ਮਥੁਰਾ — ਉੱਤਰ ਪ੍ਰਦੇਸ਼ ਦੇ ਮਥੁਰਾ 'ਚ ਸਥਿਤ ਇੰਡੀਅਨ ਆਇਲ ਰਿਫਾਇਨਰੀ 'ਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ 8 ਲੋਕ ਜ਼ਖਮੀ ਹੋਏ ਹਨ, ਜਦਕਿ ਤਿੰਨ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਯੂਨਿਟ ਚਾਲੂ ਕਰਦੇ ਸਮੇਂ ਇਹ ਹਾਦਸਾ ਵਾਪਰਿਆ। ਜ਼ਖਮੀਆਂ ਨੂੰ ਨੇੜਲੇ ਸ਼ਹਿਰ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਮਥੁਰਾ ਰਿਫਾਇਨਰੀ ਦੀ ਲੋਕ ਸੰਪਰਕ ਅਧਿਕਾਰੀ ਰੇਣੂ ਪਾਠਕ ਨੇ ਦੱਸਿਆ ਕਿ ਏ.ਵੀ.ਯੂ ਯੂਨਿਟ ਬੰਦ ਹੋਣ ਤੋਂ ਬਾਅਦ ਚਾਲੂ ਕੀਤਾ ਜਾ ਰਿਹਾ ਸੀ। ਇਸ ਦੌਰਾਨ ਅਚਾਨਕ ਅੱਗ ਲੱਗ ਗਈ, ਜਿਸ 'ਚ ਆਸ-ਪਾਸ ਕੰਮ ਕਰ ਰਹੇ 8 ਲੋਕ ਬੁਰੀ ਤਰ੍ਹਾਂ ਝੁਲਸ ਗਏ। ਜਿਨ੍ਹਾਂ ਵਿੱਚੋਂ ਦੋ 50 ਫੀਸਦੀ, ਦੋ 40 ਫੀਸਦੀ ਸੜ ਗਏ ਅਤੇ ਚਾਰ ਕਰਮਚਾਰੀ 20 ਫੀਸਦੀ ਸੜ ਗਏ। ਉਨ੍ਹਾਂ ਇਹ ਵੀ ਦੱਸਿਆ ਕਿ ਗੰਭੀਰ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਦਿੱਲੀ ਅਪੋਲੋ ਰੈਫਰ ਕਰ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਇਕ ਜ਼ਖਮੀ ਦੇ ਪਰਿਵਾਰਕ ਮੈਂਬਰ ਪੁਸ਼ਪਰਾਜ ਦਾ ਕਹਿਣਾ ਹੈ ਕਿ ਯੂਨਿਟ ਸ਼ੁਰੂ ਕਰਦੇ ਸਮੇਂ ਅਚਾਨਕ ਧਮਾਕਾ ਹੋਇਆ, ਜਿਸ ਕਾਰਨ ਕਈ ਲੋਕ ਝੁਲਸ ਗਏ। ਉਸ ਦਾ ਕਹਿਣਾ ਹੈ ਕਿ ਇਸ ਹਾਦਸੇ ਵਿੱਚ ਉਸ ਦਾ ਭਰਾ ਵੀ ਬੁਰੀ ਤਰ੍ਹਾਂ ਝੁਲਸ ਗਿਆ। ਉਹ ਰਿਫਾਇਨਰੀ ਵਿੱਚ ਠੇਕਾ ਮੁਲਾਜ਼ਮ ਵਜੋਂ ਕੰਮ ਕਰਦਾ ਹੈ।
ਚੰਡੀਗੜ੍ਹ-ਧਰਮਸ਼ਾਲਾ ਹਾਈਵੇ 'ਤੇ ਵਾਪਰੇ ਹਾਦਸੇ 'ਚ ਦੋ ਸਕੇ ਭਰਾਵਾਂ ਦੀ ਮੌ.ਤ
NEXT STORY