ਨਵੀਂ ਦਿੱਲੀ- ਪੱਛਮੀ ਦਿੱਲੀ 'ਚ ਮੋਤੀ ਨਗਰ ਥਾਣੇ ਨੇੜੇ ਦੇਰ ਰਾਤ ਇਕ ਕਾਰਖ਼ਾਨੇ 'ਚ ਭਿਆਨਕ ਅੱਗ ਲੱਗ ਗਈ। ਜਿਸ ਨੂੰ ਸਵੇਰ ਤੱਕ ਕਾਬੂ ਵਿਚ ਕੀਤਾ ਜਾ ਸਕਿਆ। ਇਹ ਜਾਣਕਾਰੀ ਅਧਿਕਾਰੀਆਂ ਨੇ ਸੋਮਵਾਰ ਨੂੰ ਦਿੱਤੀ। ਮੌਕੇ 'ਤੇ 27 ਫਾਇਰ ਦੀਆਂ ਗੱਡੀਆਂ ਅੱਗ ਬੁਝਾਉਣ ਵਿਚ ਲੱਗੀਆਂ ਰਹੀਆਂ।
ਦਿੱਲੀ ਫਾਇਰ ਬ੍ਰਿਗੇਡ ਸੇਵਾ ਦੇ ਡਾਇਰੈਕਟਰ ਅਤੁਲ ਗਰਗ ਨੇ ਕਿਹਾ ਕਿ ਐਤਵਾਰ ਦੇਰ ਰਾਤ ਲੱਗੀ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਗ਼ਨੀਮਤ ਇਹ ਰਹੀ ਕਿ ਇਸ ਅੱਗ ਵਿਚ ਕੋਈ ਝੁਲਸਿਆ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਫਾਇਰ ਬ੍ਰਿਗੇਡ ਨੂੰ ਰਾਤ 11 ਵਜ ਕੇ 40 ਮਿੰਟ 'ਤੇ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 27 ਗੱਡੀਆਂ ਨੂੰ ਮੌਕੇ 'ਤੇ ਭੇਜਿਆ ਗਿਆ। ਜਿਸ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਜਾ ਸਕਿਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ।
ਅੱਗ ਇੰਨੀ ਭਿਆਨਕ ਸੀ ਕਿ ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਕਾਫੀ ਮੁਸ਼ੱਕਤ ਮਗਰੋਂ ਇਸ 'ਤੇ ਕਾਬੂ ਪਾਇਆ ਜਾ ਸਕਿਆ। ਹਾਲਾਂਕਿ ਰਾਹਤ ਦੀ ਖ਼ਬਰ ਇਹ ਹੈ ਕਿ ਇਸ ਅੱਗ ਤੋਂ ਕਿਸੇ ਦੇ ਜ਼ਖ਼ਮੀ ਹੋਣ ਜਾਂ ਮੌਤ ਹੋਣ ਦੀ ਸੂਚਨਾ ਨਹੀਂ ਹੈ।
PM ਮੋਦੀ ਨੇ ਵਿਸ਼ਵ ਰੇਡੀਓ ਦਿਵਸ 'ਤੇ ਦਿੱਤੀ ਵਧਾਈ
NEXT STORY