT STORY