ਹੈਦਰਾਬਾਦ — ਤੇਲੰਗਾਨਾ 'ਚ ਹੈਦਰਾਬਾਦ ਦੇ ਬਾਹਰੀ ਇਲਾਕੇ 'ਚ ਸੰਗਾਰੇਡੀ ਜ਼ਿਲ੍ਹੇ ਦੇ ਚਾਂਦਾਪੁਰ 'ਚ ਬੁੱਧਵਾਰ ਸ਼ਾਮ ਨੂੰ ਇਕ ਫੈਕਟਰੀ 'ਚ ਭਿਆਨਕ ਅੱਗ ਲੱਗਣ ਕਾਰਨ ਇਕ ਪਲਾਂਟ ਮੈਨੇਜਰ ਅਤੇ ਚਾਰ ਕਰਮਚਾਰੀਆਂ ਸਮੇਤ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ- ਬੋਰਵੈੱਲ 'ਚ ਡਿੱਗਿਆ ਦੋ ਸਾਲਾ ਬੱਚਾ, ਬਚਾਅ ਕਾਰਜ ਜਾਰੀ
ਪੁਲਸ ਨੇ ਇੱਥੇ ਦੱਸਿਆ ਕਿ ਇਸ ਘਟਨਾ 'ਚ ਜ਼ਖਮੀ ਹੋਏ ਲੋਕਾਂ ਨੂੰ ਸੰਗਰੇਡੀ ਇਲਾਕੇ ਦੇ ਹਸਪਤਾਲ ਅਤੇ ਹੈਦਰਾਬਾਦ ਦੇ ਗਾਂਧੀ ਹਸਪਤਾਲ 'ਚ ਲਿਜਾਇਆ ਗਿਆ ਹੈ। ਘਟਨਾ ਦੇ ਸਮੇਂ ਲਗਭਗ 15 ਕਰਮਚਾਰੀ ਕਥਿਤ ਤੌਰ 'ਤੇ ਦੂਜੀ ਸ਼ਿਫਟ 'ਤੇ ਸਨ। ਅੱਗ ਬੁਝਾਉਣ ਲਈ ਘੱਟੋ-ਘੱਟ ਚਾਰ ਫਾਇਰ ਟੈਂਡਰ ਮੌਕੇ 'ਤੇ ਭੇਜੇ ਗਏ। ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਅਤੇ ਪੁਲਸ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚ ਗਏ।
ਮੰਤਰੀ ਕੋਂਦਾਰਾਮ ਸੁਰੇਖਾ ਅਤੇ ਦਾਮੋਦਰ ਰਾਜਨਰਸਿਮ੍ਹਾ ਵੀ ਮੌਕੇ 'ਤੇ ਪਹੁੰਚੇ ਅਤੇ ਬਚਾਅ ਕਾਰਜਾਂ ਦੀ ਨਿਗਰਾਨੀ ਕੀਤੀ। ਮੁੱਖ ਮੰਤਰੀ ਏ ਰੇਵੰਤ ਰੈੱਡੀ ਨੇ ਭਿਆਨਕ ਅੱਗ 'ਚ ਹੋਈਆਂ ਮੌਤਾਂ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਪੀੜਤ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇ। ਉਨ੍ਹਾਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਵੀ ਕਾਮਨਾ ਕੀਤੀ।
ਇਹ ਵੀ ਪੜ੍ਹੋ- ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਬੋਲੇ ਸੰਜੇ ਸਿੰਘ, ਕਿਹਾ- ਇਹ ਜਸ਼ਨ ਨਹੀਂ, ਜੰਗ ਦਾ ਸਮਾਂ ਹੈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਤੇਜ਼ ਰਫਤਾਰ ਟਰੱਕ ਦੀ ਲਪੇਟ 'ਚ ਆਉਣ ਕਾਰਨ 4 ਲੋਕਾਂ ਦੀ ਹੋਈ ਦਰਦਨਾਕ ਮੌਤ
NEXT STORY