ਨਵੀਂ ਦਿੱਲੀ— ਰਾਸ਼ਟਰੀ ਰਾਜਧਾਨੀ ਦਿੱਲੀ ਦੇ ਇਲਾਕੇ ਮੁੰਡਕਾ ਦੀ ਇਕ ਪਲਾਈਵੁੱਡ ਫੈਕਟਰੀ 'ਚ ਸ਼ਨੀਵਾਰ ਸਵੇਰੇ ਅੱਗ ਲੱਗ ਗਈ। ਦਿੱਲੀ ਫਾਇਰ ਫਾਈਟਰ ਸੇਵਾ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਤੜਕੇ ਤਕਰੀਬਨ 5 ਵਜੇ ਮਿਲੀ। ਫਾਇਰ ਬ੍ਰਿਗੇਡ ਦੀਆਂ 20 ਗੱਡੀਆਂ ਘਟਨਾ ਵਾਲੇ ਸਥਾਨ 'ਤੇ ਭੇਜੀਆਂ ਗਈਆਂ ਹਨ।
ਅਧਿਕਾਰੀਆਂ ਨੇ ਦੱਸਿਆ ਕਿ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ ਪਰ ਅੱਗ ਪਲਾਈਵੁੱਡ ਫੈਕਟਰੀ ਦੇ ਸਾਹਮਣੇ ਸਥਿਤ ਬਲਬ ਫੈਕਟਰੀ ਤਕ ਫੈਲ ਗਈ ਸੀ। ਇਸ ਕਾਰਨ ਕਿੰਨਾ ਕੁ ਨੁਕਸਾਨ ਹੋਇਆ ਅਜੇ ਇਸ ਸਬੰਧੀ ਜਾਣਕਾਰੀ ਨਹੀਂ ਮਿਲ ਸਕੀ। ਜ਼ਿਕਰਯੋਗ ਹੈ ਕਿ ਪਿਛਲੇ ਹਫਤੇ ਵੀ ਇਸੇ ਤਰ੍ਹਾਂ ਦਿੱਲੀ ਦੀ ਇਕ ਫੈਕਟਰੀ 'ਚ ਅੱਗ ਲੱਗ ਗਈ ਸੀ ਤੇ ਇਸ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ ਤੇ ਬਹੁਤ ਸਾਰੇ ਲੋਕ ਜ਼ਖਮੀ ਹੋ ਗਏ।
ਚਮੋਲੀ ’ਚ ਲਾੜੀ ਲਈ 16 ਕਿਲੋਮੀਟਰ ਬਰਫ ’ਚ ਚੱਲਿਆ ਲਾੜਾ
NEXT STORY