ਅੰਬਾਲਾ — ਹਰਿਆਣਾ ਦੇ ਅੰਬਾਲਾ 'ਚ ਵੀਰਵਾਰ ਨੂੰ ਇਕ ਈਥਾਨੋਲ ਫੈਕਟਰੀ ਦੇ ਬੁਆਇਲਰ 'ਚ ਭਿਆਨਕ ਅੱਗ ਲੱਗ ਗਈ ਅਤੇ ਅੱਗ ਬੁਝਾਉਣ ਅਤੇ ਇਲਾਕੇ ਦੀ ਸਫਾਈ ਕਰਨ ਤੋਂ ਬਾਅਦ ਉਥੇ ਇਕ ਅੱਧਖੜ ਉਮਰ ਦੇ ਵਿਅਕਤੀ ਦੀ ਸੜੀ ਹੋਈ ਲਾਸ਼ ਮਿਲੀ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਪਹਿਲਾਂ ਕਿਹਾ ਸੀ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।
ਪਟਵੀ (ਨਰਾਇਣਗੜ੍ਹ) ਪੁਲਸ ਚੌਕੀ ਦੇ ਇੰਚਾਰਜ ਕਰਮਬੀਰ ਸਿੰਘ ਨੇ ਦੱਸਿਆ ਕਿ ਬਾਅਦ ਦੁਪਹਿਰ ਅੱਗ ਬੁਝਾਉਣ ਮਗਰੋਂ ਜਦੋਂ ਬੁਆਇਲਰ ਦੇ ਆਲੇ-ਦੁਆਲੇ ਦੀ ਸਫ਼ਾਈ ਕੀਤੀ ਗਈ ਤਾਂ ਉੱਥੇ ਇੱਕ ਅੱਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲੀ ਜੋ ਕਿ ਬੁਰੀ ਤਰ੍ਹਾਂ ਸੜ ਚੁੱਕੀ ਸੀ। ਉਨ੍ਹਾਂ ਕਿਹਾ ਕਿ ਅਜੇ ਤੱਕ ਲਾਸ਼ ਦੀ ਪਛਾਣ ਨਹੀਂ ਹੋ ਸਕੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਨਰਾਇਣਗੜ੍ਹ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪਾਕਿਸਤਾਨ ਨੇ ਟੀ-20 ਸੀਰੀਜ਼ ਲਈ 18 ਮੈਂਬਰੀ ਟੀਮ ਦਾ ਕੀਤਾ ਐਲਾਨ, ਇਸ ਸਟਾਰ ਗੇਂਦਬਾਜ਼ ਦੀ ਹੋਈ ਵਾਪਸੀ
ਅੰਬਾਲਾ ਕੈਂਟ ਫਾਇਰ ਸਟੇਸ਼ਨ ਦੇ ਫਾਇਰ ਅਫਸਰ ਪ੍ਰਮੋਦ ਕੁਮਾਰ ਨੇ ਦੱਸਿਆ ਕਿ ਇਸ ਜ਼ਿਲ੍ਹੇ ਦੇ ਨਰਾਇਣਗੜ੍ਹ ਨੇੜੇ ਜਾਟਬਰ ਪਿੰਡ ਵਿੱਚ ਸਥਿਤ ਫੈਕਟਰੀ ਵਿੱਚ ਅੱਗ ਬੁਝਾਉਣ ਲਈ ਅੰਬਾਲਾ ਕੈਂਟ, ਅੰਬਾਲਾ ਸ਼ਹਿਰ, ਨਰਾਇਣਗੜ੍ਹ ਅਤੇ ਬਰਵਾਲਾ ਤੋਂ 10 ਤੋਂ ਵੱਧ ਫਾਇਰ ਟੈਂਡਰਾਂ ਨੂੰ ਬੁਲਾਇਆ ਗਿਆ ਸੀ।
ਕੁਮਾਰ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਸਵੇਰੇ ਮਿਲੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਈਥਾਨੌਲ ਬਾਇਲਰ ਵਿੱਚ 2.5 ਲੱਖ ਲੀਟਰ ਤੇਲ ਸੀ ਅਤੇ ਘਟਨਾ ਤੋਂ ਬਾਅਦ ਖੇਤਰ ਵਿੱਚ ਸੰਘਣਾ ਧੂੰਆਂ ਫੈਲ ਗਿਆ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਅੱਗ ਬੁਝਾਉਣ ਲਈ ਫੈਕਟਰੀ ਦੇ ਪ੍ਰਬੰਧਨ ਦੀ ਵੀ ਜਾਂਚ ਕੀਤੀ ਜਾਵੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੁਣ ਸੀਨੀਅਰ ਕਾਂਗਰਸੀ ਆਗੂ ਨੇ ਕਰ'ਤਾ ਓਹੀ ਕੰਮ, ਸਟੇਜ 'ਤੇ ਖੜ੍ਹ ਭਾਜਪਾ ਲਈ ਮੰਗੀਆਂ ਵੋਟਾਂ, ਵੀਡੀਓ ਵਾਇਰਲ
NEXT STORY