ਨਵੀਂ ਦਿੱਲੀ (ਭਾਸ਼ਾ) - ਰਾਸ਼ਟਰੀ ਰਾਜਧਾਨੀ ਦੇ ਸਫਦਰਜੰਗ ਹਸਪਤਾਲ ਦੀ ਪੁਰਾਣੀ ਐਮਰਜੈਂਸੀ ਮੈਡੀਕਲ ਇਮਾਰਤ ਦੇ ਸਟੋਰੇਜ ਰੂਮ ਵਿੱਚ ਮੰਗਲਵਾਰ ਨੂੰ ਅੱਗ ਲੱਗ ਜਾਣ ਦੀ ਸੂਚਨਾ ਮਿਲੀ ਹੈ। ਦਿੱਲੀ ਫਾਇਰ ਡਿਪਾਰਟਮੈਂਟ (DFS) ਦੇ ਅਧਿਕਾਰੀਆਂ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਇਸ ਇਮਾਰਤ ਦੀ ਤੀਜੀ ਮੰਜ਼ਿਲ ਤੋਂ ਇੱਕ ਨਰਸ ਨੂੰ ਸੁਰੱਖਿਅਤ ਹੇਠਾਂ ਲਿਆਂਦਾ ਗਿਆ।
ਇਹ ਵੀ ਪੜ੍ਹੋ - ਸੰਸਦ 'ਚ ਪਈ ਅੰਮ੍ਰਿਤਪਾਲ ਸਿੰਘ ਨੂੰ ਆਵਾਜ਼, ਸਹੁੰ ਚੁੱਕਣ ਲਈ ਸਪੀਕਰ ਨੇ ਖੁਦ ਦਿੱਤਾ ਸੱਦਾ (ਵੀਡੀਓ)
ਹਸਪਤਾਲ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਹੁਣ ਸਭ ਕੁਝ ਕਾਬੂ ਹੇਠ ਹੈ ਅਤੇ ਅੱਗ ਕਾਰਨ ਕੋਈ ਮਰੀਜ਼ ਪ੍ਰਭਾਵਿਤ ਨਹੀਂ ਹੋਇਆ ਹੈ। ਡੀਐੱਫਐੱਸ ਮੁਖੀ ਅਤੁਲ ਗਰਗ ਨੇ ਦੱਸਿਆ ਕਿ ਅੱਗ ਬੁਝਾਊ ਵਿਭਾਗ ਨੂੰ ਸਵੇਰੇ ਕਰੀਬ 10.40 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ। ਉਨ੍ਹਾਂ ਨੇ ਕਿਹਾ, ''ਸਫ਼ਦਰਜੰਗ ਹਸਪਤਾਲ ਦੀ ਪੁਰਾਣੀ ਐਮਰਜੈਂਸੀ ਮੈਡੀਕਲ ਇਮਾਰਤ ਦੇ ਗੇਟ ਨੰਬਰ ਛੇ 'ਤੇ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ ਸੱਤ ਗੱਡੀਆਂ ਨੂੰ ਮੌਕੇ 'ਤੇ ਭੇਜਿਆ ਗਿਆ। ਇਸ ਇਮਾਰਤ ਦੇ ਗੋਦਾਮ ਵਿੱਚ ਅੱਗ ਲੱਗ ਗਈ।'' ਘਟਨਾ ਸਮੇਂ ਹਸਪਤਾਲ 'ਚ ਡਿਊਟੀ 'ਤੇ ਮੌਜੂਦ ਡਾਕਟਰ ਆਯੂਸ਼ ਨੇ ਦੱਸਿਆ ਕਿ ਉਨ੍ਹਾਂ ਨੂੰ ਅਤੇ ਹੋਰਾਂ ਨੂੰ ਰਾਤ ਕਰੀਬ 10.30 ਵਜੇ ਅੱਗ ਲੱਗਣ ਦਾ ਪਤਾ ਲੱਗਾ।
ਇਹ ਵੀ ਪੜ੍ਹੋ - Lok Sabha Session : ਪੰਜਾਬ ਦੇ ਨਵੇਂ ਸਾਂਸਦਾਂ ਨੇ ਚੁੱਕੀ ਸਹੁੰ, ਅੰਮ੍ਰਿਤਪਾਲ ਸਿੰਘ ਨੂੰ ਨਹੀਂ ਮਿਲੀ ਇਜਾਜ਼ਤ
ਉਹਨਾਂ ਨੇ ਪੱਤਰਕਾਰਾਂ ਨੂੰ ਦੱਸਿਆ, 'ਪੁਲਸ ਸਟੇਸ਼ਨ ਸਫ਼ਦਰਜੰਗ ਹਸਪਤਾਲ ਦੇ ਨੇੜੇ ਹੈ ਅਤੇ ਪੁਲਸ ਕਰਮਚਾਰੀ ਤੁਰੰਤ ਮੌਕੇ 'ਤੇ ਪਹੁੰਚ ਗਏ। ਪੁਲਸ ਨੇ ਮੌਕੇ 'ਤੇ ਪਹੁੰਚੇ ਫਾਇਰ ਬ੍ਰਿਗੇਡ ਕਰਮਚਾਰੀਆਂ ਨਾਲ ਤਾਲਮੇਲ ਕੀਤਾ।'' ਉਨ੍ਹਾਂ ਦਾਅਵਾ ਕੀਤਾ ਕਿ ਗਰਾਊਂਡ ਫਲੋਰ 'ਤੇ ਸ਼ਾਰਟ ਸਰਕਟ ਕਾਰਨ ਅੱਗ ਲੱਗੀ ਅਤੇ ਧੂੰਏਂ ਕਾਰਨ ਤੀਸਰੀ ਮੰਜ਼ਿਲ 'ਤੇ ਇਕ ਨਰਸ ਫਸ ਗਈ ਅਤੇ ਉਸ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਉਨ੍ਹਾਂ ਨੇ ਕਿਹਾ ਕਿ ਪੁਲਸ ਇਸ ਮਾਮਲੇ ਦੀ ਜਾਂਚ ਕਰਕੇ ਪਤਾ ਲਗਾਵੇਗੀ ਕਿ ਅੱਗ ਲੱਗਣ ਦਾ ਕਾਰਨ ਕੀ ਸੀ।
ਇਹ ਵੀ ਪੜ੍ਹੋ - ਸੜਕ 'ਤੇ ਖੇਡ ਰਹੀ 2 ਸਾਲਾ ਮਾਸੂਮ ਬੱਚੀ 'ਤੇ ਆਵਾਰਾ ਕੁੱਤਿਆਂ ਦਾ ਹਮਲਾ, ਬੁਰੀ ਤਰ੍ਹਾਂ ਨੋਚਿਆ, ਹੋਈ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜ਼ਹਿਰੀਲ ਸ਼ਰਾਬ ਕਾਂਡ: NHRC ਵਲੋਂ ਤਾਮਿਲਨਾਡੂ ਸਰਕਾਰ ਅਤੇ DGP ਨੂੰ ਨੋਟਿਸ ਜਾਰੀ
NEXT STORY